Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਵੰਤ ਸਿੰਘ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਵਿਕਾਸ ਕੰਮਾਂ ਦੀ ਗਤੀ ਵਿਚ ਤੇਜ਼ੀ ਲਿਆਉਣ ਅਤੇ ਪੀ.ਆਰ. 7 ਸੜਕ ਦੇ ਸੈਕਟਰ 82 ਤੋਂ ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦੇ ਹਰ ਚੌਰਾਹੇ ਤੇ ਰੋਟ੍ਰੀਜ਼ ਬਣਾਉਣ ਦੀ ਤਜ਼ਵੀਜ਼ ਰੱਖੀ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ.ਨਗਰ , 07 Jan 2025

Last updated on: Jan 07, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ ਸ਼ਹਿਰ ਨੂੰ ਹੋਰ ਸੁੰਦਰ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਐੱਮ ਐਲ ਏ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ ਹੀ ਸ਼ਹਿਰ ਦੀਆਂ 3 ਮੁੱਖ ਸੜਕਾਂ (ਫ਼ੇਜ਼-7 ਤੋਂ ਫ਼ੇਜ਼-11 ਸੜਕ, ਕੁੰਬੜਾ ਚੌਂਕ ਤੋਂ ਬਾਵਾ ਵਾਈਟ ਹਾਊਸ ਤੱਕ ਸੜਕ ਅਤੇ ਪਿੰਡ ਮੋਹਾਲੀ ਤੋਂ ਐਸ.ਐਸ.ਪੀ. ਮੋਹਾਲੀ ਦੀ ਰਿਹਾਇਸ਼ ਤੱਕ ਸੜਕ) ਨੂੰ ਚੌੜਾ ਕਰਨ/ਡੂਅਲ ਵੇਅ ਕੈਰਿਜ ਕਰਨ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਂਕਾਂ 'ਤੇ ਰੋਟਰੀਜ਼ ਬਣਾਉਣ ਦੇ ਕੰਮ ਤੋਂ ਇਲਾਵਾ ਪੀ.ਆਰ. 7 ਸੜਕ ਦਾ ਜੋ ਹਿੱਸਾ ਸੀ.ਪੀ. 67 ਮਾਲ ਤੋਂ ਆਈ.ਆਈ.ਐਸ.ਈ.ਆਰ. ਚੌਂਕ ਵਿਚਕਾਰ ਪੈਂਦਾ ਹੈ, ਨੂੰ ਸੁੰਦਰ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਹੋਰ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਪ੍ਰਸ਼ਾਸ਼ਕ ਗਮਾਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਕਤ ਕੰਮਾਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਹਲਕਾ ਵਿਧਾਇਕ ਵੱਲੋਂ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ, ਜਿਸ ਲਈ ਹਰ ਕੰਮ ਦੀ ਟਾਈਮ ਲਾਈਟ ਨਿਰਧਾਰਿਤ ਕੀਤੀ ਜਾਵੇ।

ਹਲਕਾ ਵਿਧਾਇਕ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਮੁੱਖ ਪ੍ਰਸ਼ਾਸ਼ਕ ਗਮਾਡਾ ਵੱਲੋਂ ਗਮਾਡਾ ਦੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੀ.ਆਰ. 7 ਸੜਕ ਨੂੰ ਸੁੰਦਰ ਬਣਾਉਣ ਲਈ ਕਿਸੇ ਆਰਚੀਟੈਕਟ ਨਾਲ ਸਲਾਹ ਮਸ਼ਵਰਾ ਕਰਕੇ ਪੂਰਾ ਲੇਅ ਆਉਟ ਪਲਾਨ 15 ਫ਼ਰਵਰੀ 2025 ਤੱਕ ਤਿਆਰ ਕੀਤਾ ਜਾਵੇ। ਇਸ ਤੋਂ ਇਲਾਵਾ ਹਲਕਾ ਵਿਧਾਇਕ  ਵੱਲੋਂ ਪੀ.ਆਰ. 7 ਸੜਕ ਦਾ ਜੋ ਹਿੱਸਾ ਸੈਕਟਰ 82 ਤੋਂ ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦਾ ਹੈ, 'ਤੇ ਪੈਂਦੇ ਹਰ ਚੌਰਾਹੇ 'ਤੇ ਰੋਟਰੀਜ਼ ਬਣਾਉਣ ਦੀ ਤਜਵੀਜ਼ ਵੀ ਰੱਖੀ ਗਈ, ਜਿਸ 'ਤੇ ਮੁੱਖ ਪ੍ਰਸ਼ਾਸ਼ਕ ਗਮਾਡਾ ਵੱਲੋਂ ਕਿਹਾ ਗਿਆ ਕਿ ਇਸ 'ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇਗਾ।

ਵਿਧਇਕ ਕੁਲਵੰਤ ਸਿੰਘ ਨੇ ਮੁੱਖ ਪ੍ਰਸ਼ਾਸ਼ਕ ਨਾਲ ਸ਼ਹਿਰ ਦੇ ਹੋਰ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਸਬੰਧਤ ਮਸਲਿਆਂ ਦਾ ਹੱਲ ਅਤੇ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ। ਇਸ ਮੀਟਿੰਗ ਵਿੱਚ ਮੋਨੀਸ਼ ਕੁਮਾਰ,  ਮੁੱਖ ਪ੍ਰਸ਼ਾਸ਼ਕ ਗਮਾਡਾ, ਅਨੁਜ ਸਹਿਗਲ ਚੀਫ਼ ਇੰਜੀਨੀਅਰ ਗਮਾਡਾ ਤੋਂ ਇਲਾਵਾ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਮੁੱਖੀ ਸ਼ਾਮਲ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD