Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਲ ਮੌਤ ਸਮੀਖਿਆ ਵਿਸ਼ੇ ਤੇ ਦੋ ਰੋਜਾ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 09 Jan 2025

Last updated on: Jan 09, 2025, 00:00 IST

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਦਫਤਰ ਸਿਵਲ ਸਰਜਨ ਰੂਪਨਗਰ ਦੀ ਟਰੇਨਿੰਗ ਹਾਲ ਵਿਖੇ ਮੈਡੀਕਲ ਅਫਸਰਾਂ ਦੀ ਦੋ ਦਿਨ ਦੀ ਬਾਲ ਮੌਤ ਦੀ ਸਮੀਖਿਆ ਸਬੰਧੀ ਟ੍ਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਦੇ ਮਨੋਰਥ ਨਾਲ ਇਹ ਦੋ ਰੋਜਾ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਹਰ ਮ੍ਰਿਤਕ ਬੱਚੇ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਕੇ ਉਨ੍ਹਾਂ ਨੂੰ ਖਤਮ ਕਰਨ ਦਾ ਮਨੋਰਥ ਨਾਲ ਬਾਲ ਮੌਤ ਦੀ ਸਮੀਖਿਆ ਕੀਤੀ ਜਾਂਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਹਤ ਸੰਸਥਾਵਾਂ ਵਿੱਚ ਮਾਵਾਂ ਦੀ ਸਿਹਤ ਲਈ ਉਪਲੱਬਧ ਸੇਵਾਵਾਂ ਦੀ ਅਤੇ ਸਮੱਸਿਆਵਾਂ ਦੀ ਤੁਰੰਤ ਪਛਾਣ ਕਰਨਾ ਤੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਲ ਮੌਤ ਦਰ ਨੂੰ ਘਟਾਉਣਾ ਰਾਸ਼ਟਰੀ ਮਿਸ਼ਨ ਦੇ ਮੁੱਖ ਟੀਚਿਆਂ ਵਿੱਚੋਂ ਇੱਕ ਹੈ ਤੇ ਦੇਸ਼ ਵਿੱਚ ਜਿਆਦਾਤਰ ਬਾਲ ਮੌਤਾਂ ਨੂੰ ਰੋਕਣਾ ਸੰਭਵ ਹੈ। 

ਜਿਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੱਚਿਆਂ ਦੀਆਂ ਮੌਤਾਂ ਦਾ ਜਾਇਜ਼ਾ ਲੈਣ ਲਈ ਇੱਕ ਤੰਤਰ ਬਣਾਇਆ ਗਿਆ ਹੈ। ਜਿਸ ਤਹਿਤ ਹਰ ਬੱਚੇ ਦੀ ਮੌਤ ਦਰ ਦੀ ਰਿਪੋਰਟ ਕੀਤੀ ਜਾਂਦੀ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕਰਕੇ ਸੁਧਾਰਤਮਕ ਕਾਰਵਾਈ ਕੀਤੀ ਜਾਂਦੀ ਹੈ ਮੌਤ ਤੋਂ ਬਾਅਦ ਜੋ ਵੀ ਕਾਰਨ ਸਾਹਮਣੇ ਆਉਂਦੇ ਹਨ ਉਹਨਾਂ ਨੂੰ ਦੂਰ ਕਰਕੇ ਸਿਹਤ ਪ੍ਰਣਾਲੀ ਨੂੰ ਸਕਰਾਤਮਕ ਅਤੇ ਗੁਣਾਤਮਕ ਤੌਰ ਤੇ ਸੁਧਾਰਾਂ ਦੇ ਯਤਨ ਕੀਤੇ ਜਾਂਦੇ ਹਨ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਬੱਚਿਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਖਤਰੇ ਦੇ ਚਿੰਨ ਲੱਛਣ ਕਾਰਨ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਜਨਮ ਤੋਂ ਤੁਰੰਤ ਬਾਅਦ ਸੰਭਾਲਣ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣਾ ਬਹੁਤ ਜਰੂਰੀ ਹੈ।

ਇਸ ਮੌਕੇ ਡਾ. ਗੁਰਸੇਵਕ ਸਿੰਘ, ਡਾ. ਸੁਖਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਅਤੇ ਵੱਖ-ਵੱਖ ਬਲਾਕਾਂ ਤੋਂ ਮੈਡੀਕਲ ਅਫਸਰ ਹਾਜ਼ਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD