Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਭਾਸ਼ਾ ਵਿਭਾਗ ਵੱਲੋਂ 1.18 ਲੱਖ ਪੁਸਤਕਾਂ ਦੀ ਡਿਜ਼ੀਟਲਾਈਜੇਸ਼ਨ ਦੀ ਸ਼ੁਰੂਆਤ

ਪੰਜਾਬ ਡਿਜ਼ੀਟਲ ਲਾਇਬਰੇਰੀ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਪ੍ਰੋਜੈਕਟ : ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 09 Jan 2025

Last updated on: Jan 09, 2025, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡੇ ਉਪਰਾਲੇ ਤਹਿਤ ਵਿਭਾਗ ਦੀ ਹਵਾਲਾ ਲਾਇਬਰੇਰੀ ’ਚ ਮੌਜੂਦ 1.18 ਲੱਖ ਦੇ ਕਰੀਬ ਵੱਖ-ਵੱਖ ਭਾਸ਼ਾਵਾਂ ਦੀਆਂ ਦੁਰਲੱਭ ਤੇ ਮਿਆਰੀ ਪੁਸਤਕਾਂ ਨੂੰ ਡਿਜ਼ੀਟਲ ਰੂਪ ’ਚ ਸੰਭਾਲਣ ਦਾ ਕਾਰਜ ਅੱਜ ਆਰੰਭ ਕਰ ਦਿੱਤਾ ਗਿਆ ਹੈ, ਜਿੰਨਾਂ ਵਿੱਚ 68 ਹਜ਼ਾਰ ਦੇ ਕਰੀਬ ਗੁਰਮੁਖੀ ਲਿਪੀ (ਪੰਜਾਬੀ) ਵਾਲੀਆਂ ਪੁਸਤਕਾਂ ਸ਼ਾਮਲ ਹਨ। 

ਇਸ ਤੋਂ ਇਲਾਵਾ ਹਿੰਦੀ, ਉਰਦੂ, ਸੰਸਕ੍ਰਿਤ ਤੇ ਅੰਗਰੇਜ਼ੀ ਦੀਆਂ ਪੁਸਤਕਾਂ ਵੀ ਇਸ ਕਾਰਜ ’ਚ ਸ਼ਾਮਲ ਕੀਤੀਆਂ ਜਾਣਗੀਆਂ। ਪੰਜਾਬ ਡਿਜ਼ੀਟਲ ਲਾਇਬਰੇਰੀ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿਘ ਜ਼ਫ਼ਰ ਵੱਲੋਂ ਟੀਮ ਨੂੰ ਸ਼ੁਭ ਕਾਮਨਾਵਾਂ ਦੇਣ ਨਾਲ ਹੋਈ। 

ਇਸ ਮੌਕੇ ਪੰਜਾਬ ਡਿਜ਼ੀਟਲ ਲਾਇਬਰੇਰੀ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਕਾਰਜ ਦੋ ਮੰਤਵਾਂ ਤਹਿਤ ਆਰੰਭ ਕੀਤਾ ਗਿਆ ਹੈ। ਪਹਿਲਾ ਭਾਸ਼ਾ ਵਿਭਾਗ ਪੰਜਾਬ ਕੋਲ ਮੌਜੂਦ ਵੱਡਮੁੱਲੇ ਸਾਹਿਤਕ ਵਿਰਸੇ ਨੂੰ ਸੰਭਾਲਣਾ ਹੈ। 

ਦੂਸਰਾ ਮੰਤਵ ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ਦੇ ਖੇਤਰ ’ਚ ਸਥਾਪਤ ਕਰਨਾ ਹੈ। ਡਿਜ਼ੀਟਾਈਜੇਸ਼ਨ ਦੇ ਕਾਰਜ ਸਦਕਾ ਵੱਖ-ਵੱਖ ਭਾਸ਼ਾਵਾਂ ’ਚ ਤਿੰਨ ਸੌ ਸਾਲ ਤੋਂ ਪੁਰਾਣੀਆਂ ਹੱਥ ਲਿਖਤਾਂ, ਪੁਰਾਤਨ ਗ੍ਰੰਥ, ਸਿੱਖ ਗੁਰੂ ਸਾਹਿਬਾਨਾਂ ਦਾ ਸਮਕਾਲੀ ਸਾਹਿਤ, ਵਿਸ਼ਵ ਕਲਾਸਿਕ ਸਾਹਿਤ, ਭਾਸ਼ਾ ਵਿਭਾਗ ਦੇ ਰਸਾਲਿਆਂ ਦੇ ਵਿਸ਼ੇਸ਼ ਅੰਕ, ਪੁਰਾਣੇ ਨਕਸ਼ੇ ਅਤੇ ਹੋਰ ਬਹੁਤ ਸਾਰੀਆਂ ਵੱਡਮੁੱਲੀਆਂ ਲਿਖਤਾਂ ਡਿਜ਼ੀਟਲ ਰੂਪ ’ਚ ਉਪਲਬਧ ਹੋਣ ਜਾਣਗੀਆਂ। 

ਅਜਿਹੀਆਂ ਦੁਰਲੱਭ ਕ੍ਰਿਤਾਂ ’ਚ 20 ਹਜ਼ਾਰ ਦੇ ਕਰੀਬ ਅਜਿਹੀਆਂ ਪੁਸਤਕਾਂ ਸ਼ਾਮਲ ਹਨ ਜਿੰਨਾਂ ਦੀ ਸਿਰਫ਼ ਇੱਕ-ਇੱਕ ਕਾਪੀ ਹੀ ਵਿਭਾਗ ਕੋਲ ਮੌਜੂਦ ਹੈ।  ਪੁਰਾਤਨ 542 ਹੱਥ ਲਿਖਤਾਂ ਨੂੰ ਦੇਖਣ ਲਈ ਅਕਸਰ ਹੀ ਖੋਜਾਰਥੀ ਤੇ ਸ਼ਰਧਾਮੂਲਕ ਬਿਰਤੀ ਵਾਲੇ ਲੋਕ ਵਿਭਾਗ ’ਚ ਆਉਂਦੇ ਰਹਿੰਦੇ ਹਨ, ਜਿਸ ਕਾਰਨ ਪੁਰਾਤਨ ਹੱਥ ਲਿਖਤਾਂ ਨੂੰ ਖਾਸ ਤੌਰ ’ਤੇ ਨੁਕਸਾਨ ਪੁੱਜਣ ਦਾ ਡਰ ਰਹਿੰਦਾ ਸੀ ਪਰ ਹੁਣ ਇੰਨਾਂ ਲਿਖਤਾਂ ਨੂੰ ਡਿਜੀਟਲ ਰੂਪ ’ਚ ਦੇਖਣ ਦੀ ਸਹੂਲਤ ਮਿਲ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਹ ਕਾਰਜ ਜਿੱਥੇ ਦੁਨੀਆ ਭਰ ’ਚ ਬੈਠੇ ਪਾਠਕਾਂ ਲਈ ਵੱਡੇ ਪੱਧਰ ’ਤੇ ਪੜ੍ਹਨ ਸਮੱਗਰੀ ਪ੍ਰਦਾਨ ਕਰੇਗਾ ਉੱਥੇ ਖੋਜਾਰਥੀਆਂ ਲਈ ਵੀ ਵੱਡੀ ਸਹੂਲਤ ਪੈਦਾ ਹੋ ਜਾਵੇਗੀ। ਇਸ ਸਮੱਗਰੀ ਨੂੰ ਜਲਦ ਹੀ ਇੱਕ ਪੋਰਟਲ ਜਰੀਏ ਜਨਤਕ ਕਰ ਦਿੱਤਾ ਜਾਵੇਗਾ। ਸ. ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅੱਠ ਮੈਂਬਰੀ ਟੀਮ ਵੱਲੋਂ 4 ਯੂਨਿਟ ਲਗਾਕੇ, ਇਸ ਵੱਡੇ ਤੇ ਵੱਡਮੁੱਲੇ ਕਾਰਜ ਦੀ ਸ਼ੁਰੂਆਤ ਕੀਤੀ ਜਾ ਗਈ ਹੈ ਅਤੇ ਇਸ ਵਿੱਚ ਵਿਸਥਾਰ ਕਰਨ ਹਿੱਤ ਆਉਣ ਵਾਲੇ ਕੁਝ ਹਫ਼ਤਿਆਂ ’ਚ ਦੋ ਹੋਰ ਯੂਨਿਟ ਵੀ ਸਥਾਪਤ ਕਰ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਤਹਿਤ ਤਕਰੀਬਨ ਤਿੰਨ ਕਰੋੜ ਸਫ਼ੇ ਸਕੈਨ ਕਰਕੇ, ਡਿਜ਼ੀਟਲ ਰੂਪ ’ਚ ਈ-ਪੁਸਤਕਾਂ ਤਿਆਰ ਕੀਤੀਆਂ ਜਾਣਗੀਆਂ। ਜਿਸ ਨਾਲ ਪਾਠਕਾਂ ਨੂੰ ਵੱਡਮੁੱਲੇ ਸਾਹਿਤ ਦਾ ਭੰਡਾਰ ਮਿਲ ਜਾਵੇਗਾ। ਇਸ ਮੌਕੇ ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ ਤੇ ਆਲੋਕ ਚਾਵਲਾ, ਸੁਪਰਡੈਂਟ ਭੁਪਿੰਦਰਪਾਲ ਸਿੰਘ, ਲਾਇਬਰੇਰੀਅਨ ਨੇਹਾ ਵੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD