Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ

ਇੱਕ ਪਿਸਤੌਲ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 07 Jan 2025

Last updated on: Jan 07, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਜਾਰੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਵਲਟੋਹਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਜ਼ਿਲ੍ਹਾ ਤਰਨਤਾਰਨ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਦੀ ਗੁੱਥੀ ਸੁਲਝਾ ਲਈ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ (ਡੀਜੀਪੀ) ਗੌਰਵ ਯਾਦਵ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ ਉਰਫ ਕਰਨ ਵਾਸੀ ਪਿੰਡ ਤੂਤ (ਤਰਨਤਾਰਨ) ਅਤੇ ਗੁਰਲਾਲਜੀਤ ਸਿੰਘ ਉਰਫ ਲਾਲੀ ਪਿੰਡ ਭੰਗਾਲਾ (ਤਰਨਤਾਰਨ) ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ .32 ਬੋਰ ਦਾ ਪਿਸਤੌਲ, ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਐਕਟਿਵਾ ਸਕੂਟਰ, ਜਿਸ ’ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ, ਹੈਂਡਲਰ ਪ੍ਰਭ ਦਾਸੂਵਾਲ , ਜੋ ਕਿ ਘਨਸ਼ਿਆਮਪੁਰੀਆ ਗਿਰੋਹ ਨਾਲ ਸਬੰਧਤ ਹੈ, ਦੇ ਨਿਰਦੇਸ਼ਾਂ ’ਤੇ ਜ਼ਬਰਨ ਵਸੂਲੀ ਦਾ ਰੈਕੇਟ ਚਲਾ ਰਹੇ ਸਨ ਅਤੇ ਗੋਲੀਬਾਰੀ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। 

ਗੋਲੀਬਾਰੀ ਦੀ ਤਾਜ਼ਾ ਘਟਨਾ ਇਸ ਸਾਲ 1 ਜਨਵਰੀ ਨੂੰ ਪਿੰਡ ਘਰਿਆਲਾ ਦੇ ਇਕ ਮੈਡੀਕਲ ਸਟੋਰ ’ਤੇ ਵਾਪਰੀ ਸੀ ਅਤੇ  ਵਲਟੋਹਾ ਵਿਖੇ ਗੋਲੀਬਾਰੀ ਦੀ ਇਕ ਹੋਰ ਘਟਨਾ 2 ਦਸੰਬਰ, 2024 ਨੂੰ ਵਾਪਰੀ ਸੀ, ਜਦੋਂ ਇੱਕ ਆੜ੍ਹਤੀਏ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਨਿਸ਼ਾਨਾ ਬਣਾਇਆ ਗਿਆ ਸੀ।

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਹੈ ਅਤੇ ਤਕਨੀਕੀ ਪਹਿਲੂਆਂ ਤੇ ਮਨੁੱਖੀ ਸੂਝ-ਬੂਝ ਤਹਿਤ ਕਾਰਵਾਈ ਕਰਦੇ ਹੋਏ ਦੋਵੇਂ ਮਾਮਲਿਆਂ ’ਚ ਸ਼ਾਮਲ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ। 

ਉਨ੍ਹਾਂ ਦੱਸਿਆ ਕਿ ਵਲਟੋਹਾ ਖੇਤਰ ’ਚ ਘੁੰਮ ਰਹੇ ਕਥਿਤ ਦੋਸ਼ੀਆਂ ਬਾਰੇ ਪੁਖ਼ਤਾ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਐਸ.ਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ, ਡੀ.ਐਸ.ਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਅਤੇ ਡੀ.ਐਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਵਲਟੋਹਾ ਵਿਖੇ ਨਾਕੇ ’ਤੇ ਉਨ੍ਹਾਂ ਨੂੰ ਘੇਰ ਲਿਆ। 

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ’ਤੇ ਸਵੈਰੱਖਿਆ ਲਈ ਪੁਲਿਸ  ਨੇ ਵੀ  ਜਵਾਬੀ ਗੋਲੀਬਾਰੀ ਕੀਤੀ। ਹੋਰ ਵੇਰਵੇ  ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਕਰਨਪ੍ਰੀਤ ਅਤੇ ਗੁਰਲਾਲਜੀਤ ਨੂੰ ਗੋਲੀਆਂ ਲੱਗੀਆਂ। 

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਕਰਨ ਅਤੇ ਗੁਰਲਾਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਰਨਪ੍ਰੀਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

ਐਸਐਸਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਵਾਂ ਮਾਮਲਿਆਂ ਵਿੱਚ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰ. 3 ਮਿਤੀ 07/01/2025 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132, 221 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਥਾਣਾ ਵਲਟੋਹਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD