Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਨੂੰ ਹੋਰ ਸੁੰਦਰ ਤੇ ਬਿਹਤਰ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ

ਡਾ. ਬਲਬੀਰ ਸਿੰਘ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼, ਐਨ.ਜੀ.ਓਜ ਵੱਲੋਂ ਉਠਾਏ ਮਸਲੇ ਤੁਰੰਤ ਹੱਲ ਹੋਣ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 08 Jan 2025

Last updated on: Jan 08, 2025, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੀ ਬਿਹਤਰੀ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਸ਼ਹਿਰ ਦੀਆਂ ਅਹਿਮ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ ਕਰਕੇ ਮਸਲੇ ਸੁਣੇ ਅਤੇ ਸੁਝਾਓ ਪ੍ਰਾਪਤ ਕੀਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਐਨ.ਜੀ.ਓਜ਼ ਵੱਲੋਂ ਉਠਾਏ ਗਏ ਮਸਲੇ ਤੁਰੰਤ ਹੱਲ ਕੀਤੇ ਜਾਣ ਅਤੇ ਦਿੱਤੇ ਗਏ ਸੁਝਾਵਾਂ 'ਤੇ ਵੀ ਅਮਲ ਕਰਨਾ ਯਕੀਨੀ ਬਣਾਇਆ ਜਾਵੇ। 

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ, ਜ਼ਿਨ੍ਹਾਂ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੀ ਹੈ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪਟਿਆਲਾ ਸ਼ਹਿਰ 'ਚ ਪਿਛਲੀਆਂ ਸਰਕਾਰਾਂ ਸਮੇਂ ਜਿਹੜੀਆਂ ਕਮੀਆਂ ਰਹਿ ਗਈਆਂ ਹਨ, ਉਹ ਦੂਰ ਕਰਕੇ ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਬਿਹਤਰ ਤੇ ਵਿਕਸਤ ਸ਼ਹਿਰ ਬਣਾਇਆ ਜਾਵੇ, ਇਸ ਲਈ ਉਹ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੇ ਹਨ। 

ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਵੀ ਪਟਿਆਲਾ ਸ਼ਹਿਰ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਉਣ ਲਈ ਅੱਗੇ ਆਉਣ। ਡਾ. ਬਲਬੀਰ ਸਿੰਘ ਨੇ ਜਨ ਹਿਤ ਸੰਮਤੀ, ਪਟਿਆਲਾ ਅਵਰ ਪ੍ਰਾਈਡ, ਹੈਲਥ ਅਵੇਰਨੈਸ ਸੁਸਾਇਟੀ, ਪਟਿਆਲਾ ਇੰਡਸਟਰੀਜ ਐਸੋਸੀਏਸ਼ਨ, ਯੂਥ ਫੈਡਰੇਸ਼ਨ ਆਫ਼ ਇੰਡੀਆ, ਸ੍ਰੀ ਪਰਸ਼ੂਰਾਮ ਬ੍ਰਹਾਮਣ ਸਭਾ, ਐਸ.ਡੀ.ਕੇ.ਐਸ. ਆਦਿ ਐਨ.ਜੀ.ਓਜ਼ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਸ਼ਹਿਰ ਸਬੰਧੀ ਵੱਖ-ਵੱਖ ਮਸਲੇ ਗੰਭੀਰਤਾ ਨਾਲ ਸੁਣੇ। 

ਉਨ੍ਹਾਂ ਨੇ ਇਨ੍ਹਾਂ ਮਸਲਿਆਂ ਬਾਬਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਐਨ.ਜੀ.ਓਜ਼ ਨੇ ਸ਼ਹਿਰ ਵਿੱਚ ਟ੍ਰੈਫਿਕ ਦੀਆਂ ਦਿੱਕਤਾਂ, ਸਾਫ਼-ਸਫ਼ਾਈ, ਪਾਰਕਾਂ ਦੀ ਸਾਂਭ-ਸੰਭਾਲ, ਵੱਖ-ਵੱਖ ਅਧੂਰੇ ਵਿਕਾਸ ਪ੍ਰਾਜੈਕਟ, ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ ਤੇ ਗਲੀਆਂ ਦੇ ਕੁੱਤਿਆਂ, ਕਾਲੀ ਦੇਵੀ ਮੰਦਿਰ ਨਾਲ ਸਬੰਧਤ ਮਸਲੇ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੇ ਮੰਦਿਰ ਨੇੜੇ ਪੈਦਲ ਪੁਲ 'ਤੇ ਲਗਾਏ ਗਏ ਐਸਕੇਲੇਟਰ ਦੇ ਨਾਲ ਚੱਲਣ ਬਾਰੇ, ਸ਼ਹਿਰ 'ਚ ਵਾਹਨਾਂ ਦੀ ਪਾਰਕਿੰਗ, ਬਾਰਾਂਦਰੀ ਦੀਆਂ ਮੁਸ਼ਕਿਲਾਂ, ਸ਼ਹਿਰ ਅੰਦਰਲੇ ਸਕੂਲਾਂ ਕਰਕੇ ਜਾਮ ਹੁੰਦੀਆਂ ਸੜਕਾਂ, ਨਵੇਂ ਬੱਸ ਅੱਡੇ ਨੇੜੇ ਲੱਗਦਾ ਜਾਮ, ਨਵੀਂ ਬਣ ਰਹੀ ਸਰਹਿੰਦ ਰੋਡ 'ਤੇ ਕਲੋਨੀਆਂ ਨੂੰ ਰਸਤੇ, ਸੜਕਾਂ ਕਿਨਾਰੇ ਦਰਖਤਾਂ ਦੀ ਛੰਗਾਈ, ਨਵੇਂ ਦਰਖਤ ਲਾਉਣੇ, ਨਸ਼ਿਆਂ ਤੇ ਸਕੂਟਰ-ਮੋਟਰਸਾਇਕਲ ਚੋਰੀਆਂ ਦੀਆਂ ਵਾਰਦਾਤਾਂ ਆਦਿ ਦੇ ਮਸਲੇ ਉਠਾਏ।

ਸਿਹਤ ਮੰਤਰੀ ਨੇ ਕਿਹਾ ਕਿ ਉਹ ਪਟਿਆਲਾ ਦੀ ਬਿਹਤਰੀ ਲਈ ਅਜਿਹੀਆਂ ਮੀਟਿੰਗਾਂ ਨਿਯਮਤ ਰੂਪ 'ਚ ਕਰਦੇ ਰਹਿਣਗੇ। ਉਨ੍ਹਾਂ ਨੇ ਇਸ ਦੌਰਾਨ ਨਗਰ ਨਿਗਮ, ਪੀਡੀਏ, ਜਲ ਸਪਲਾਈ, ਪੇਂਡੂ ਵਿਕਾਸ, ਲੋਕ ਨਿਰਮਾਣ, ਜੰਗਲਾਤ, ਸਕੂਲ ਸਿੱਖਿਆ, ਮੰਡੀ ਬੋਰਡ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਿਆਲਾ ਦਿਹਾਤੀ ਹਲਕੇ ਨਾਲ ਸਬੰਧਤ ਆਪਣੇ ਪ੍ਰਾਜੈਕਟ ਬਣਾ ਕੇ ਲਿਆਉਣ ਤਾਂ ਕਿ ਇਨ੍ਹਾਂ ਨੂੰ ਪਾਸ ਕਰਵਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾਣ।

ਬੈਠਕ ਮੌਕੇ ਏ.ਡੀ.ਸੀਜ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ, ਐਸ.ਡੀ.ਐਮ. ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਡੀ.ਐਸ.ਪੀ. ਮਨੋਜ ਗੋਰਸੀ, ਕਾਰਜਕਾਰੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਸਮੇਤ ਕੌਂਸਲਰ ਜਸਬੀਰ ਸਿੰਘ ਗਾਂਧੀ, ਹਰੀ ਚੰਦ ਬਾਂਸਲ, ਜਗਤਾਰ ਸਿੰਘ ਜੱਗੀ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD