Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਵਜੀਤ ਕੌਰ ਮਾਣੂੰਕੇ ਨੂੰ ਮਿਲਣ ਪਹੁੰਚੇ ਡਾ.ਬਲਜੀਤ ਕੌਰ

ਬੀਬੀ ਮਾਣੂੰਕੇ ਨੇ ਸ਼ਗਨ ਸਕੀਮ ਦੇ ਪੈਸੇ ਜਾਰੀ ਕਰਨ ਤੇ ਬੁਢਾਪਾ ਪੈਨਸ਼ਨਾਂ ਸਮੇਤ ਕਈ ਮੰਗਾਂ ਰੱਖੀਆਂ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Saravjit Kaur Manuke

Web Admin

Web Admin

5 Dariya News

ਜਗਰਾਉਂ , 08 Jan 2025

Last updated on: Jan 08, 2025, 00:00 IST

ਸਮਾਜਿੱਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਮਿਲਣ ਲਈ ਅਚਾਨਕ ਜਗਰਾਉਂ ਵਿਖੇ ਪਹੁੰਚੇ। ਵਿਧਾਇਕਾ ਮਾਣੂੰਕੇ ਤੇ ਉਹਨਾਂ ਪਤੀ ਪ੍ਰੋਫੈਸਰ ਸੁਖਵਿੰਦਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਮੰਤਰੀ ਸਾਹਿਬਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਵੇਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਭਾਵੇਂ ਵਿਧਾਇਕਾ ਮਾਣੂੰਕੇ ਨੂੰ ਪਰਿਵਾਰਕ ਤੌਰਤੇ ਮਿਲਣ ਲਈ ਪਹੁੰਚੇ ਸਨ, ਪਰੰਤੂ ਬੀਬੀ ਮਾਣੂੰਕੇ ਵੱਲੋਂ ਮੰਤਰੀ ਸਾਹਿਬਾਂ ਅੱਗੇ ਜਗਰਾਉਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਿਟਾਰਾ ਖੋਲ ਦਿੱਤਾ। 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਡਾ.ਬਲਜੀਤ ਕੌਰ ਮਾਣੂੰਕੇ ਨੂੰ ਆਖਿਆ ਕਿ ਜਗਰਾਉਂ ਹਲਕੇ ਦੇ ਜਿੰਨਾਂ ਪਰਿਵਾਰਾਂ ਦੇ ਸ਼ਗਨ ਸਕੀਮ ਦੇ ਪੈਸੇ ਜਾਰੀ ਹੋਣ ਤੋਂ ਰਹਿੰਦੇ ਹਨ, ਉਹ ਜਾਰੀ ਕਰਵਾਏ ਜਾਣ। ਉਹਨਾਂ ਆਖਿਆ ਕਿ ਜਗਰਾਉਂ ਹਲਕੇ ਅਧੀਨ ਜਿੰਨਾਂ ਬਜੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ ਲੱਗਣ ਤੋਂ ਰਹਿੰਦੀਆਂ ਹਨ, ਉਹਨਾਂ ਦੀਆਂ ਬੁਢਾਪਾ ਪੈਨਸ਼ਨਾਂ ਵਿਭਾਗ ਵੱਲੋਂ ਕੈਂਪ ਲਗਾਕੇ ਲਗਾਈਆਂ ਜਾਣ। ਇਸ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ ਬੱਚਿਆਂ ਲਈ ਖੇਡਾਂ ਦਾ ਸਮਾਨ ਅਤੇ ਬੱਚਿਆਂ ਦੇ ਬੈਠਣ ਲਈ ਨਵੀਆਂ ਦਰੀਆਂ ਚੈਕ ਕਰਵਾਕੇ ਜਾਰੀ ਕੀਤੀਆਂ ਜਾਣ। 

ਉਹਨਾਂ ਆਖਿਆ ਕਿ ਸਮਾਜਿੱਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਦਫਤਰ ਵਿੱਚ ਦਫਤਰੀ ਸਟਾਫ਼ ਦੀਆਂ ਖਾਲੀ ਪੋਸਟਾਂ ਭਰੀਆਂ ਜਾਣ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ। ਇਸ ਮੌਕੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਸ਼ਵਾਸ਼ ਦਿਵਾਇਆ ਕਿ ਜਗਰਾਉਂ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਪੱਧਰ ਤੇ ਹੱਲ ਕੀਤਾ ਜਾਵੇਗਾ ਅਤੇ ਸ਼ਗਨ ਸਕੀਮ ਦੇ ਪੈਸੇ ਵੀ ਜ਼ਲਦੀ ਹੀ ਜਾਰੀ ਕਰ ਦਿੱਤੇ ਜਾਣਗੇ। 

ਉਹਨਾਂ ਭਰੋਸਾ ਦਿੱਤਾ ਕਿ ਭਾਵੇਂ ਲੋੜਵੰਦਾਂ ਦੀਆਂ ਬੁਢਾਪਾ ਪੈਨਸ਼ਨਾਂ ਦੇ ਫਾਰਮ ਵਿਭਾਗ ਵੱਲੋਂ ਆਨਲਾਈਨ ਭਰੇ ਜਾ ਰਹੇ ਹਨ, ਪਰੰਤੂ ਫਿਰ ਵੀ ਕੈਂਪ ਲਗਾਉਣ ਬਾਰੇ ਵਿਚਾਰ ਕਰ ਲਿਆ ਜਾਵੇਗਾ। ਮੰਤਰੀ ਸਾਹਿਬਾਂ ਨੇ ਆਖਿਆ ਕਿ ਸਾਰੇ ਆਂਗਨਵਾੜੀ ਸੈਂਟਰਾਂ ਤੋਂ ਰਿਪੋਰਟ ਪ੍ਰਾਪਤ ਕਰਕੇ ਖੇਡਾਂ ਦਾ ਸਮਾਨ ਅਤੇ ਹੋਰ ਲੋੜੀਦਾ ਸਮਾਨ ਜਾਰੀ ਕਰ ਦਿੱਤਾ ਜਾਵੇਗਾ। 

ਉਹਨਾਂ ਹੋਰ ਆਖਿਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ 50 ਹਜ਼ਾਰ ਤੋਂ ਵੀ ਜ਼ਿਆਦਾ ਨੌਜੁਆਨ ਮੁੰਡੇ-ਕੁੜੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਆਂਗਨਵਾੜੀ ਵਰਕਰ ਤੇ ਹੈਲਪਰ ਵੀ ਭਰਤੀ ਕੀਤੇ ਗਏ ਹਨ। ਪੰਜਾਬ ਸਰਕਾਰ ਨੌਜੁਆਨਾਂ ਨੂੰ ਰੁਜ਼ਗਾਰ ਦੇਣ ਲਈ ਬਚਨਵੱਧ ਹੈ ਅਤੇ ਆਉਂਦੇ ਸਮੇਂ ਵਿੱਚ ਜਿੱਥੇ ਵੀ ਦਫਤਰੀ ਸਟਾਫ, ਆਂਗਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਖਾਲੀ ਹਨ, ਭਰੀਆਂ ਜਾਣਗੀਆਂ। 

ਇਸ ਮੌਕੇ ਵਿਧਾਇਕਾ ਮਾਣੂੰਕੇ ਦੇ ਪਰਿਵਾਰਕ ਮੈਂਬਰ ਅਤੇ ਵਲੰਟੀਅਰ ਵੀ ਹਾਜ਼ਰ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Saravjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD