Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ ਸੀ ਆਸ਼ਿਕਾ ਜੈਨ ਨੇ ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ

ਲਗਪਗ 1500 ਵਿਦਿਆਰਥੀਆਂ ਨੂੰ ਠੰਡੇ ਮੌਸਮ ਤੋਂ ਬਚਾਉਣ ਕਰਨ ਲਈ 'ਬਾਡੀ ਵਾਰਮਰਜ਼' ਦਿੱਤੇ ਜਾਣਗੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Republic Day, Republic Day 2025

Web Admin

Web Admin

5 Dariya News

ਐਸ.ਏ.ਐਸ.ਨਗਰ , 07 Jan 2025

Last updated on: Jan 07, 2025, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 ਜਨਵਰੀ, 2025 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੁਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੀ ਤਿਆਰੀ ਲਈ ਅੱਜ ਵੱਖ-ਵੱਖ ਵਿਭਾਗਾਂ ਨੂੰ ਕੰਮ ਸੌਂਪੇ। ਜ਼ਿਲ੍ਹਾ ਪ੍ਰਬੰਧਕੀ ਮੀਟਿੰਗ ਹਾਲ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਸਮੂਹ ਸਬੰਧਤ ਵਿਭਾਗਾਂ ਦੀ ਤਿਆਰੀ ਸਬੰਧੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਦੌਰਾਨ ਸਖ਼ਤ ਸਰਦੀ ਵਿੱਚ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਅਤੇ ਉਸ ਤੋਂ ਪਹਿਲਾਂ ਕੀਤੀ ਜਾਣ ਵਾਲੀ ਰਿਹਰਸਲ ਦੌਰਾਨ ਉਨ੍ਹਾਂ ਦੀ ਸਿਹਤ 'ਤੇ ਚਿੰਤਾ ਪ੍ਰਗਟ ਕਰਦਿਆਂ ਹਦਾਇਤ ਕੀਤੀ ਕਿ ਭਾਗੀਦਾਰ ਵਿਦਿਆਰਥੀਆਂ ਨੂੰ  ਠੰਡ ਤੋਂ  ਬਚਾਉਣ ਲਈ ਉਨ੍ਹਾਂ ਨੂੰ 'ਬਾਡੀ ਵਾਰਮਰਜ਼' ਮੁੱਹਈਆ ਕਰਵਾਉਣ ਲਈ ਆਖਿਆ। 

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ.  ਗਿੰਨੀ ਦੁੱਗਲ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ  'ਬਾਡੀ ਵਾਰਮਰਜ਼' ਦੀ ਮੌਜੂਦਾ ਗਿਣਤੀ 1500 ਤੋਂ ਵਧਾ ਕੇ 2000 ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਵਿਭਾਗ ਮੁਖੀਆਂ ਨੂੰ ਵੱਖ-ਵੱਖ ਕਾਰਜਾਂ ਦੀ ਵੰਡ ਕਰਦਿਆਂ ਕਿਹਾ ਕਿ ਰਾਸ਼ਟਰੀ ਮਹੱਤਵ ਵਾਲੇ ਦਿਵਸ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਗਣਤੰਤਰ ਦਿਵਸ ਸਮਾਰੋਹ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਗਣਤੰਤਰ ਦਿਵਸ ਵਾਲੇ ਸਥਾਨ ਤੇ ਮੈਦਾਨ ਤੱਕ ਪਹੁੰਚ ਸੜਕਾਂ ਦੀ ਸਫਾਈ ਅਤੇ ਮੁਰੰਮਤ ਤੋਂ ਸ਼ੁਰੂ ਕਰਕੇ ਅਤੇ ਸਟੇਜ ਅਤੇ ਹੋਰ ਸੈਟਅਪ ਦੀ ਤਿਆਰੀ ਤੋਂ ਇਲਾਵਾ, ਉਨ੍ਹਾਂ ਨੇ ਰਿਹਰਸਲ ਤੋਂ ਇਲਾਵਾ ਪ੍ਰੋਗਰਾਮ ਵਾਲੇ ਦਿਨ ਵੀ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਮੈਡੀਕਲ ਸਹਾਇਤਾ ਦੇਣ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਫੀਲਡ ਅਫਸਰ ਦੀਪਾਂਕਰ ਗਰਗ ਨੂੰ ਉੱਥੇ ਪੇਸ਼ ਕੀਤੇ ਜਾਣ ਵਾਲੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੂੰ ਅੰਤਿਮ ਰੂਪ ਦੇਣ ਲਈ ਕਿਹਾ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੂੰ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਾਪਤੀਆਂ/ਭਲਾਈ ਸਕੀਮਾਂ ਦੇ ਆਧਾਰ ’ਤੇ ਝਾਕੀਆਂ ਤਿਆਰ ਕਰਨ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਲਜ ਗਰਾਊਂਡ ਵਿਖੇ 24 ਜਨਵਰੀ 2025 ਨੂੰ ਹੋਣ ਵਾਲੀ ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਮੌਕੇ ਸਮਾਗਮ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਨਾਸ਼ਤਾ/ਰਿਫਰੈਸ਼ਮੈਂਟ ਵੀ ਦਿੱਤੀ ਜਾਵੇ ਅਤੇ ਖਾਣੇ ਦਾ ਨਮੂਨਾ ਫੂਡ ਸੇਫਟੀ ਅਧਿਕਾਰੀਆਂ ਦੁਆਰਾ ਲਿਆ ਜਾਣਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੀਰਤਾ ਪੁਰਸਕਾਰ ਜੇਤੂ ਸਾਬਕਾ ਫੌਜੀ ਵਿਅਕਤੀ/ਪਰਿਵਾਰ ਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫ਼ਤਰ ਵੱਲੋਂ ਅਜਿਹੇ ਵਿਅਕਤੀਆਂ/ਪਰਿਵਾਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਉਹ 10 ਜਨਵਰੀ ਤੱਕ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਦੇ ਨਾਮ ਅਤੇ ਵੇਰਵੇ ਭੇਜਣ ਤਾਂ ਜੋ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਸਕੇ।

ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਟਿਡਕੇ, ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਟੀ ਬੇਨਿਥ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਸੀ ਐਮ ਐਫ ਓ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਸਿਵਲ ਸਰਜਨ ਡਾ.  ਸੰਗੀਤਾ ਜੈਨ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Republic Day , Republic Day 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD