Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਾਸੀ ਐਚ.ਐਮ.ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘ

ਕਿਹਾ, ਪੰਜਾਬ 'ਚ ਕੋਈ ਕੇਸ ਨਹੀਂ ਆਇਆ ਫਿਰ ਵੀ ਪ੍ਰਭਾਵਤ ਵਿਅਕਤੀਆਂ ਦੇ ਟੈਸਟ ਤੇ ਇਲਾਜ ਲਈ ਰਾਜ 'ਚ ਪੁਖ਼ਤਾ ਇੰਤਜ਼ਾਮ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 08 Jan 2025

Last updated on: Jan 08, 2025, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਉਭਰੇ ਹਿਉਮਨ ਮੈਟਾਨਿਉਮੋਵਾਇਰਸ (ਐਚ.ਐਮ.ਪੀ.ਵੀ) ਤੋਂ ਕਿਸੇ ਵੀ ਤਰ੍ਹਾਂ ਨਾ ਘਬਰਾਉਣ। ਸਿਹਤ ਮੰਤਰੀ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਹ ਵਾਇਰਸ ਤੋਂ ਸੰਭਾਵਤ ਪ੍ਰਭਾਵਤ ਵਿਅਕਤੀਆਂ ਦੇ ਇਲਾਜ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। 

ਉਨ੍ਹਾਂ ਨੇ ਦੱਸਿਆ ਕਿ ਇਸ ਵਾਇਰਸ ਦੀ ਟੈਸਟਿੰਗ ਸਹੂਲਤ ਰਾਜਿੰਦਰਾ ਹਸਪਤਾਲ ਸਮੇਤ ਪੂਰੇ ਪੰਜਾਬ 'ਚ ਉਪਲਬੱਧ ਹੈ ਅਤੇ ਇੱਥੇ ਲਾਇਫ ਸਪੋਰਟ ਐਮਰਜੈਂਸੀ ਸਵਾਇਨ ਫਲੂ ਵਾਰਡ ਵਿੱਚ 20 ਬੈਡ ਤੇ 5 ਨੰਬਰ ਵਾਰਡ 'ਚ 30 ਬੈਡਾਂ ਸਮੇਤ 20 ਵੈਂਟੀਲੇਟਰ ਤਿਆਰ ਹਨ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਐਚ.ਐਮ.ਪੀ. ਵਾਇਰਸ ਕਰੋਨਾ ਵਰਗਾ ਵਾਇਰਸ ਨਹੀਂ ਹੈ ਇਸ ਲਈ ਇਸ ਤੋਂ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ ਸਗੋਂ ਇਹ ਇੱਕ ਆਮ ਜੁਕਾਮ ਵਰਗਾ ਫਲੂ ਵਰਗਾ ਵਾਇਰਸ ਹੈ। 

ਉਨ੍ਹਾਂ ਕਿਹਾ ਕਿ ਇਹ ਮਾਮੂਲੀ ਜਿਹਾ ਬੁਖ਼ਾਰ ਤੇ ਖਾਂਸੀ ਜੁਕਾਮ ਕਰਦਾ ਹੈ, ਜੋ ਕਿ ਇੱਕ ਹਫ਼ਤੇ 'ਚ ਆਪਣੇ ਆਪ ਹੀ ਠੀਕ ਹੋ ਜਾਂਦਾ ਹੈ ਅਤੇ ਇਸ 'ਚ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਵਾਇਰਸ ਦੇ ਇਲਾਜ ਲਈ ਸਾਰੇ ਪੰਜਾਬ ਵਿੱਚ ਤਿਆਰੀਆਂ ਕੀਤੀਆਂ ਹੋਈਆਂ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 'ਚ ਇਸ ਵਾਇਰਸ ਦਾ ਕੋਈ ਕੇਸ ਨਹੀਂ ਆਇਆ ਦੱਖਣੀ ਭਾਰਤ 'ਚ ਕੋਈ ਕੇਸ ਆਇਆ ਹੈ ਇਸ ਦੇ ਬਾਵਜੂਦ ਭਾਰਤ ਸਰਕਾਰ, ਕੇਂਦਰੀ ਸਿਹਤ ਮੰਤਰਾਲੇ ਤੇ ਵਿਸ਼ਵ ਸਿਹਤ ਸੰਸਥਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰਲੋਜੀ ਨਾਲ ਰਾਬਤਾ ਕੀਤਾ ਗਿਆ ਹੈ ਅਤੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨਾਲ ਵੀਡੀਓਕਾਨਫਰੰਸਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ। 

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਉਹ ਖ਼ੁਦ ਸਵੇਰੇ-ਸ਼ਾਮ ਸਿਹਤ ਅਧਿਕਾਰੀਆਂ ਨਾਲ ਰਾਬਤਾ ਬਣਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੇ ਵਹਿਮ ਭਰਮ ਵਿੱਚ ਨਾ ਪੈਣ, ਨਾ ਹੀ ਕਿਸੇ ਅਫ਼ਵਾਹ 'ਤੇ ਯਕੀਨ ਕਰਨ ਅਤੇ ਨਾ ਹੀ ਭਰਮ ਭੁਲੇਖੇ ਅੱਗੇ ਫੈਲਾਉਣ ਪਰੰਤੂ ਇਹਤਿਹਾਤ ਜਰੂਰ ਵਰਤੇ ਜਾਣ। 

ਸਿਹਤ ਮੰਤਰੀ ਨੇ ਕਿਹਾ ਕਿ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਬਜ਼ੁਰਗਾਂ ਤੇ ਗੰਭੀਰ ਬਿਮਾਰੀਆਂ ਵਾਲਿਆਂ ਨੂੰ ਵੈਸੇ ਵੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਭੀੜ-ਭਾੜ ਵਾਲੀਆਂ ਥਾਵਾਂ 'ਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਕਿਸੇ ਨੂੰ ਜੁਕਾਮ ਹੈ ਤਾਂ ਉਹ ਨੱਕ ਮੂੰਹ ਢੱਕ ਕੇ ਰੱਖੇ ਤੇ ਹੱਥ ਧੋਹ ਕੇ ਹੀ ਨੱਕ ਨੂੰ ਲਗਾਵੇ।

ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਅਤੇ ਡਾ. ਆਰ.ਪੀ.ਐਸ. ਸਿਬੀਆ ਸਮੇਤ ਹੋਰ ਸਿਹਤ ਅਮਲੇ ਨਾਲ ਬੈਠਕ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੌਂਸਲਰ ਜਸਬੀਰ ਸਿੰਘ ਗਾਂਧੀ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD