Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਖੂਨਦਾਨ ਵਿੱਚ ਯੋਗਦਾਨ ਲਈ ਕੁਲਤਾਰ ਸਿੰਘ ਸੰਧਵਾਂ ਵਲੋਂ ਡੇਢ ਲੱਖ ਰੁਪਏ ਦਾ ਸਹਿਯੋਗ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 08 Jan 2025

Last updated on: Jan 08, 2025, 00:00 IST

ਖੂਨਦਾਨ ਦੇ ਖੇਤਰ ਵਿੱਚ ਵੱਡਮੁੱਲੀਆਂ ਸੇਵਾਵਾਂ ਨਿਭਾਅ ਰਹੀ ਸੰਸਥਾ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਡੇਢ ਲੱਖ ਰੁਪਏ ਦਾ ਚੈੱਕ ਸੌਂਪਣ ਮੌਕੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਕਲੱਬ ਦੇ ਖੂਨਦਾਨ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਇਸ ਸੰਸਥਾ ਨੇ ਕੋਟਕਪੂਰੇ ਦਾ ਨਾਮ ਦੁਨੀਆਂ ਦੇ ਕੋਨੇ ਕੋਨੇ ਵਿੱਚ ਰੁਸ਼ਨਾਉਂਦਿਆਂ ਜਿਹੜੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਕੀਤੇ, ਉਹਨਾ ਬਦਲੇ ਸਰਕਾਰ ਵਲੋਂ ਡੇਢ ਦਰਜਨ ਦੇ ਕਰੀਬ ਸਟੇਟ ਐਵਾਰਡ ਦੇ ਕੇ ਕਲੱਬ ਦੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।

ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਸਰਪ੍ਰਸਤ ਨਰਿੰਦਰ ਬੈੜ, ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸਟੇਜ ਸੰਚਾਲਕ ਵਰਿੰਦਰ ਕਟਾਰੀਆ ਵਲੋਂ ਸਾਰਿਆਂ ਦੀ ਜਾਣ-ਪਛਾਣ ਕਰਵਾਉਣ ਉਪਰੰਤ ਕਲੱਬ ਦੇ ਸੇਵਾ ਕਾਰਜਾਂ ਦਾ ਸੰਕੇਤ ਜਿਕਰ ਕੀਤਾ ਗਿਆ। ਉਹਨਾਂ ਦੱਸਿਆ ਕਿ ਕਲੱਬ ਨੇ 1111 ਦੇ ਖੂਨ ਯੂਨਿਟ ਇਕੱਤਰ ਕਰਨ ਦਾ ਟੀਚਾ ਮਿੱਥਿਆ ਤੇ ਉਸ ਤੋਂ ਬਾਅਦ 1212, 1313, 1515 ਤੱਕ ਦੇ ਟੀਚੇ ਸਫਲਤਾਪੂਰਵਕ ਸਰ ਕੀਤੇ ਪਰ ਹੁਣ ਕਲੱਬ ਵਲੋਂ 2222 ਯੂਨਿਟ ਇਕੱਤਰ ਕਰਨ ਦਾ ਟੀਚਾ ਮਿੱਥਿਆ ਜਾਣਾ ਹੈ।

ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਗੌਰਵ ਗਲਹੋਤਰਾ, ਰੱਜਤ ਛਾਬੜਾ, ਰਵੀ ਅਰੋੜਾ, ਗੁਰਜੰਟ ਸਿੰਘ ਸਰਾਂ, ਮਨਜਿੰਦਰ ਸਿੰਘ ਸੋਢੀ, ਲਵਲੀ ਅਰੋੜਾ, ਗੁਰਪ੍ਰੀਤ ਸਿੰਘ ਗੋਪੀ, ਹਰਪ੍ਰੀਤ ਸਿੰਘ, ਚਿਮਨ ਲਾਲ ਗਰੋਵਰ, ਮੰਜੂ ਬਾਲਾ, ਮਾਹੀ ਵਰਮਾ, ਜੋਤੀ ਮਲਿਕ, ਨੀਰੂ ਪੁਰੀ, ਮਨਜੋਤ ਗੁਲਾਟੀ, ਮਮਤਾ ਰਾਣੀ, ਅਮਨਦੀਪ ਘੋਲੀਆ ਨੇ ਪਿਛਲੇ ਅਤੇ ਇਸ ਸਾਲ ਸਪੀਕਰ ਸੰਧਵਾਂ ਵਲੋਂ ਮਿਲੇ ਡੇਢ-ਡੇਢ ਲੱਖ ਰੁਪਏ ਦੇ ਸਹਿਯੋਗ ਬਾਰੇ ਹੋਏ ਖਰਚੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਕਲੱਬ ਵਲੋਂ 1515 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਮਿੱਥਿਆ ਗਿਆ ਸੀ ਤਾਂ ਉਸ ‘ਮੇਲਾ ਖੂਨਦਾਨੀਆਂ ਦਾ’ ਸਮਾਗਮ ਮੌਕੇ 1665 ਯੂਨਿਟ ਖੂਨ ਇਕੱਤਰ ਹੋਇਆ ਸੀ।

ਉਹਨਾਂ ਦੱਸਿਆ ਕਿ ਉਸ ਸਮੇਂ ਕਲੱਬ ਦਾ 7 ਲੱਖ ਰੁਪਿਆ ਖਰਚਾ ਆਇਆ ਤੇ ਜੇਕਰ ਹੁਣ ਅਸੀਂ 2222 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਰੱਖਿਆ ਤਾਂ 10 ਤੋਂ 12 ਲੱਖ ਰੁਪਏ ਖਰਚਾ ਆਉਣ ਦਾ ਅਨੁਮਾਨ ਹੈ। ਪਾਰਟੀ ਆਗੂ ਸੁਖਵੰਤ ਸਿੰਘ ਪੱਕਾ, ਜਗਸੀਰ ਸਿੰਘ ਗਿੱਲ, ਅਮਨਦੀਪ ਸਿੰਘ ਸੰਧੂ, ਸੁਖਵਿੰਦਰ ਸਿੰਘ ਧਾਲੀਵਾਲ, ਸੰਜੀਵ ਕੁਮਾਰ ਪੰਜਗਰਾਂਈ ਅਤੇ ਹੋਰਨਾ ਦੀ ਹਾਜਰੀ ਵਿੱਚ ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਸਪੀਕਰ ਸੰਧਵਾਂ ਦਾ ਲੋਈ ਅਤੇ ਯਾਦਗਾਰੀ ਚਿੰਨ ਨਾਲ ਸਨਮਾਨ ਕੀਤਾ ਗਿਆ।

ਕਲੱਬ ਦੇ ਚੇਅਰਮੈਨ ਬਲਜੀਤ ਸਿੰਘ ਖੀਵਾ ਦੇ ਸੱਤਿਆ ਸਾਈਂ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਾਲੇ ਕੈਂਪਸ ਵਿੱਚ ਰੱਖੇ ਪ੍ਰੋਗਰਾਮ ਵਿੱਚ ਹੋਰ ਵੀ ਵੱਖ ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਵੀ ਭਾਰੀ ਗਿਣਤੀ ਵਿੱਚ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD