Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਬਕਾਰੀ ਅਧਿਕਾਰੀਆਂ ਨੇ ਮੋਹਾਲੀ ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ ਵਿਸਕੀ ਅਤੇ ਰਮ ਦੀਆਂ 250 ਪੇਟੀਆਂ ਬਰਾਮਦ ਕੀਤੀਆਂ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ (ਮੋਹਾਲੀ) , 08 Jan 2025

Last updated on: Jan 08, 2025, 00:00 IST

ਸ਼ਰਾਬ ਦੀ ਤਸਕਰੀ ਅਤੇ ਸ਼ਰਾਬ ਨਾਲ ਸਬੰਧਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਖਿਲਾਫ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਆਬਕਾਰੀ ਵਿਭਾਗ, ਐਸ.ਏ.ਐਸ. ਨਗਰ ਨੇ ਇੱਕ ਬੋਲੈਰੋ ਪਿਕਅੱਪ ਰਜਿਸਟਰੇਸ਼ਨ ਨੰਬਰ; ਪੀਬੀ-31ਐਲ-3924 ਚੋਂ ਚੰਡੀਗੜ੍ਹ ਵਿੱਚ ਹੀ ਵੇਚੀ ਜਾ ਸਕਦੀ ਵਿਸਕੀ ਅਤੇ ਰਮ ਦੇ 250 ਕੇਸ (ਵਿਸਕੀ ਲੇਬਲ 111 ਏਸ ਅਤੇ 26 RUM ਲੇਬਲ 111 ਏਸ) ਬਰਾਮਦ ਕੀਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਆਬਕਾਰੀ) ਮੁਹਾਲੀ ਅਸ਼ੋਕ ਚਲੋਤਰਾ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ, ਆਬਕਾਰੀ ਵਿਭਾਗ ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲ੍ਹੇ 'ਚ ਚੰਡੀਗੜ੍ਹ ਤੋਂ ਸ਼ਰਾਬ ਦੀ ਹੋ ਰਹੀ ਨਾਜਾਇਜ਼ ਤਸਕਰੀ ਨੂੰ ਰੋਕਣ ਲਈ ਪਿਛਲੇ ਕੁਝ ਦਿਨਾਂ ਤੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। 

07.01.2025 ਦੀ ਰਾਤ ਨੂੰ ਕੀਤੀ ਗਈ ਕਾਰਵਾਈ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਰੇਸ਼ ਦੂਬੇ, ਵਧੀਕ ਕਮਿਸ਼ਨਰ (ਆਬਕਾਰੀ), ਪੰਜਾਬ ਦੀ ਸਿੱਧੀ ਨਿਗਰਾਨੀ ਹੇਠ, ਆਬਕਾਰੀ ਅਫ਼ਸਰ ਸਰੂਪਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਆਬਕਾਰੀ ਇੰਸਪੈਕਟਰ ਵਿਕਾਸ ਭਟੇਜਾ ਦੇ ਨਾਲ ਇੱਕ ਗੁਪਤ ਇਤਲਾਹ 'ਤੇ ਕਾਰਵਾਈ ਕੀਤੀ, ਜਿਸ ਦੌਰਾਨ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਪਿੰਡ ਘੜੂੰਆਂ ਨੇੜੇ ਫਲਾਈਓਵਰ ਕੋਲ ਡੀਐਸਪੀ ਖਰੜ (ਮੁਹਾਲੀ) ਕਰਨ ਸਿੰਘ ਸੰਧੂ ਨਾਲ ਲਾਏ ਨਾਕੇ ਤੇ ਕੀਤੀ ਕਾਰਵਾਈ ਦੌਰਾਨ, 250 ਕੇਸ (ਵਿਸਕੀ ਲੇਬਲ 111 ਏਸ ਦੇ 224 ਅਤੇ 26 ਡੱਬੇ ਰਮ ਲੇਬਲ 111 ਏਸ) ਦੋਵੇਂ ਚੰਡੀਗੜ੍ਹ ਵਿੱਚ ਹੀ ਵਿਕਰੀ ਲਈ ਉਪਲਬਧ, ਇੱਕ ਬੋਲੈਰੋ ਪਿਕਅੱਪ ਰਜਿਸਟ੍ਰੇਸ਼ਨ ਨੰਬਰ-PB-31L-3924 ਚੋਂ ਜ਼ਬਤ ਕੀਤੇ। 

ਦੋ ਦੋਸ਼ੀਆਂ ਅਮਨਦੀਪ ਸਿੰਘ ਅਤੇ ਜੋਗਿੰਦਰ ਸਿੰਘ ਉਰਫ ਰਾਜੂ ਵਾਸੀ ਬਾਘਾਪੁਰਾਣਾ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ। ਇਹ ਹਾਲ ਹੀ ਵਿੱਚ ਸ਼ਰਾਬ ਦੀਆਂ 05 ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਵਿੱਚ ਚੰਡੀਗੜ੍ਹ ਤੋਂ ਪੰਜਾਬ ਰਾਜ ਵਿੱਚ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਸੀ। ਇਸ ਸਬੰਧੀ ਮੁਕੱਦਮਾ ਨੰ. 7, ਮਿਤੀ 08.01.2025, ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਆਬਕਾਰੀ ਐਕਟ 1914 ਦੀਆਂ ਧਾਰਾਵਾਂ ਅਨੁਸਾਰ ਸ਼ਰਾਬ ਦੀ ਤਸਕਰੀ ਗੈਰ-ਕਾਨੂੰਨੀ ਅਤੇ ਸਜ਼ਾਯੋਗ ਅਪਰਾਧ ਹੈ ਅਤੇ ਇਸ ਦੇ ਨਾਲ ਹੀ ਇਹ ਸੂਬੇ ਦੇ ਮਾਲੀਏ ਲਈ ਵੀ ਹਾਨੀਕਾਰਕ ਹੈ। ਸਹਾਇਕ ਆਬਕਾਰੀ ਕਮਿਸ਼ਨਰ ਅਸ਼ੋਕ ਚਲੋਤਰਾ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੰਦੇ ਹੋਏ ਦੁਹਰਾਇਆ ਕਿ ਆਬਕਾਰੀ ਵਿਭਾਗ ਮੋਹਾਲੀ ਵੱਲੋਂ ਸ਼ਰਾਬ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ, ਮੋਹਾਲੀ ਵੱਲੋਂ ਸ਼ਰਾਬ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਮੋਹਾਲੀ ਪੁਲਿਸ ਦੇ ਸਹਿਯੋਗ ਨਾਲ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD