Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਵਿਖੇ ਲਗਾਇਆ ਗਿਆ ਵਿਸੇਸ਼ ਸੁਵਿਧਾ ਕੈਂਪ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘੜੂੰਆਂ (ਖਰੜ) , 07 Jan 2025

Last updated on: Jan 07, 2025, 00:00 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਦੇ ਕਮਿਊਨਿਟੀ ਸੈਂਟਰ ਵਿਖੇ ਅੱਜ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਪਿੰਡ ਘੜੂੰਆਂ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ।

ਇਸ ਮੌਕੇ  ਹਲਕਾ ਵਿਧਾਇਕ ਨੇ ਕੈਂਪ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਘੜੂੰਆਂ ਦੇ ਕਮਿਊਨਿਟੀ ਸੈਂਟਰ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗੇ ਕੈਂਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਅਤੇ ਉੱਚ ਅਧਿਕਾਰੀਆਂ ਵੱਲੋਂ ਇਸ ਕੈਂਪ ਵਿੱਚ ਪਹੁੰਚ ਕੇ, ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਜਿਵੇਂ ਕਿ ਆਧਾਰ ਕਾਰਡ ਰਿਨਿਊ ਕਰਾਉਣਾ, ਜ਼ਮੀਨਾਂ ਦੇ ਇੰਤਕਾਲ, ਬੁਢਾਪਾ ਪੈਨਸ਼ਨ , ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਅਤੇ ਤਹਿਸੀਲ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਮੌਕੇ 'ਤੇ ਹੀ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੁੰ ਪੱਕਾ ਕਰਨ ਸਬੰਧੀ ਪੋਰਟਲ ਖੁੱਲ੍ਹਿਆ ਹੋਇਆ ਹੈ। ਇਸ ਲਈ ਲੋੜਵੰਦ ਵਿਅਕਤੀ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪੁੱਜਣ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਇੱਕ ਬਹੁਤ ਹੀ ਵੱਡਾ ਉਪਰਾਲਾ ਹੈ ਕਿ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਜਾ ਕੇ ਲੋਕਾਂ ਦੇ ਕੰਮ ਕੀਤੇ ਜਾ ਰਹੇ ਹਨ। 

ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ।  

ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਬ ਤਹਿਸੀਲ ਖਰੜ ਦਾ ਪਿੰਡ ਘੜੂੰਆਂ ਵਿਖੇ ਪਹਿਲਾਂ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਲੋਕਾਂ ਦੇ ਸਾਰੇ ਕੰਮਾਂ ਦਾ ਨਿਪਟਾਰਾ ਮੌਕੇ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਹਰ ਮਹੀਨੇ ਸਬ  ਡਵੀਜ਼ਨ ਖਰੜ ਵਿੱਚ ਤਿੰਨ ਕੈਂਪ ਲਗਾਏ ਜਾਂਦੇ ਹਨ। 

ਉਨ੍ਹਾਂ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਇਸ ਮੌਕੇ ਪਿੰਡ ਵਿੱਚ ਮੌਜੂਦ ਅੰਗਹੀਣ ਵਿਅਕਤੀ ਜਸਵੰਤ ਸਿੰਘ ਨੂੰ ਵੀਲ੍ਹ ਚੇਅਰ ਵੀ ਭੇਟ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਗੁਰਮੰਦਰ ਸਿੰਘ ਤੋਂ  ਇਲਾਵਾ ਈ.ਓ. ਅਸ਼ੋਕ ਕੁਮਾਰ, ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਅਤੇ ਹੋਰਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD