Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹਈਆ ਕਰੇ : ਡਾ. ਅਨਿਲ ਗੋਇਲ

ਸੰਸਥਾ ਦਾ ਸੁਧਾਰ ਅਪਣੀ ਸ਼ਖ਼ਸ਼ੀਅਤ ਦਾ ਵੀ ਸੁਧਾਰ ਹੈ

Health, Civil Surgeon Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 09 Jan 2025

Last updated on: Jan 09, 2025, 00:00 IST

‘ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾਂਦੀਆਂ ਸੇਵਾਵਾਂ ਨੂੰ ਬਿਹਤਰ ਅਤੇ ਹੋਰ ਮਿਆਰੀ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਸਮਾਜ ਪ੍ਰਤੀ ਫ਼ਿਕਰਮੰਦੀ ਜ਼ਾਹਰ ਕਰਦਿਆਂ ਮਿਲ-ਜੁਲ ਕੇ ਹੰਭਲਾ ਮਾਰਨ ਦੀ ਲੋੜ ਹੈ।’ ਇਹ ਗੱਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਗੋਇਲ ਨੇ ਇਥੇ ਹੋਏ ਦੋ ਦਿਨਾ ਜ਼ਿਲ੍ਹਾ ਪੱਧਰੀ ਟਰੇਨਿੰਗ ਪ੍ਰੋਗਰਾਮ ’ਚ ਮੌਜੂਦ ਸਿਹਤ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ। 

ਇਸ ਟਰੇਨਿੰਗ ਪੋ੍ਰਗਰਾਮ ਦਾ ਮੁੱਖ ਮੰਤਵ ਸਰਕਾਰੀ ਸਿਹਤ ਸੰਸਥਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣਾ ਅਤੇ ਸਿਹਤ ਕੇਂਦਰਾਂ ਦੇ ਐਨ.ਕਿਊ.ਏ.ਐਸ. ਪ੍ਰਮਾਣੀਕਰਨ ਵਾਸਤੇ ਮਾਪਦੰਡਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਟਰੇਨਿੰਗ ਵਿਚ ਕਾਇਆਕਲਪ ਪ੍ਰੋਗਰਾਮ ਦੇ ਨੋਡਲ ਅਫ਼ਸਰਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਹਿੱਸਾ ਲਿਆ।  

ਡਾ. ਗੋਇਲ ਨੇ ਕਿਹਾ ਕਿ ਹਰ ਸੰਸਥਾ ਅਤੇ ਖੇਤਰ ਵਿਚ ਸੁਧਾਰ ਦੀ ਗੁੰਜਾਇਸ਼ ਹਮੇਸ਼ਾ ਹੀ ਰਹਿੰਦੀ ਹੈ ਅਤੇ ਜੇ ਪੱਕਾ ਤਹਈਆ ਕਰ ਲਿਆ ਜਾਵੇ ਤਾਂ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਉਨ੍ਹਾਂ ਆਖਿਆ ਕਿ ਹਰ ਸਿਹਤ ਕਾਮੇ ਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਜਿਥੇ ਵੀ ਕੰਮ ਕਰਦਾ ਹੈ, ਉਥੇ ਵੱਖ-ਵੱਖ ਤਰ੍ਹਾਂ ਦੇ ਸੁਧਾਰ ਕਰੇ। ਕਿਸੇ ਵੀ ਸੰਸਥਾ ਦਾ ਸੁਧਾਰ ਕਰਨਾ ਇਕ ਤਰ੍ਹਾਂ ਨਾਲ ਅਪਣੀ ਹੀ ਸ਼ਖ਼ਸੀਅਤ ਦਾ ਵੀ ਸੁਧਾਰ ਕਰਨਾ ਹੈ। 

ਸਰਕਾਰੀ ਸਿਹਤ ਸੰਸਥਾਵਾਂ ਦੀ ਨੁਹਾਰ ਬਦਲਣਾ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣਾ ਵੱਡੇ ਪਰਉਪਕਾਰ ਵਾਲੀ ਗੱਲ ਹੈ, ਜਿਸ ਦਾ ਫ਼ਾਇਦਾ ਆਮ ਲੋਕਾਂ ਨੂੰ ਹੁੰਦਾ ਹੈ। ਡਾ. ਗੋਇਲ ਨੇ ਸਿਹਤ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਟਰੇਨਿੰਗ ਵਿਚੋਂ ਅਹਿਦ ਲੈ ਕੇ ਜਾਣ ਕਿ ਬੇਸ਼ੱਕ ਉਨ੍ਹਾਂ ਕੋਲ ਸਾਧਨਾਂ ਦੀ ਘਾਟ ਹੋਵੇ ਪਰ ਇਸ ਦੇ ਬਾਵਜੂਦ ਉਹ ਆਪੋ-ਆਪਣੀ ਸਿਹਤ ਸੰਸਥਾ ਦਾ ਮਿਆਰ ਉੱਚਾ ਚੁੱਕਣ ਵਾਸਤੇ ਹੋਰ ਜ਼ਿਆਦਾ ਜ਼ਿੰਮੇਵਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। 

ਟਰੇਨਿੰਗ ਪ੍ਰੋਗਰਾਮ ਨੂੰ ਮੋਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਸਹਾਇਕ ਡਾਇਰੈਕਟਰ ਡਾ. ਵਿਕਰਾਂਤ ਨਾਗਰਾ, ਡਾ. ਨਿਤਿਆ ਕੁਮਾਰ ਦਾਸ, ਡਾ. ਸਨੇਹ ਲਤਾ, ਡਾ. ਰਿਤੂ ਭਾਟੀਆ, ਜ਼ਿਲ੍ਹਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਬਰਾੜ ਵੀ ਮੌਜੂਦ ਸਨ।

 

Tags: Health , Civil Surgeon Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD