Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ - ਡਾ: ਸੋਨਾ ਥਿੰਦ

ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਵੱਲੋਂ ਮਿਲਿਆ ਪਿਆਰ ਤੇ ਸਤਿਕਾਰ ਹਮੇਸ਼ਾਂ ਯਾਦ ਰਹੇਗਾ-ਡਿਪਟੀ ਕਮਿਸ਼ਨਰ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Jan 2025

Last updated on: Jan 09, 2025, 00:00 IST

ਸ਼ਹੀਦੀ ਸਭਾ-2024 ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿਸਟਰਡ) ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਸਰਹਿੰਦ ਵਿਖੇ ਰੱਖੇ ਇੱਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਨਮਾਨ ਦੇਣਾ ਸਾਡਾ ਮੁਢਲਾ ਫਰਜ਼ ਹੈ। 

ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਦੇ ਤਜ਼ਰਬਿਆਂ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਕਿਉਂਕਿ ਸੀਨੀਅਰ ਸਿਟੀਜ਼ਨਾਂ ਨੇ ਆਪਣੀ ਜਿੰਦਗੀ ਦੇ ਹਰੇਕ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਕੀਤੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਨੂੰ ਜੋ ਪਿਆਰ ਤੇ ਸਤਿਕਾਰ ਇਥੋਂ ਦੇ ਲੋਕਾਂ ਵੱਲੋਂ ਦਿੱਤਾ ਗਿਆ ਹੈ ਉਹ ਹਮੇਸ਼ਾਂ ਯਾਦ ਰਹੇਗਾ ਅਤੇ ਸੀਨੀਅਰ ਸਿਟੀਜ਼ਨਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਆਸ਼ੀਰਵਾਦ ਸਦਕਾ ਹੀ ਉਹ ਆਪਣੀ ਬਤੌਰ ਡੀ.ਸੀ. ਪਹਿਲੀ ਪੋਸਟਿੰਗ ਦੌਰਾਨ ਪੇਸ਼ ਆਈਆਂ ਚੁਣੋਤੀਆਂ ਦਾ ਸਫਲਤਾ ਪੂਰਬਕ ਸਾਹਮਣਾ ਕਰ ਚੁੱਕੇ ਹਨ।

ਡਾ: ਸੋਨਾ ਥਿੰਦ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਸਿਟੀਜਨਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਸੀਨੀਅਰ ਸਿਟੀਜ਼ਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਸੀਨੀਅਰ ਸਿਟੀਜ਼ਨਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਹੁਣ ਤੱਕ ਆਪਣੀ ਉਸਾਰੂ ਸੇਧ ਦਿੱਤੀ ਹੈ ਉਸ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ ਅਤੇ ਉਨ੍ਹਾਂ ਦੀਆਂ ਇੱਛਾਵਾਂ ਤੇ ਉਹ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। 

ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਤਕਰੀਬਨ 30 ਲੱਖ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ ਸਨ ਅਤੇ ਏਨੇ ਵੱਡੇ ਇਕੱਠ ਲਈ ਸੁਚੱਜੇ ਪ੍ਰਬੰਧ ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਨੇਪਰੇ ਚੜ੍ਹੇ ਹਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਸੀਨੀਅਰ ਸਿਟੀਜ਼ਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਉਨ੍ਹਾਂ ਇਹ ਮਹਿਸੂਸ ਕੀਤਾ ਹੈ ਕਿ ਇਸ ਧਰਤੀ ਨੂੰ ਗੁਰੂਆਂ, ਪੀਰਾਂ ਦਾ ਆਸ਼ੀਰਵਾਦ ਹਾਸਲ ਹੈ ਅਤੇ ਇਥੇ ਰਹਿ ਕੇ ਆਪਣੀ ਡਿਊਟੀ ਲੋਕਾਂ ਦੀਆਂ ਉਮੀਦਾਂ ਅਨੁਸਾਰ ਨਿਭਾਉਣੀ ਸ਼ਹੀਦਾਂ ਦੇ ਆਸ਼ੀਰਵਾਦ ਸਦਕਾ ਹੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਇਸ ਮੌਕੇ ਸੀਨੀਅਰ ਸਿਟੀਜ਼ਨ ਅਨਿਲ ਅੱਤਰੀ ਵੱਲੋਂ ਤਿਆਰ ਕੀਤੇ ਗਏ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦਾ ਬਣਾਇਆ ਚਿੱਤਰ ਵੀ ਜਾਰੀ ਕੀਤਾ। 

ਸੀਨੀਅਰ ਸਿਟੀਜਨਾਂ ਨੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੀਨੀਅਰ ਸਿਟੀਜ਼ਨ ਤਰਸੇਮ ਖੁੱਲਰ ਤੇ ਸੱਤਪਾਲ ਪੁਰੀ ਨੇ ਗੀਤ ਵੀ ਪੇਸ਼ ਕੀਤੇ। ਇਸ ਮੌਕੇ ਐਸ.ਪੀ. (ਡੀ) ਰਾਕੇਸ਼ ਯਾਦਵ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ, ਸੰਸਥਾ ਦੇ ਪ੍ਰਧਾਨ ਆਰ.ਐਨ. ਸ਼ਰਮਾ, ਬਸੀ ਪਠਾਣਾ ਦੇ ਪ੍ਰਧਾਨ ਐਮ.ਐਲ. ਵਰਮਾ, ਪ੍ਰੋ: ਅਸੋਕ ਸੂਦ, ਸੁਰਿੰਦਰ ਭਾਰਦਵਾਜ, ਸੰਸਥਾ ਦੇ ਸਕੱਤਰ ਨਕੇਸ਼ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਮੌਜੂਦ ਸਨ। 

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD