Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼ : ਡਾ: ਸੋਨਾ ਥਿੰਦ

ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Jan 2025

Last updated on: Jan 09, 2025, 00:00 IST

26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। 

ਇਸ ਲਈ ਸਮੂਹ ਅਧਿਕਾਰੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਮਰਪਣ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਇਆ ਜਾ ਸਕੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਸਮੇਤ ਐਨ.ਸੀ.ਸੀ. ਵਿੰਗਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਇਕਲ ਦਿੱਤੇ ਜਾਣਗੇ। ਡਾ: ਸੋਨਾ ਥਿੰਦ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਬਾਰੇ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਨੂੰ ਖੇਡ ਸਟੇਡੀਅਮ ਤੇ ਆਲੇ ਦੁਆਲੇ ਦੀ ਸਾਫ ਸਫਾਈ ਯਕੀਨੀ ਬਣਾਉਣ ਲਈ ਕਿਹਾ। 

ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਸਮਾਗਮ ਵਾਲੀ ਥਾਂ `ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਨੂੰ ਰੀਹਰਸਲਾਂ ਤੇ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ, ਬਾਗਬਾਨੀ ਵਿਭਾਗ ਨੂੰ ਸਮਾਗਮ ਦੌਰਾਨ ਸਜਾਵਟ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 26 ਜਨਵਰੀ ਵਾਲੇ ਦਿਨ ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸ਼ਲਾਘਾਯੋਗ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੂਚੀ 20 ਜਨਵਰੀ ਤੱਕ ਭੇਜੀ ਜਾਵੇ। 

ਉਨ੍ਹਾਂ ਕਿਹਾ ਕਿ ਸਨਮਾਨ ਕਰਨ ਲਈ ਉਨ੍ਹਾਂ ਅਧਿਕਾਰੀਆਂ ਜਾਂ ਕਰਮਚਾਰੀਆਂ ਦਾ ਨਾਮ ਹੀ ਭੇਜਿਆ ਜਾਵੇ ਜਿਨ੍ਹਾਂ ਨੇ ਸਹੀ ਅਰਥਾਂ ਵਿੱਚ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਪੀ. (ਹੈ/ਕੁ) ਰਾਕੇਸ਼ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸਮਸ਼ੇਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD