Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਿਲਡਰਨ ਮੈਮੋਰੀਅਲ ਧਰਮਸ਼ਾਲਾ ਬੁਢਲਾਡਾ ਵਿਖੇ ਚੈੱਕ ਅਪ ਅਤੇ ਜਾਗਰੂਕਤਾ ਕੈਂਪ ਆਯੋਜਿਤ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 08 Jan 2025

Last updated on: Jan 08, 2025, 00:00 IST

ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਮਾਨਸਾ ਵਿਖੇ 100 ਦਿਨਾਂ ਲਈ ਟੀ.ਬੀ. ਜਾਗਰੂਕਤਾ ਕੰਪੇਨ ਮੁਹਿੰਮ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਡਾ. ਮਨਜੀਤ ਕੌਰ ਐਸ.ਐਮ.ਓ ਬੁਢਲਾਡਾ ਦੀ ਅਗਵਾਈ ਵਿੱਚ ਚਿਲਡਰਨ ਮੈਮੋਰੀਅਲ ਧਰਮਸ਼ਾਲਾ ਬੁਢਲਾਡਾ ਵਿਖੇ ਨੇਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਟੀ.ਬੀ ਅਤੇ ਮੈਡੀਕਲ ਚੈੱਕਅਪ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕੀਤਾ।

ਸਿਵਲ ਸਰਜਨ ਨੇ ਦੱਸਿਆ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ ਪਹਿਲ ਕਦਮੀ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 100 ਦਿਨ ਟੀ.ਬੀ. ਜਾਗਰੂਕਤਾ ਕੰਪੇਨ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਸ਼ਡਿਊਲ ਅਨੁਸਾਰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਅਤੇ ਸਰਵੇ ਕਰਕੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਦਿਆਂ ਟੀ.ਬੀ. ਦੇ ਪਾਜ਼ੀਟਿਵ ਕੇਸਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਟੀਚਾ ਟੀ.ਬੀ. ਦੇ ਕੇਸਾਂ ਦੀ ਸ਼ਨਾਖ਼ਤ ਅਤੇ ਟੀ.ਬੀ. ਦੇ ਨਾਲ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਹੈ। 

ਇਸ ਕੰਪੇਨ ਅਧੀਨ ਵਲਨਰੇਬਰ (ਕਮਜ਼ੋਰ ਆਬਾਦੀ) ਜਿਵੇਂ ਸਲਮ ਏਰੀਆ, ਜੇਲ੍ਹ, 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸ਼ੂਗਰ ਦੇ ਮਰੀਜ਼, ਐਚ.ਆਈ.ਵੀ. ਪਾਜ਼ਿਟੀਵ ਮਰੀਜ਼, ਡਾਇਲਸਿਸ ਮਰੀਜ਼, ਸਮੋਕਰ, ਫੈਕਟਰੀ ਵਰਕਰ, ਅਤੇ ਟੀ.ਬੀ. ਦੇ ਮਰੀਜ਼ ਦੇ ਸੰਪਰਕ ਵਿੱਚ ਆਉਂਦੇ ਬੱਚੇ ਅਤੇ ਬਜ਼ੁਰਗ, ਆਦਿ ਦੀ ਸਕਰੀਨਿੰਗ ਕਰਵਾ ਕੇ ਉਨ੍ਹਾਂ ਦੇ ਐਕਸਰੇ, ਸੀ.ਬੀ. ਨਾਟ ਅਤੇ ਟਰੂ ਨਾਟ ਟੈਸਟ ਕਰਵਾਉਣੇ ਹਨ। 

ਜੇਕਰ ਕੋਈ ਮਰੀਜ਼ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਦਾ ਡਾਕਟਰ ਦੀ ਸਲਾਹ ਅਨੁਸਾਰ ਬਣਦਾ ਟੀ.ਬੀ. ਦਾ ਇਲਾਜ਼ ਸ਼ੁਰੂ ਕਰਨਾ ਹੈ। ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਨਿਸ਼ੀ ਸੂਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਟੀ.ਬੀ ਦੇ ਲੱਛਣਾਂ ਦੀ ਜਾਂਚ ਕਰਨ ਲਈ ਹਰ ਘਰ ਜਾ ਕੇ ਸ਼ੱਕੀ ਮਰੀਜ਼ ਨੂੰ ਸਕਰੀਨਿੰਗ ਕਰਨ ਲਈ  ਦੌਰਾ ਕਰਨਗੀਆਂ ਅਤੇ ਮੁਫ਼ਤ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ।

ਡਾ. ਸੁਮਿਤ ਸ਼ਰਮਾ ਮੈਡੀਕਲ ਅਫਸਰ ਨੇ ਟੀ.ਬੀ.ਦੀ ਬਿਮਾਰੀ ਤੋਂ ਬਚਾਓੰ ਸਬੰਧੀ ਉਪਾਅ ਦੱਸਦੇ ਹੋਏ ਦੱਸਿਆ ਕਿ ਟੀ.ਬੀ. ਦੇ ਮਰੀਜ਼ ਨੂੰ ਖੰਘਦੇ, ਛਿਕਦੇ ਹੋਏ ਹਮੇਸ਼ਾ ਮੂੰਹ ’ਤੇ ਕੱਪੜਾ ਰੱਖਣਾ ਚਾਹੀਦਾ ਹੈ, ਪੋਸ਼ਟਿਕ ਆਹਾਰ ਖਾਣਾ ਚਾਹੀਦਾ ਹੈ, ਯੰਕ ਫੂਡ ਨਹੀਂ ਖਾਣਾ ਚਾਹੀਦਾ, ਜੇਕਰ ਕਿਸੇ ਦੇ ਘਰ ਵਿੱਚ ਕੋਈ ਟੀ.ਬੀ. ਦਾ ਮਰੀਜ਼ ਹੈ ਤਾਂ ਉਸ ਟੀ.ਬੀ.ਦੇ ਮਰੀਜ਼ ਨੂੰ ਦਵਾਈ ਦਾ ਕੋਰਸ ਪੂਰਾ ਕਰਨ ਲਈ ਪ੍ਰੇਰਤ ਕਰਨਾ ਚਾਹੀਦਾ ਹੈ ਤਾਂ ਜੋ ਘਰ ਦੇ ਬਾਕੀ ਮੈਂਬਰ ਟੀ.ਬੀ. ਤੋਂ ਬਚ ਸਕਣ।

ਟੀ.ਬੀ. ਵਿਭਾਗ ਦੇ  ਗੁਰਸੇਵਕ ਸਿੰਘ  ਨੇ ਦੱਸਿਆ ਟੀ.ਬੀ. ਦਾ  ਇਲਾਜ਼ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਹ ਇਲਾਜ ਘੱਟੋ ਘੱਟ ਛੇ ਮਹੀਨੇ ਚੱਲਦਾ ਹੈ ਇਲਾਜ਼ ਪੂਰਾ ਨਾ ਕਰਨ ਦੀ ਹਾਲਤ ਵਿੱਚ ਇਸ ਬਿਮਾਰੀ ਦੀ ਗੰਭੀਰਤਾ ਵੱਧ ਸਕਦੀ ਹੈ। ਨੇਕੀ ਫਾਊਂਡੇਸ਼ਨ ਦੇ ਸ੍ਰੀ ਪ੍ਰਿੰਸ ਚਾਵਲਾ ਅਤੇ ਮੁਨੀਸ਼ ਢੀਂਗਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲਾਂ-ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਪਿੰਡ ਪੱਧਰ ’ਤੇ ਪਬਲਿਕ ਥਾਂਵਾਂ ਉੱਤੇ ਜਾ ਕੇ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ 2 ਹਫ਼ਤਿਆਂ ਤੋਂ ਵੱਧ ਸਮੇਂ ਤੋਂ ਖਾਂਸੀ, ਭੁੱਖ ਨਾ ਲੱਗਣਾ, ਭਾਰ ਘਟਣਾ, ਸ਼ਾਮ ਵੇਲੇ ਮਿੰਨਾ ਮਿੰਨਾ ਬੁਖਾਰ, ਰਾਤ ਨੂੰ ਪਸੀਨਾ ਆਉਣਾ, ਸਰੀਰ ਦੇ ਕਿਸੇ ਹਿੱਸੇ ਵਿੱਚ ਗੰਢ ਦਾ ਹੋਣਾ, ਲੰਬੇ ਸਮੇਂ ਤੋਂ ਸਿਰ ਦਰਦ ਪਿੱਠ ਦਰਦ ਜਾਂ ਪੇਟ ਦਰਦ ਦਾ ਹੋਣਾ, ਛਾਤੀ ਵਿੱਚ ਦਰਦ, ਜਾਂ ਥੁੱਕ ਵਿੱਚ ਖ਼ੂਨ ਆਉਣ  ਵਰਗੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਟੀ.ਬੀ. ਦੀ ਮੁਫ਼ਤ ਜਾਂਚ ਕਰਵਾਉਣੀ ਚਾਹੀਦੀ ਹੈ। 

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD