Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੇਅਰ ਚੋਣ ਖਿਲਾਫ਼ ਕੋਰਟ ਜਾਵੇਗੀ ਆਪ

ਇੱਕ ਵਾਰ ਫਿਰ ਤੋਂ ਚੰਡੀਗੜ੍ਹ ਵਾਸੀਆਂ ਦੇ ਨਾਲ ਧੱਕਾ ਕਰਨ ਦੇ ਲਈ ਬੀਜੇਪੀ ਤਿਆਰ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 07 Jan 2025

Last updated on: Jan 07, 2025, 00:00 IST

ਡਿਪਟੀ ਕਮਿਸ਼ਨਰ ਵਲੋਂ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 24 ਜਨਵਰੀ ਨੂੰ ਚੋਣ ਕਰਵਾਉਣ ਦੀ ਨੋਟੀਫਿਕੇਸ਼ਨ ਦੇ ਖਿਲਾਫ਼ ਆਮ ਆਦਮੀ ਪਾਰਟੀ (ਆਪ) ਕੋਰਟ ਜਾਵੇਗੀ। ਬੀਜੇਪੀ ਵਲੋਂ ਚੰਡੀਗੜ੍ਹ ਨਗਰ ਨਿਗਮ ਵਿੱਚ ਲੋਕਤੰਤਰ ਦਾ ਘਾਣ ਕਰਨ ਲਈ ਇੱਕ ਫਿਰ ਤੋਂ ਸਰਕਾਰੀ ਅਫ਼ਸਰਾਂ ਰਾਂਹੀ ਸਾਜਿਸ ਰਚੀ ਗਈ ਹੈ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪ ਚੰਡੀਗੜ੍ਹ ਦੇ ਕੋ-ਇੰਚਾਰਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਕੀਤਾ। ਡਾ. ਆਹਲੂਵਾਲੀਆ ਨੇ ਕਿਹਾ ਕਿ ਬੀਜੇਪੀ ਵਲੋਂ ਅਫਸਰਾਂ ਤੇ ਦਬਾਅ ਪਾ ਕੇ ਮੇਅਰ ਦਾ ਕਾਰਜਕਾਲ 11 ਮਹੀਨੇ ਕਰ ਦਿੱਤਾ ਗਿਆ, ਜਦ ਕਿ ਕਨੂੰਨ ਮੁਤਾਬਿਕ ਮੇਅਰ ਦਾ ਕਾਰਜਕਾਲ ਇੱਕ ਸਾਲ ਦਾ ਹੁੰਦਾ ਹੈ। ਮੇਅਰ ਕੁਲਦੀਪ ਕੁਮਾਰ ਦਾ ਕਾਰਜਕਾਲ 19 ਫਰਵਰੀ, 2025 ਨੂੰ ਪੂਰਾ ਹੋਣ ਹੈ। 

ਪਰ ਬੀਜੇਪੀ ਵਲੋਂ ਇਸ ਨੂੰ ਇੱਕ ਸਾਜਿਸ ਦੇ ਤਹਿਤ ਇੱਕ ਮਹੀਨਾ ਪਹਿਲਾਂ ਹੀ ਖਤਮ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮੇਅਰ ਚੋਣ ਦੌਰਾਨ ਬੀਜੇਪੀ ਦੁਆਰਾ ਪ੍ਰੀਜਾਇਡਿੰਗ ਅਫਸਰ ਅਨਿਲ ਮਸੀਹ ਰਾਂਹੀ ਕੁਲਦੀਪ ਕੁਮਾਰ ਦੀਆਂ ਵੋਟਾਂ ਨੂੰ ਗਲਤ ਤਰੀਕੇ ਨਾਲ ਰੱਦ ਕਰਵਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਗਈ ਸੀ। ਜਿਸਦੇ ਖਿਲਾਫ਼ ਮਾਣਯੋਗ ਸੁਪਰੀਮ ਕੋਰਟ ਵਿੱਚ ਅਪੀਲ ਪਾਈ ਗਈ ਸੀ। 

ਮਾਣਯੋਗ ਸੁਪਰੀਮ ਕੋਰਟ ਵਲੋਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੰਦੇ ਹੋਏ, ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਗਿਆ ਸੀ। ਡਾ. ਆਹਲੂਵਾਲੀਆ ਨੇ ਕਿਹਾ ਕਿ ਬੀਜੇਪੀ ਇਸ ਵਾਰ ਵੀ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਚੋਣ ਦੌਰਾਨ ਲੋਕਤੰਤਰ ਦੀ ਹੱਤਿਆ ਕਰਨ ਦੀ ਸਾਜਿਸ ਰੱਚ ਚੁੱਕੀ ਹੈ, ਇਸ ਨੂੰ ਕਿਸੇ ਵੀ ਹਾਲ ਵਿੱਚ ਬਰਦਾਸਤ ਨਾਲ ਕੀਤਾ ਜਾਵੇਗਾ। ਬੀਜੇਪੀ ਪੂਰੇ ਦੇਸ਼ ਅੰਦਰ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ। ਜਿਸ ਦੀਆਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸੂਬਿਆਂ ਤੋਂ ਕਈਂ ਉਦਾਹਰਣਾਂ ਸਾਹਮਣੇ ਆ ਚੁੱਕੀਆਂ ਹਨ। 

ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਦੁਆਰਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਸੀਕਰੇਟ ਬੈਲਟ ਪੇਪਰ ਦੀ ਜਗ੍ਹਾਂ ਹੱਥ ਖੜੇ ਕਰਕੇ ਵੋਟ ਪਾਉਣ ਦੀ ਮੰਗ ਨੂੰ ਖਾਰਜ ਕਰਨਾ ਵੀ ਮੰਦਭਾਗਾ ਹੈ। ਪਿਛਲੇ ਸਾਲ ਸੀਕਰੇਟ ਬੈਲਟ ਪੇਪਰ ਰਾਂਹੀ ਹੋਈ ਵੋਟਿੰਗ ਦੌਰਾਨ ਹੀ ਪ੍ਰੀਜਾਇੰਡਿੰਗ ਅਫਸਰ ਅਨਿਲ ਮਸੀਹ ਵਲੋਂ ਮੇਅਰ ਕੁਲਦੀਪ ਕੁਮਾਰ ਦੀਆਂ ਵੋਟਾਂ ਨੂੰ ਪੈਨੱ ਦੇ ਨਿਸ਼ਾਨ ਲਗਾ ਕੇ ਰੱਦ ਕਰ ਦਿੱਤਾ ਗਿਆ ਸੀ। 

ਸੀਕਰੇਟ ਬੈਲਟ ਪੇਪਰ ਰਾਂਹੀ ਫਿਰ ਤੋਂ ਚੋਣ ਕਰਵਾਉਣਾ ਇੱਕ ਫਿਰ ਤੋਂ ਵੱਡੀ ਸਾਜਿਸ ਵੱਲ ਇਸ਼ਾਰਾ ਕਰ ਰਿਹਾ ਹੈ। ਇਸ ਸਾਰੀ ਸਾਜਿਸ ਦੇ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਕੋਰਟ ਦਾ ਰੁੱਖ ਕੀਤਾ ਜਾਵੇਗਾ ਅਤੇ ਚੰਡੀਗੜ੍ਹ ਵਾਸੀਆਂ ਦੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD