Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਔਰਤਾਂ ਅਤੇ ਬੱਚਿਆਂ ਲਈ 200 ਕਰੋੜ ਰੁਪਏ ਦੇ ਨਿਵੇਸ਼ ਨਾਲ 1419 ਆਂਗਣਵਾੜੀ ਕੇਂਦਰ ਬਣਾਏਗਾ : ਡਾ. ਬਲਜੀਤ ਕੌਰ

3000 ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 09 Jan 2025

Last updated on: Jan 09, 2025, 00:00 IST

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। 

ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਅਤੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਨਵੇਂ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ, ਮੌਜੂਦਾ ਆਂਗਣਵਾੜੀ ਸੈਂਟਰਾਂ ਨੂੰ ਅਪਗ੍ਰੇਡ ਕਰਨਾ, ਸੈਂਨੀਟੇਸ਼ਨ ਸੁਵਿਧਾਵਾਂ ਦੇ ਪ੍ਰਬੰਧ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਫਰਨੀਚਰ ਆਦਿ ਦੀ ਵਿਵਸਥਾ ਕਰਨਾ ਹੈ। 

ਉਹਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਆਂਗਣਵਾੜੀ ਸੈਂਟਰਾਂ ਵਿੱਚ ਬਾਲਾ ਪ੍ਰਿਟਿੰਗ ਵੀ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕਰਨਾ ਨਹੀਂ ਹੈ,  ਇਹ ਪ੍ਰੋਜੈਕਟ ਬੱਚਿਆਂ ਦੇ ਸਰੀਰਕ, ਬੋਧਾਤਮਕ ਅਤੇ ਭਾਵਨਾਤਮਕ ਵਿਕਾਸ ਲਈ ਅਨੁਕੂਲ ਵਾਤਾਵਰਣ ਬਣਾਉਣ ਦੀ ਪਹਿਲਕਦਮੀ ਕਰਨਾ ਹੈ।  

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲੇ ਪੜਾਅ ਵਿੱਚ 1000 ਆਂਗਣਵਾੜੀ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।  ਇਨ੍ਹਾਂ ਵਿੱਚੋਂ 56 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ 644 ਉਸਾਰੀ ਅਧੀਨ ਹਨ।  ਇਸ ਤੋਂ ਇਲਾਵਾ, ਬਾਕੀ 300 ਆਂਗਣਵਾੜੀ ਸੈਂਟਰਾਂ ਵਿੱਚੋਂ 156 ਆਂਗਣਵਾੜੀ ਸੈਂਟਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਨਾਂ ਦਾ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਨਵੇਂ ਕੇਂਦਰਾਂ ਦੀ ਉਸਾਰੀ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਭਰ ਵਿੱਚ ਮੌਜੂਦਾ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰ ਰਹੀ ਹੈ। ਇਹਨਾਂ ਲਈ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਪਗਰੇਡ ਕੀਤੇ ਗਏ ਕੇਂਦਰਾਂ ਵਿੱਚ ਲਾਭਪਾਤਰੀਆਂ ਲਈ ਬਿਹਤਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਬਿਹਤਰ ਸੁਵਿਧਾਵਾਂ ਸ਼ਾਮਲ ਕੀਤੀਆਂ ਜਾਣਗੀਆਂ। 

ਪੰਜਾਬ ਸਰਕਾਰ ਦਾ ਟੀਚਾ ਜਲਦ ਹੀ ਸਾਰੇ ਅਪਗ੍ਰੇਡ ਆਂਗਣਵਾੜੀ ਸੈਟਰਾਂ ਨੂੰ ਪੂਰਾ ਕਰਨ ਦਾ ਹੈ, ਜੋ ਕਿ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ ਦਰਸਾਉਂਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ 2162 ਨਵੇਂ ਟਾਇਲਟਾਂ ਦਾ ਨਿਰਮਾਣ ਕੀਤਾ ਜਾਵੇਗਾ। 

ਇਸ ਲਈ ਸਰਕਾਰ ਵੱਲੋ 7.78 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸੇ ਤਰ੍ਹਾਂ ਹੀ 353 ਆਂਗਣਵਾੜੀ ਸੈਂਟਰਾਂ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 35.30 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੋਗਾ ਅਤੇ ਫਿਰੋਜ਼ਪੁਰ ਵਿੱਚ 100 ਆਂਗਣਵਾੜੀ ਸੈਂਟਰਾਂ ਨੂੰ "ਸਕਸ਼ਮ ਆਂਗਨਵਾੜੀ ਸੈਂਟਰਾਂ" ਵਿੱਚ ਤਬਦੀਲ ਕੀਤਾ ਜਾਵੇਗਾ। 

ਇਸ ਲਈ ਕੁੱਲ 94.80 ਲੱਖ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਇਸ ਅਧੀਨ ਬੁਨਿਆਦੀ ਢਾਂਚਾ ਅਪਗ੍ਰੇਡ ਕਰਨਾ, ਆਰ.ਓ ਯੂਨਿਟ, ਐਲ.ਈ.ਡੀ, ਫਰਨੀਚਰ ਅਤੇ ਪੋਸ਼ਨ ਵਾਟਿਕਾ ਵੀ ਲਗਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਆਈ.ਸੀ.ਡੀ.ਐਸ ਪ੍ਰੋਗਰਾਮ 1975 ਵਿੱਚ ਪੰਜਾਬ ਵਿੱਚ ਬਲਾਕ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਤੋਂ ਸ਼ੁਰੂ ਹੋਇਆ ਸੀ,  ਇਸ ਸਕੀਮ ਨੂੰ 50 ਸਾਲ ਮੁਕੰਮਲ ਹੋਣ ਜਾ ਰਹੇ ਹਨ। 

ਉਹਨਾਂ ਦੱਸਿਆ ਕਿ ਸੂਬੇ ਦੇ 21,851 ਆਂਗਣਵਾੜੀ ਸੈਂਟਰਾਂ ਲਈ 21.85 ਕਰੋੜ ਰੁਪਏ ਫਰਨੀਚਰ ਲਈ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਾਲੂ ਸਾਲ ਦੌਰਾਨ ਆਂਗਣਵਾੜੀ ਸੈਂਟਰਾਂ ਦੇ ਬੁਨਿਆਂਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ।

ਇਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਜਲਦ ਹੀ 3000 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਭਰਤੀ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਪਿਛਲੇ ਸਾਲ ਵੀ ਨਿਰੋਲ ਮੈਰਿਟ ਤੇ 5000 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਕੀਤੀ ਗਈ ਸੀ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਅਤੇ ਗੁਲਬਹਾਰ ਸਿੰਘ ਤੂਰ ਵੀ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD