Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਿੱਥੇ ਬੀਜੇਪੀ ਚੋਣਾਂ ਹਾਰਦੀ ਹੈ, ਉਥੇ ਸਰਕਾਰੀ ਅਧਿਕਾਰੀਆਂ ਦਾ ਗਲਤ ਇਸਤੇਮਾਲ ਕਰਦੀ ਹੈ ਬੀਜੇਪੀ : ਡਾ. ਐਸ.ਐਸ. ਆਹਲੂਵਾਲੀਆ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਰਾਂਹੀ ਬੀਜੇਪੀ ਆਪਣਾ ਕੰਟਰੋਲ ਹੋਰ ਵਧਾਉਣਾ ਚਾਹੁੰਦੀ ਹੈ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 08 Jan 2025

Last updated on: Jan 08, 2025, 00:00 IST

ਚੰਡੀਗੜ੍ਹ ਵਿੱਚ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ), ਚੰਡੀਗੜ੍ਹ ਦੇ ਕੋ-ਇੰਚਾਰਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਇਸ ਫੈਸਲੇ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਰਵੱਈਏ ਨੂੰ ਉਜਾਗਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਬੀਜੇਪੀ ਚੋਣਾਂ ਹਾਰਦੀ ਹੈ, ਉਥੇ ਸਰਕਾਰੀ ਅਧਿਕਾਰੀਆਂ ਰਾਂਹੀ ਸਿਸਟਮ ਨੂੰ ਹਾਈਜੈਕ ਕਰਕੇ ਗਲਤ ਕੰਮ ਕਰਨ ਦੀ ਕੋਸਿਸ ਕਰਦੀ ਹੈ। ਇਸਦੀ ਉਦਾਹਰਣ ਪਿਛਲੇ ਸਮੇਂ ਦੌਰਾਨ ਦਿੱਲੀ ਵਿੱਚ ਵੀ ਦੇਖਣ ਨੂੰ ਮਿਲੀ ਹੈ, ਜਦੋਂ ਲੋਕਾਂ ਦੁਆਰਾ ਚੁਣੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਸ਼ਕਤੀਆਂ ਨੂੰ ਘਟਾ ਕੇ ਦਿੱਤਾ ਗਿਆ ਅਤੇ ਵਿਕਾਸ ਦਾ ਕੰਮਾਂ ਨੂੰ ਰੋਕਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਵਿੱਚ ਬੀਜੇਪੀ ਨੂੰ ਆਪਣੀ ਹਾਰ ਹਜਮ ਨਹੀਂ ਹੋ ਰਹੀ ਹੈ ਅਤੇ ਸਰਕਾਰੀ ਅਧਿਕਾਰੀਆਂ ਰਾਂਹੀ ਗਲਤ ਕੰਮ ਕਰਨ ਦੀ ਕੋਸਿਸ ਕੀਤੀ ਜਾ ਰਹੀ ਹੈ ਅਤੇ ਵਿਕਾਸ ਦੇ ਕੰਮਾਂ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਇਨ੍ਹਾਂ ਗਲਤ ਕੰਮਾਂ ਨੂੰ ਚੰਡੀਗੜ੍ਹ ਵਾਸੀ ਕਦੇ ਬਰਦਾਸਤ ਨਹੀਂ ਕਰਨਗੇ।

ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਸਕੱਤਰ ਦੀ ਨਿਯੁਕਤੀ ਪੂਰਨ ਤੌਰ ਤੇ ਸੂਬੇ ਵਿੱਚ ਕੀਤੀ ਜਾਂਦੀ ਹੈ। ਚੰਡੀਗੜ੍ਹ ਕੋਈ ਪੂਰਨ ਤੌਰ ਤੇ ਸੂਬਾ ਨਹੀਂ ਹੈ ਅਤੇ ਨਾ ਹੀ ਇਸ ਦਾ ਕੋਈ ਮੁੱਖ ਮੰਤਰੀ ਹੈ। ਫਿਰ ਮੁੱਖ ਸਕੱਤਰ ਦੀ ਨਿਯੁਕਤੀ ਦੀ ਕੀ ਲੋੜ ਹੈ?  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ’ਤੇ ਮੁੜ ਵਿਚਾਰ ਕਰਕੇ ਫੈਸਲਾ ਵਾਪਸ ਲੈਣਾ ਚਾਹੀਦਾ ਹੈ।

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD