Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bathinda

Web Admin

Web Admin

5 Dariya News

ਬਠਿੰਡਾ , 08 Jan 2025

Last updated on: Jan 08, 2025, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। 

ਇਸ ਤੋਂ ਇਲਾਵਾ ਐਸ.ਐਨ.ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੋਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ.ਐਨ.ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। 

ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ  ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। 

ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ। ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। 

ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਡਾ. ਬਲਜੀਤ ਕੌਰ ਨੇ ਪੰਜਾਬ ਭਰ ਵਿੱਚ ਬਚਪਨ ਦੀ ਸ਼ੁਰੂਆਤੀ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਮੌਕੇ ਸੀ.ਡੀ.ਪੀ.ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD