Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 07 Jan 2025

Last updated on: Jan 07, 2025, 00:00 IST

ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਵੱਲੋਂ ਆਪਣੀ ਪਤਨੀ ਦੇ ਨਾਮ ਉਪਰ ਪਿੰਡ ਹੁਸਨਰ ਵਿਖੇ ਜਮੀਨ ਖਰੀਦੀ ਸੀ ਜਿਸ ਦੇ ਸਬੰਧ ਵਿੱਚ ਰਜਿਸਟਰੀ ਕਰਵਾਉਣ ਲਈ ਦਫਤਰ ਜਾਇੰਟ ਸਬ ਰਜਿਸਟਰਾਰ ਗਿੱਦੜਬਾਹਾ ਵਿਖੇ ਗਿਆ ਸੀ ਤਾਂ ਉੱਥੇ ਮੌਜੂਦ ਵਸੀਕਾ ਨਵੀਸ਼ ਰਾਜ ਕੁਮਾਰ ਤੋਂ ਰਜਿਸਟਰੀ ਲਿਖਵਾਈ ਗਈ। ਤਹਿਸੀਲਦਾਰ ਦਫਤਰ ਵਿਖੇ ਰਜਿਸਟਰੀ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਮੁਲਜ਼ਮ ਨੇ ਦੱਸਿਆ ਕਿ ਤਹਿਸੀਲਦਾਰ ਗਿੱਦੜਬਾਹਾ ਵੱਲੋਂ ਇਹ ਰਜਿਸਟਰੀ ਕਰਨ ਬਦਲੇ 11,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। 

ਸ਼ਿਕਾਇਤਕਰਤਾ ਨੇ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਫੋਨ ਉੱਪਰ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ, ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਵਸੀਕਾ ਨਵੀਸ਼ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਪਾਸੋਂ 11,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਰਜਿਸਟਰੀ ਵਸੀਕਾ ਨਵੀਸ਼ ਦੇ ਦਫਤਰ ਦੇ ਦਰਾਜ ਵਿੱਚੋਂ ਬਰਾਮਦ ਕਰ ਲਈ। 

ਇਸ ਸਬੰਧੀ ਉਕਤ ਵਸੀਕਾ ਨਵੀਸ਼ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਵਸੀਕਾ ਨਵੀਸ਼ ਨੂੰ ਕੱਲ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਕੱਦਮਾ ਦੀ ਅਗਲੇਰੀ ਤਫਤੀਸ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD