Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਡੀ.ਸੀ. ਡਾ: ਸੋਨਾ ਥਿੰਦ ਨੇ ਕੀਤਾ ਸਨਮਾਨਿਤ

ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਅਤਿ ਜਰੂਰੀ : ਡਾ: ਸੋਨਾ ਥਿੰਦ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Jan 2025

Last updated on: Jan 08, 2025, 00:00 IST

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਦਿਨੀਂ ਮੋਹਾਲੀ ਜ਼ਿਲ੍ਹੇ ਦੇ ਖਰੜ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਸਨਮਾਨਤ ਕੀਤਾ। ਵਰਨਣਯੋਗ ਹੈ ਖਿਡਾਰਨ ਖੁਸ਼ੀ ਤੇ ਸਨੇਹਾ ਨੇ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਸੋਨ ਤਮਗਾ ਤੇ ਖਿਡਾਰਨ ਤਮੰਨਾ ਨੇ ਚਾਂਦੀ ਦਾ ਤਮਗਾ ਜਿੱਤਿਆ ਹੈ।

ਇਸ ਮੌਕੇ ਖਿਡਾਰੀਆਂ ਨੂੰ ਉਤਸਾਹਤ ਕਰਦਿਆਂ ਡਾਂ ਸੋਨਾ ਥਿੰਦ ਨੇ ਕਿਹਾ ਕਿ ਸਖਤ ਮਿਹਨਤ ਤੇ ਲਗਨ ਨਾਲ ਕੋਈ ਵੀ ਵੱਡੇ ਤੋਂ ਵੱਡਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਖਿਡਾਰੀਆਂ ਨੇ ਇਹ ਮੱਲ੍ਹਾਂ ਮਾਰ ਕੇ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੇ ਗਏ ਟੀਚੇ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਪੰਜਾਬ ਦੇ ਖਿਡਾਰੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਬਹੁਤ ਜਰੂਰੀ ਹੈ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਭਾਗ ਲੈ ਕੇ ਸਖਤ ਮਿਹਨਤ ਕਰਨ ਤਾਂ ਜੋ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਕਲੱਬ ਦੇ ਪ੍ਰਧਾਨ ਸੋਨੂੰ ਗੋਬਿੰਦਗੜ੍ਹੀਆ ਸਮਾਜ ਸੇਵਕ, ਕੌਂਸਲਰ ਅਮਿਤ ਠਾਕੁਰ, ਸਮਾਜ ਸੇਵੀ ਦੀਪਕ ਤੋਂ ਇਲਾਵਾ ਖਿਡਾਰੀ ਵੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD