Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਗਰੂਰ ਵਿੱਚ ਮਹਿਲਾ ਸਸ਼ਕਤੀਕਰਨ ਲਈ ਡਿਜ਼ੀਟਲ ਵਿੱਤੀ ਸਾਖਰਤਾ ਪ੍ਰੋਜੈਕਟ ਦਾ ਸ਼ੁਭਾਰੰਭ

ਡੀ.ਸੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਮਾਤਾ ਹਰਪਾਲ ਕੌਰ ਤੇ ਮਨਪ੍ਰੀਤ ਕੌਰ ਨੇ ਕੀਤੀ ਸ਼ੁਰੂਆਤ

Sandeep Rishi, DC Sangrur, Deputy Commissioner Sangrur, Sangrur, Harpal Kaur, Manpreet Kaur

Web Admin

Web Admin

5 Dariya News

ਸੰਗਰੂਰ , 07 Jan 2025

Last updated on: Jan 07, 2025, 00:00 IST

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਪੁਲਾਂਘ ਪੁੱਟੀ ਹੈ। ਸੰਗਰੂਰ ਪ੍ਰਸ਼ਾਸਨ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ ਡਿਜ਼ੀਟਲ ਵਿੱਤੀ ਸ਼ਾਖਰਤਾ ਲਈ ਮਹਿਲਾ ਸੂਖਮ ਉਦਮੀਆਂ ਦੀ ਮਜ਼ਬੂਤੀ ਵਜੋਂ ਪਿੰਡ ਸਤੌਜ ਤੋਂ ਪਾਇਲਟ ਪ੍ਰੋਜੈਕਟ ਆਰੰਭਿਆ ਹੈ ਜਿਸ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪਹਿਲ ਪ੍ਰੋਜੈਕਟ ਨਾਲ ਜੁੜੀਆਂ ਉੱਦਮੀ ਔਰਤਾਂ ਨੂੰ ਆਪਣੇ ਵਪਾਰ ਦਾ ਪੱਧਰ ਉੱਚਾ ਚੁੱਕਣ ਦੇ ਸਮਰੱਥ ਬਣਾਉਣ ਲਈ  ਗੁਰਮੁਖੀ ਭਾਸ਼ਾ ਵਿੱਚ ਤਿਆਰ ਮੋਬਾਈਲ ਐਪਲੀਕੇਸ਼ਨ ‘ਮੇਰਾਬਿੱਲਜ਼ ਐਪ’ ਲਾਂਚ ਕੀਤੀ ਗਈ ਜਿਸ ਨਾਲ ਇਨ੍ਹਾਂ ਔਰਤਾਂ ਨੂੰ ਆਪਣਾ ਹਿਸਾਬ ਕਿਤਾਬ ਰੱਖਣ ਵਿਚ ਮਦਦ ਮਿਲੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਪੇਂਡੂ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ 3741 ਸਵੈ ਸਹਾਇਤਾ ਸਮੂਹ ਕਾਰਜਸ਼ੀਲ ਹਨ ਅਤੇ ਇਨ੍ਹਾਂ ਗਰੁੱਪਾਂ ਦੀਆਂ ਮਹਿਲਾ ਮੈਂਬਰ ਵੱਖ-ਵੱਖ ਉਤਪਾਦ ਆਪਣੇ ਹੱਥੀਂ ਤਿਆਰ ਕਰਕੇ ਵਿਕਰੀ ਕਰਦੇ ਹਨ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਬੈਂਕਾਂ ਤੋਂ ਸਮੇਂ ਸਮੇਂ ’ਤੇ ਕਰਜ਼ੇ ਹਾਸਲ ਕਰਕੇ ਆਪਣੇ ਵਿੱਤੀ ਹਾਲਾਤ ਨੂੰ ਮਜ਼ਬੂਤ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਨਾਰੀ ਸ਼ਕਤੀ ਦੀ ਮਜ਼ਬੂਤੀ ਤਹਿਤ ਸੀ.ਐਸ.ਆਰ ਤਹਿਤ ਪਹਿਲੇ ਪੜਾਅ ਵਜੋਂ ਜ਼ਿਲ੍ਹਾ ਸੰਗਰਰ ਦੀਆਂ ਕਰੀਬ 5 ਹਜ਼ਾਰ ਪੇਂਡੂ ਔਰਤਾਂ ਨੂੰ ‘ਮੇਰਾਬਿੱਲਜ਼ ਐਪ’ ਨਾਲ ਜੋੜਨ ਲਈ ਡਿਜ਼ੀਟਲ ਵਿੱਤੀ ਸਾਖਰਤਾ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ ਜਿਸ ਤਹਿਤ ਔਰਤਾਂ ਨੂੰ ਆਨਲਾਈਨ ਪ੍ਰਣਾਲੀ ਨਾਲ ਜੋੜ ਕੇ ਸਮੇਂ ਦਾ ਹਾਣੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਨੂੰ ਔਰਤਾਂ ਦੇ ਵਿਸ਼ਾਲ ਹਿੱਤਾਂ ਦੇ ਸਨਮੁੱਖ ਤਿਆਰ ਕੀਤਾ ਗਿਆ ਹੈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਅਹਿਮ ਉਪਰਾਲਾ ਹੈ ਅਤੇ ਵੱਧ ਤੋਂ ਵੱਧ ਔਰਤਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਵਾਈਸ ਚੇਅਰਮੈਨ ਸ਼੍ਰੀ ਸਚਿਤ ਜੈਨ ਨੇ ਦੱਸਿਆ ਕਿ ਮਹਿਲਾ ਸੂਖਮ ਉਦਮੀਆਂ ਨੂੰ ਆਪਣੇ ਵਪਾਰ ਦੇ ਵਿਸਥਾਰ ’ਚ ਸਮਰੱਥ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਤੌਜ ਵਿੱਚ ਉਨ੍ਹਾਂ ਦੀ ਕੰਪਨੀ ਵੱਲੋਂ ਕੁਝ ਹੋਰ ਨਿਵੇਕਲੀਆਂ ਪਹਿਲਕਦਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਪੰਜਾਬ ਸਰਕਾਰ ਕੋਲੋਂ ਸਤੌਜ ਜਾਂ ਨੇੜਲੇ ਪਿੰਡਾਂ ਵਿੱਚ ਮੀਆਂ ਵਾਕੀ ਜੰਗਲ ਤਿਆਰ ਕਰਨ ਲਈ ਲਗਭਗ 20 ਏਕੜ ਜ਼ਮੀਨ ਦੀ ਮੰਗ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਸਤੌਜ ਵਿੱਚ ਈ-ਕਲਾਸਰੂਮ, ਹੁਨਰ ਵਿਕਾਸ ਕੇਂਦਰ, ਸਿਲਾਈ ਕੇਂਦਰ ਵੀ ਸਥਾਪਤ ਕੀਤਾ ਜਾਵੇਗਾ ਤਾਂ ਜੋ ਇਥੇ ਵੱਧ ਤੋਂ ਵੱਧ ਸਵੈ ਰੁਜ਼ਗਾਰ ਨੂੰ ਵੱਧ ਤੋਂ ਵੱਧ ਹੁੰਗਾਰਾ ਦਿੱਤਾ ਜਾ ਸਕੇ। ਸਮਾਗਮ ਦੌਰਾਨ ਮੇਰਾਬਿੱਲਸ ਐਪ ਦੇ ਸੀ.ਈ.ਓ ਪੀਆ ਬਹਾਦੁਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਗ੍ਰਾਮ ਪੰਚਾਇਤ ਦੀ ਤਰਫੋਂ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਅਖੀਰ ਵਿੱਚ ਮਾਤਾ ਹਰਪਾਲ ਕੌਰ, ਮਨਪ੍ਰੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਮੁਹੱਈਆ ਕਰਵਾਏ ਗਏ 10 ਈ-ਰਿਕਸ਼ਾ ਵੀ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ। ਉਨ੍ਹਾਂ ਨੇ ਸਵੈ ਸਹਾਇਤਾ ਸਮੂਹਾਂ ਦੁਆਰਾ ਕੀਤੇ ਗਏ ਸਮਾਨ ਦੇ ਸਟਾਲਾਂ ਦਾ ਵੀ ਨਿਰੀਖਣ ਕੀਤਾ ਅਤੇ ਮਹਿਲਾ ਸੂਖਮ ਉਦਮੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਖਚੈਨ ਸਿੰਘ ਪਾਪੜਾ, ਐਸ.ਡੀ.ਐਮ ਪ੍ਰਮੋਦ ਸਿੰਗਲਾ, ਵੀ.ਐਸ.ਐਸ.ਐਲ ਤੋਂ ਅਮਿਤ ਧਵਨ ਅਤੇ ਹਰਨੇਕ ਸਿੰਘ, ਸਰਪੰਚ ਸਤੌਜ ਹਰਬੰਸ ਸਿੰਘ, ਡੀ.ਪੀ.ਐਮ ਸੌਰਭ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਹੋਰ ਸ਼ਖਸੀਅਤਾਂ ਤੇ ਪਿੰਡ ਵਾਸੀ ਮੌਜੂਦ ਸਨ।

 

Tags: Sandeep Rishi , DC Sangrur , Deputy Commissioner Sangrur , Sangrur , Harpal Kaur , Manpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD