Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਗ੍ਰਿਫ਼ਤਾਰ ਵਿਅਕਤੀਆਂ ਨੇ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਬੈਂਕ ਖਾਤਿਆਂ ਵਿੱਚ ਭੇਜਣ ਲਈ ਪੋਰਟਲ ਨਾਲ ਕੀਤੀ ਸੀ ਛੇੜਛਾੜ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ

Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Jan 2025

Last updated on: Jan 09, 2025, 00:00 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਕਿਸਾਨਾਂ ਨੂੰ ਕੀਤੀ ਗਈ ਫ਼ਸਲ ਦੀ ਅਦਾਇਗੀ ਨੂੰ ਆਪਣੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੇ ਅਪਰਾਧ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਧੋਖਾਧੜੀ ਕਰਨ ਲਈ ਵਰਤੇ ਗਏ ਡਿਜੀਟਲ ਉਪਕਰਨ ਅਤੇ ਰਾਊਟਰ ਵੀ ਬਰਾਮਦ ਕਰ ਲਏ ਹਨ। ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਉਕਤ ਮੁਲਜ਼ਮ ਅਤਿ-ਆਧੁਨਿਕ ਢੰਗ ਤਰੀਕਿਆਂ ਦੀ ਮਦਦ ਨਾਲ ਕਿਸਾਨਾਂ ਦੇ ਮੋਬਾਈਲ ਨੰਬਰਾਂ ਨੂੰ ਆਪਣੇ ਮੋਬਾਈਲ ਨੰਬਰਾਂ ਨਾਲ ਬਦਲ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਫ਼ਸਲ ਦੀ ਅਦਾਇਗੀ ਨੂੰ ਧੋਖੇ ਨਾਲ ਆਪਣੇ ਖਾਤਿਆਂ ਵਿੱਚ ਟਰਾਂਸਫ਼ਰ ਕਰਦੇ ਸਨ ਅਤੇ ਫਿਰ ਕੰਮ ਹੋਣ ਉਪਰੰਤ ਕਿਸਾਨਾਂ ਦੇ ਬੈਂਕ ਖਾਤੇ ਦੀ ਜਾਣਕਾਰੀ ਨੂੰ ਅਪਡੇਟ ਕਰ ਦਿੰਦੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਇਸ ਅਪਰਾਧ ਦਾ ਪਰਦਾਫਾਸ਼ ਹੋਣ ਤੋਂ ਬਚਣ ਲਈ ਉਕਤ ਮੁਲਜ਼ਮ ਭੁਗਤਾਨ ਦੀ ਪ੍ਰਕਿਰਿਆ ਤੋਂ ਤੁਰੰਤ ਬਾਅਦ ਖਾਤੇ ਦੇ ਅਸਲ ਵੇਰਵੇ ਬਹਾਲ ਕਰ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਘੁਟਾਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਫੜਨ ਲਈ ਸੂਬਾ ਪੱਧਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਕੁਝ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ, 2024 ਦੌਰਾਨ ਆਪਣੀਆਂ ਫਸਲਾਂ ਦੀ ਅਦਾਇਗੀ ਪ੍ਰਾਪਤ ਨਹੀਂ ਹੋਈ। 

ਇਸ ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਕਿ ਇਨ੍ਹਾਂ ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਵੱਖ-ਵੱਖ ਵਿਅਕਤੀਆਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਈ ਹੈ। ਏਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਆਈਪੀ ਰਿਕਾਰਡ ਅਤੇ ਹੋਰ ਡੇਟਾ ਅਤੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਨੂੰ ਖੰਗਾਲਿਆ ਗਿਆ, ਜਿਸ ਵਿੱਚ ਅਨਾਜ ਖਰੀਦ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਅਤੇ ਧੋਖਾਧੜੀ ਨਾਲ ਵੱਖ-ਵੱਖ ਖਾਤਿਆਂ ਵਿੱਚ ਫ਼ਸਲਾਂ ਦੀ ਅਦਾਇਗੀ ਟਰਾਂਸਫਰ ਕੀਤੇ ਜਾਣ ਬਾਰੇ ਖੁਲਾਸਾ ਹੋਇਆ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜ਼ਿਲ੍ਹਾ ਐਸਏਐਸ ਨਗਰ ਤੋਂ ਫਰਜ਼ੀ ਪਛਾਣ ‘ਤੇ ਇੱਕ ਮੋਬਾਈਲ ਨੰਬਰ ਅਤੇ ਇੱਕ ਮੋਬਾਈਲ ਉਪਕਰਨ ਖਰੀਦਿਆ ਗਿਆ ਸੀ, ਜਿਸਦੀ ਵਰਤੋਂ ਅਨਾਜ ਖਰੀਦ ਪੋਰਟਲ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਨਾਲ ਛੇੜਛਾੜ ਕਰਨ ਵਾਸਤੇ ਓਟੀਪੀ ਪ੍ਰਾਪਤ ਕਰਨ ਲਈ ਕੀਤੀ ਗਈ ਸੀ ਅਤੇ ਇਹ ਗਿਰੋਹ ਸ੍ਰੀ ਮੁਕਤਸਰ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਆਪਣਾ ਕੰਮ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਕਰਨ ਅਤੇ ਕਿਸਾਨਾਂ ਦੇ ਬੈਂਕ ਰਿਕਾਰਡ ਨੂੰ ਬਦਲਣ ਦੇ ਉਦੇਸ਼ ਨਾਲ ਮੁਲਜ਼ਮਾਂ ਨੇ ਇੰਟਰਨੈਟ ਕਨੈਕਸ਼ਨ ਵੀ ਲਿਆ ਹੋਇਆ ਸੀ।

ਏਡੀਜੀਪੀ ਵੀ ਨੀਰਜਾ ਨੇ ਕਿਹਾ ਕਿ ਇੰਸਪੈਕਟਰ ਜੁਝਾਰ ਸਿੰਘ, ਇੰਸਪੈਕਟਰ ਦੀਪਕ ਭਾਟੀਆ ਅਤੇ ਐਸਆਈ ਰਣਜੀਤ ਦੀ ਅਗਵਾਈ ਵਾਲੀਆਂ ਸਾਈਬਰ ਕ੍ਰਾਈਮ ਡਿਵੀਜ਼ਨ ਦੀਆਂ ਤਿੰਨ ਟੀਮਾਂ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਓਐਸਆਈਐਨਟੀ ਤਕਨੀਕਾਂ ਦੀ ਵਰਤੋਂ ਕੀਤੀ, ਜਿਸ ਦੇ ਆਧਾਰ ‘ਤੇ ਜ਼ਿਲ੍ਹਾ ਮੋਗਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤਰਾਂ ਤੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਉਨ੍ਹਾਂ ਕਿਹਾ ਕਿ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਪਤਾ ਲਗਾਉਣ ਲੱ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮੰਡੀ ਬੋਰਡ ਜਾਂ ਖੁਰਾਕ ਸਪਲਾਈ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਅਤੇ ਆੜਤੀਆਂ ਦੀ ਮਿਲੀਭੁਗਤ ਨੂੰ ਰੱਦ ਨਾ ਕਰਦਿਆਂ ਕਿਹਾ ਕਿ ਇਹ ਹੋ ਸਕਦਾ ਹੈ ਕਿ ਮੁਲਾਜ਼ਮਾਂ ਵੱਲੋਂ ਘੁਟਾਲੇ ਦੇ ਮਾਸਟਰਮਾਈਂਡਾਂ ਨਾਲ ਅਨਾਜ ਖਰੀਦ ਪੋਰਟਲ ਬਾਰੇ ਸੰਵੇਦਨਸ਼ੀਲ ਅਤੇ ਤਕਨੀਕੀ ਖਾਮੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੋਵੇ।

 ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 318(4), 336(2), 336(3), 338 340(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 66ਸੀ ਅਤੇ 66ਡੀ ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD