Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪਿੰਡ ਪੱਬਰਾ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਵਿਸ਼ਾਲ ਸਮਾਗਮ

ਡਾ. ਗੁਰਪ੍ਰੀਤ ਕੌਰ ਮਾਨ ਨੇ ਸ਼ਿਰਕਤ ਕੀਤੀ

Dr. Gurpreet Kaur, AAP, Aam Aadmi Party, Aam Aadmi Party Punjab, AAP Punjab, Gurlal Singh Ghanaur

Web Admin

Web Admin

5 Dariya News

ਰਾਜਪੁਰਾ/ਘਨੌਰ/ਸ਼ੰਭੂ/ਪਟਿਆਲਾ , 09 Jan 2025

Last updated on: Jan 09, 2025, 00:00 IST

ਸ਼ੰਭੂ ਬਲਾਕ ਦੇ ਪਿੰਡ ਪੱਬਰਾ ਵਿਖੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਹਿਲੀ ਵਾਰ ਧੀਆਂ ਦੀ ਲੋਹੜੀ ਮਨਾਉਣ ਲਈ ਸਰਕਾਰੀ ਮਿਡਲ ਸਮਾਰਟ ਸਕੂਲ ਪੱਬਰਾ ਵਿਖੇ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਸਮਾਰੋਹ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦੇ ਹੋਏ ਲੋਹੜੀ ਬਾਲ ਕੇ ਧੀਆਂ ਦੇ ਮਾਪਿਆਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। 

ਉਨ੍ਹਾਂ ਕਿਹਾ ਕਿ ਹੁਣ ਸਮਾਂ ਬਦਲ ਗਿਆ ਹੈ ਅਤੇ ਲੋਕ ਧੀਆਂ ਦੀ ਲੋਹੜੀ ਖੁਸ਼ੀ-ਖੁਸ਼ੀ ਮਨਾ ਰਹੇ ਹਨ, ਕਿਉਂਕਿ ਧੀਆਂ ਤੇ ਪੁੱਤਰਾਂ 'ਚ ਕੋਈ ਫ਼ਰਕ ਨਹੀਂ ਹੈ, ਜਿਸ ਲਈ ਧੀਆਂ ਦੀ ਲੋਹੜੀ ਦੇ ਤਿਉਹਾਰ ਪਿੰਡ-ਪਿੰਡ ਮਨਾਏ ਜਾ ਰਹੇ ਹਨ। ਡਾ. ਗੁਰਪ੍ਰੀਤ ਕੌਰ ਮਾਨ ਨੇ ਪਿੰਡ ਪੱਬਰਾ ਦੀ ਪੰਚਾਇਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਬੱਚਾ ਇੱਕ ਸਮਾਨ ਹੈ ਅਤੇ ਨਵੇਂ ਜਨਮੇ ਬੱਚਿਆਂ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਤੇ ਵਿਰਾਸਤ ਹੈ ਪਰੰਤੂ ਧੀਆਂ ਦੀ ਲੋਹੜੀ ਪੁੱਤਰਾਂ ਦੇ ਬਰਾਬਰ ਮਨਾਉਣਾ ਇੱਕ ਸ਼ੁੱਭ ਸ਼ਗਨ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਵੀ ਹੈ ਕਿ ਸਾਡੇ ਸਾਰੇ ਪੁਰਾਤਨ ਤਿਉਹਾਰ ਪਿੰਡਾਂ ਤੇ ਸ਼ਹਿਰਾਂ 'ਚ ਜਰੂਰ ਮਨਾਏ ਜਾਣ ਅਤੇ ਅੱਜ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪਿੰਡ ਪੱਬਰਾ ਨੇ ਇਹ ਪਹਿਲਕਦਮੀ ਕੀਤੀ ਹੈ। ਡਾ. ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਹੀ ਧੀਆਂ ਦੇ ਸ਼ਸਕਤੀਕਰਨ 'ਤੇ ਜ਼ੋਰ ਦੇ ਰਹੀ ਹੈ ਅਤੇ ਇਸ ਸਬੰਧ ਵਿੱਚ ਬਹੁਤ ਸਾਰੀਆਂ ਸਕੀਮਾਂ ਤੇ ਪ੍ਰੋਗਰਾਮ ਲਾਗੂ ਹਨ, ਜਿਨ੍ਹਾਂ ਦਾ ਲਾਭ ਧੀਆਂ ਦੇ ਮਾਪਿਆਂ ਨੂੰ ਲੈਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਧੀਆਂ-ਪੁੱਤਰਾਂ 'ਚ ਕੋਈ ਫਰਕ ਨਹੀਂ ਪਰੰਤੂ ਉਨ੍ਹਾਂ ਨੂੰ ਲੱਗਦਾ ਹੈ ਕਿ ਧੀਆਂ ਦੇ ਮਾਪੇ ਸਗੋਂ ਜਿਆਦਾ ਖੁਸ਼ ਹੁੰਦੇ ਹਨ, ਕਿਉਂਕਿ ਧੀਆਂ ਅੱਜ ਬਹੁਤ ਤਰੱਕੀਆਂ ਕਰ ਰਹੀਆਂ ਹਨ। ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡਾ. ਗੁਰਪ੍ਰੀਤ ਕੌਰ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲਾਂ ਪੱਬਰਾ ਸਮੇਤ ਇਨ੍ਹਾਂ 5 ਪਿੰਡਾਂ 'ਚ ਲੋਹੜੀਆਂ ਮਨਾਉਣੀਆਂ ਇੱਕ ਵਾਰ ਬੰਦ ਹੀ ਹੋ ਗਈਆਂ ਤੇ ਇਹ ਪਿੰਡ ਉਜਾੜ ਦਿੱਤੇ ਗਏ ਸਨ ਪਰੰਤੂ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਪਿੰਡਾਂ ਦੀ ਬਾਂਹ ਫੜੀ ਹੈ ਤੇ ਇਹ ਤਿਉਹਾਰ ਦੁਬਾਰਾ ਸ਼ੁਰੂ ਹੋਏ ਹਨ। 

ਗੁਰਲਾਲ ਘਨੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਜਿਨ੍ਹਾਂ ਨੇ ਇਨ੍ਹਾਂ ਪਿੰਡਾਂ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ। ਇਸ ਮੌਕੇ ਵਿਧਾਇਕ ਦੇ ਸੁਪਤਨੀ ਸੁਮਿੰਦਰ ਕੌਰ ਤੇ ਪੱਬਰਾ ਦੇ ਸਰਪੰਚ ਸੁਮਨ ਲਤਾ ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਸਨਮਾਨ ਕੀਤਾ। ਸਮਾਰੋਹ ਮੌਕੇ ਨਵੀਆਂ ਜਨਮੀਆਂ ਬੱਚੀਆਂ ਤੇ ਮਾਪਿਆਂ ਨੂੰ ਸਨਮਾਨਤ ਕੀਤਾ ਗਿਆ। ਜਦਕਿ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ।

ਇਸ ਦੌਰਾਨ ਏ.ਡੀ.ਸੀ. (ਜਨਰਲ) ਇਸ਼ਾ ਸਿੰਗਲ, ਐਸ.ਡੀ.ਐਮ. ਅਵਿਕੇਸ਼ ਗੁਪਤਾ, ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ, ਲਾਡੀ ਪੱਬਰਾ, ਕੁਲਵੰਤ ਸੌਂਟੀ, ਗੁਰਤਾਜ ਸੰਧੂ, ਲਖਬੀਰ ਸਿੰਘ ਗੁਜਰ, ਇੰਦਰਜੀਤ ਸਿੰਘ ਸਿਆਲੂ, ਸਹਿਜਪਾਲ ਸਿੰਘ ਲਾਡਾ, ਪੰਚਾਇਤ ਸਕੱਤਰ ਇਕਬਾਲ ਸਿੰਘ, ਇਕਬਾਲ ਸਿੰਘ ਸੇਹਰਾ, ਸੰਨੀ ਪੱਬਰਾ, ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ, ਐਸ.ਐਚ.ਓ. ਸ਼ਿਵਰਾਜ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਇਲਾਕੇ ਦੇ ਵਸਨੀਕ ਮੌਜੂਦ ਸਨ। 

 

Tags: Dr. Gurpreet Kaur , AAP , Aam Aadmi Party , Aam Aadmi Party Punjab , AAP Punjab , Gurlal Singh Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD