Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਮ ਆਦਮੀ ਕਲੀਨਿਕ ਵਿਖੇ ਡਾ. ਲਹਿੰਬਰ ਰਾਮ ਵੱਲੋਂ ਗਰਭਵਤੀ ਔਰਤਾਂ ਲਈ ਸਪੈਸ਼ਲ ਕੈਂਪ ਦਾ ਅਚਨਚੇਤ ਮੁਆਇਨਾ

Health, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 09 Jan 2025

Last updated on: Jan 09, 2025, 00:00 IST

ਆਮ ਆਦਮੀ ਕਲੀਨਿਕ ਸਿਵਲ ਸਰਜਨ ਫਾਜਿਲਕਾ ਵਿਖੇ ਚੱਲ ਰਹੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਵਿਖੇ ਡਾ ਲਹਿੰਬਰ ਰਾਮ ਸਿਵਲ ਸਰਜਨ ਨੇ ਅਚਨਚੇਤ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ, ਡਾ ਸੁਨੀਤਾ ਐਪੀਡਮੈਲੋਜਿਸਟ, ਡਾ ਆਮਨਾ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰੋਹਿਤ ਕੁਮਾਰ ਵੀ ਮੌਜੂਦ ਸਨ। 

ਇਸ ਸਮੇਂ ਉਹਨਾਂ ਗਰਭਵਤੀ ਔਰਤਾਂ ਦਾ ਹਾਲ ਚਾਲ ਪੁੱਛਿਆ ਅਤੇ ਆਮ ਆਦਮੀ ਕਲੀਨਿਕ ਵਿੱਚ ਗਰਭਵਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਬਾਰੇ ਸ਼ੰਤੁਸ਼ਟੀ ਪ੍ਰਗਟਾਈ। ਉਹਨਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾਂਦਾ ਹੈ। 

ਉਹਨਾਂ ਦੱਸਿਆ ਕਿ ਇਸ ਦਿਨ ਦਾ ਮਕਸਦ ਮਾਂ ਅਤੇ ਬੱਚੇ ਦੀ ਮੌਤ ਦਰ ਤੇ ਕਾਬੂ ਪਾਉਣਾ ਹੈ। ਗਰਭਵਤੀਆਂ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀਆਂ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਇਲਾਜ ਲਈ ਲਿਆ ਕੇ ਉਹਨਾਂ ਦਾ ਜਣੇਪਾ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਟਾਲਿਆ ਜਾ ਸਕਦਾ ਹੈ। ਜਿਸ ਨਾਲ ਜਣੇਪੇ ਸਮੇਂ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਇਆ ਜਾ ਸਕਦਾ ਹੈ। 

ਇਸ ਸਮੇਂ ਉਹਨਾਂ ਇਕੱਤਰ ਗਰਭਵਤੀ ਔਰਤਾਂ ਨੂੰ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਟੀਨ ਯੁਕਤ ਵਸਤਾਂ ਦੇ ਪੈਕਟ ਵੰਡੇ। ਉਹਨਾਂ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਨੂੰ ਲੈ ਕੇ ਆਉਣ। 

ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ।

ਇਸ ਸਮੇਂ ਡਾ ਅੰਜਲੀ ਸ਼ਰਮਾ ਅਤੇ ਉਹਨਾਂ ਦੀ ਟੀਮ ਨੇ ਗਰਭਵਤੀ ਔਰਤਾਂ ਦਾ ਚੈਕਅੱਪ, ਲੈਬ ਟੈਸਟ ਅਤੇ ਇਲਾਜ ਕੀਤਾ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD