Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਸ਼ੇਸ਼ ਸਾਰੰਗਲ ਵੱਲੋਂ ਐਨ ਐਚ ਏ ਆਈ ਅਧਿਕਾਰੀਆਂ ਨਾਲ ਮੀਟਿੰਗ

ਸੜਕੀ ਪ੍ਰੋਜੈਕਟਾਂ ਲਈ ਜ਼ਮੀਨ ਅਧਿਗ੍ਰਹਿਣ ਕਰਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 08 Jan 2025

Last updated on: Jan 08, 2025, 00:00 IST

ਜ਼ਿਲ੍ਹਾ ਮੋਗਾ ਵਿੱਚੋਂ ਹੋ ਕੇ ਲੰਘਣ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ ਐਚ ਏ ਆਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਐਨ ਐਚ ਏ ਆਈ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰੋਂ ਲੰਘਣ ਵਾਲੇ ਸੜਕੀ ਪ੍ਰੋਜੈਕਟਾਂ ਲਈ ਲੋੜੀਂਦੀ ਜ਼ਮੀਨ ਤੁਰੰਤ ਅਧਿਗ੍ਰਹਿਣ ਕਰਕੇ ਕੰਮ ਵਿੱਚ ਤੇਜ਼ੀ ਲਿਆਉਣ। 

ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਜ਼ਿਲ੍ਹਾ ਮੋਗਾ ਦੇ ਵਿਕਾਸ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ। ਉਹਨਾਂ ਕਿਹਾ ਕਿ ਚੰਗਾ ਸੜਕੀ ਨੈੱਟਵਰਕ ਕਿਸੇ ਵੀ ਖਿੱਤੇ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੁੰਦਾ ਹੈ। ਉਹਨਾਂ ਨਾਲ ਹੀ ਇਹ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਐਨ ਐਚ ਏ ਆਈ ਦਿਨ ਰਾਤ ਕੰਮ ਕਰਨਾ ਚਾਹੀਦਾ ਹੈ।  ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਇਹਨਾਂ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣਗੇ।

ਇਸ ਮੀਟਿੰਗ ਵਿੱਚ ਐੱਸ ਡੀ ਐੱਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਤਹਿਸੀਲਦਾਰ ਅਸ਼ੋਕ ਕੁਮਾਰ ਸ਼ਰਮਾ, ਪ੍ਰੋਜੈਕਟ ਮੈਨੇਜਰ ਸ਼ੁਸ਼ੀਲ ਕੁਮਾਰ, ਐਕਸੀਅਨ ਐਨ.ਐਚ. ਪਰੇਮ ਕਮਲ, ਪ੍ਰਿਯਾਂਕ , ਸੇਵਕ ਸਿੰਘ ਸਿੱਧੂ, ਐਨ.ਐਚ.ਏ.ਆਈ. ਜਲੰਧਰ ਤੋਂ ਯਸ਼ਵੰਤ ਕੁਮਾਰ, ਅਮਨਦੀਪ ਸਿੰਘ, ਜੇ.ਈ. ਨਵੀਨ ਕੁਮਾਰ, ਜੇ.ਈ. ਦੇਵਾਂਸ਼ੂ ਗਰਗ, ਅਸ਼ੋਕ ਕੁਮਾਰ ਬਾਂਸਲ, ਐਨ.ਕੇ. ਧੀਮਾਨ, ਕੰਟਰੈਕਟਰ ਐਨ.ਐਚ.ਏ.ਆਈ. ਰਮਨਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD