Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਤਰੁਨਪ੍ਰੀਤ ਸਿੰਘ ਸੌਂਦ

ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bal Mukund Sharma

Web Admin

Web Admin

5 Dariya News

ਨੌਇਡਾ , 09 Jan 2025

Last updated on: Jan 09, 2025, 00:00 IST

ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੀਗੇਟਾਂ ਨੂੰ ਪੰਜਾਬ ਦੀ ਨਿੱਘੀ ਆਓ ਭਗਤ ਮਾਨਣ ਲਈ ਸੂਬੇ 'ਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਪਾਰ ਤੇ ਉਦਯੋਗ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤ-ਮਹਾਤਮਾਵਾਂ ਦੀ ਵਸਾਈ ਧਰਤੀ ਪੰਜਾਬ ਦਾ ਮਾਹੌਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਰਪੂਰ ਹੈ ਅਤੇ ਇਹ ਮਾਹੌਲ ਵਪਾਰ ਤੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਪੂਰਾ ਢੁੱਕਵਾਂ ਅਤੇ ਸਾਜਗਾਰ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਸੂਬੇ ਵਿਚਲੇ ਉਦਯੋਗਾਂ ਦੀ ਤਰੱਕੀ ਲਈ ਪੂਰੀ ਸੁਹਿਰਦਤਾ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਇੰਡਸਫੂਡ ਵਿਚ ਫੂਡ ਉਦਯੋਗ ਨਾਲ ਸਬੰਧਤ 105 ਮੁਲਕਾਂ ਦੇ 3500 ਦੇ ਕਰੀਬ ਪ੍ਰਦਰਸ਼ਕਾਂ ਨੇ ਭਾਗ ਲਿਆ ਹੈ। ਇਸ ਸਮਾਗਮ ਵਿਖੇ ਮੁੱਖ ਮਹਿਮਾਨ ਵੱਜੋਂ ਪੁੱਜੇ ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੇਗੇਟਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਇਸ ਗੱਲ ਦੀ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇੱਕੋ ਛੱਤ ਹੇਠਾਂ ਦੁਨੀਆਂ ਭਰ ਦੇ ਨਾਮੀਂ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ ਹੈ।

ਇਸ ਮੌਕੇ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ ਨਵੰਬਰ ਮਹੀਨੇ ਪੰਜਾਬ ਵਿਚ ਇਸੇ ਤਰਜ਼ 'ਤੇ ਅੰਤਰ-ਰਾਸ਼ਟਰੀ ਫੂਡ ਫੈਸਟੀਵਲ ਕਰਵਾਉਣ ਦੀ ਯੋਜਨਾ ਹੈ, ਜਿਸ ਵਿਚ ਫੂਡ ਉਦਯੋਗ ਤੇ ਇਸ ਨਾਲ ਜੁੜੇ ਹੋਰ ਖੇਤਰਾਂ 'ਚ ਕਾਰਜਸ਼ੀਲ ਅੰਤਰ-ਰਾਸ਼ਟਰੀ ਕੰਪਨੀਆਂ ਨੂੰ ਬੁਲਾਇਆ ਜਾਵੇਗਾ। ਪੰਜਾਬ ਵਿਚ ਨਿਵੇਸ਼ ਲਈ ਇੱਛਾ ਜਾਹਿਰ ਕਰਨ ਵਾਲੀਆਂ ਕੰਪਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਵੇਸ਼ ਤੇ ਉਦਯੋਗਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਤੇ ਇੰਨਵੈਸਟ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਕੌਮਾਂਤਰੀ ਪੱਧਰ ਉੱਤੇ ਹੁਣ ਪੰਜਾਬ ਦੇ ਉਤਪਾਦਾਂ ਦੀ ਮੰਗ ਦਿਨੋਂ ਦਿਨ ਵੱਧ ਰਹੀ ਹੈ।

ਸੌਂਦ ਵੱਲੋਂ ਪੰਜਾਬ ਵਿਚ ਨਿਵੇਸ਼ ਦੀ ਇੱਛਾ ਪ੍ਰਗਟਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੱਖਰੇ ਤੌਰ ਉੱਤੇ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਨੇ ਟੀ.ਪੀ.ਸੀ.ਆਈ ਦੇ ਚੇਅਰਮੈਨ  ਮੋਹਿਤ ਸਿੰਗਲਾ ਨੂੰ ਅੰਤਰ-ਰਾਸ਼ਟਰੀ ਪੈਮਾਨੇ ਦਾ ਫੂਡ ਟਰੇਡ ਸ਼ੋਅ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਟੀ.ਪੀ.ਆਈ.ਸੀ ਦਾ ਪੰਜਾਬ ਚੈਪਟਰ ਬਣਾਉਣ ਲਈ ਵੀ ਆਖਿਆ।

ਉਨ੍ਹਾਂ ਦੱਸਿਆ ਕਿ ਇਸ ਫੂਡ ਟਰੇਡ ਸ਼ੋਅ ਵਿਚ ਸ਼ਿਰਕਤ ਕਰਨ ਲਈ ਉਨ੍ਹਾਂ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਵੱਲੋਂ ਪ੍ਰੇਰਿਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਸਮਾਗਮ ਵਿੱਚ ਪੁੱਜ ਕੇ ਬਹੁਤ ਸਾਰੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਉਦਯੋਗਪਤੀਆਂ ਨੂੰ ਮਿਲਕੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਸੌਂਦ ਨੇ ਇਸ ਮੌਕੇ ਕੇਂਦਰੀ ਵਣਜ ਮੰਤਰਾਲੇ ਦੇ ਡਾਇਰੈਕਟਰ ਮੋਨਿਕਾ ਗੌੜ ਦਾ ਖਾਸ ਧੰਨਵਾਦ ਕੀਤਾ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bal Mukund Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD