Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਧਰਮਵੀਰ ਗਾਂਧੀ ਅਤੇ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਨੂੰ ਦਿਨਆਨਤਦਾਰੀ ਨਾਲ ਵਰਤਣ ਦੀ ਅਪੀਲ

Dr. Dharamvir Gandhi,Punjab Pradesh Congress Committee,Congress,Punjab Congress,Malvinder Singh Kang,AAP,Aam Aadmi Party,Aam Aadmi Party Punjab,AAP Punjab,Aashika Jain,DC Mohali,Deputy Commissioner Mohali,S.A.S. Nagar,S.A.S. Nagar Mohali,Mohali,Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Jan 2025

Last updated on: Jan 09, 2025, 00:00 IST

ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਡਿਸਟਿ੍ਰਕਟ ਡਿਵੈਲਪਮੈਂਟ ਕੋਅਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ) ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਡਾ. ਧਰਮਵੀਰ ਗਾਂਧੀ (ਮੈਂਬਰ, ਲੋਕ ਸਭਾ ਪਟਿਆਲਾ ਸੰਸਦੀ ਹਲਕਾ) ਅਤੇ ਕੋ-ਚੇਅਰਮੈਨ ਮਲਵਿੰਦਰ ਸਿੰਘ ਕੰਗ (ਮੈਂਬਰ, ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ) ਨੇ ਅਧਿਕਾਰੀਆਂ ਨੂੰ ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਨੂੰ ਦਿਨਆਨਤਦਾਰੀ ਨਾਲ ਵਰਤਣ ਦੀ ਅਪੀਲ ਕੀਤੀ। 

ਅੱਜ ਇੱਥੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਗਾਂਧੀ ਅਤੇ ਸ੍ਰੀ ਕੰਗ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰੀ ਭਲਾਈ ਸਕੀਮਾਂ ਦੀ ਲੋੜਵੰਦ ਅਤੇ ਯੋਗ ਲੋਕਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਾਡਾ ਰਵੱਈਆ ਹਾਂ-ਪੱਖੀ ਅਤੇ ਮਾਨਵਤਾ ਭਰਪੂਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਬੇਹਤਰੀ ਲਈ ਰਾਜ ਅਤੇ ਕੇਂਦਰ ਪੱਧਰ ’ਤੇ ਬਹੁਤ ਸਾਰੀਆਂ ਯੋਜਨਾਵਾਂ ਜਿਵੇਂ ਕਿ ਮਨਰੇਗਾ, ਆਯੂਸ਼ਮਾਨ ਸਿਹਤ ਬੀਮਾ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਯੋਜਨਾ, ਮੁਫ਼ਤ ਕਣਕ, ਆਂਗਨਵਾੜੀ ਕੇਂਦਰਾਂ ਰਾਹੀਂ ਗਰਭਵਤੀ, ਨਵ-ਜਨਮੇ ਬੱਚਿਆਂ ਦੀ ਮਾਂਵਾਂ, ਕਿਸ਼ੋਰ ਲੜਕੀਆਂ, 0 ਤੋਂ 6 ਸਾਲ ਦੇ ਬੱਚਿਆਂ ਲਈ ਪੋਸ਼ਕ ਖੁਰਾਕ ਯੋਜਨਾਵਾਂ, ਸਿਹਤ ਵਿਭਾਗ ਨਾਲ ਸਬੰਧਤ ਟੀਕਾਕਰਣ ਤੇ ਹੋਰ ਸੁਵਿਧਾਵਾ, ਮਿਡ ਡੇ ਮੀਲ, ਸਕੂਲੀ ਢਾਂਚੇ ਦਾ ਅਪਗ੍ਰੇਡੇਸ਼ਨ ਆਦਿ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਕੁੱਝ ਵਿੱਚ ਰਾਜ ਸਰਕਾਰਾਂ ਦਾ ਵੀ ਮਾਲੀ ਹਿੱਸਾ ਹੁੰਦਾ ਹੈ। 

ਉਨ੍ਹਾਂ ਆਖਿਆ ਕਿ ਇਸ ਮੀਟਿੰਗ ਦਾ ਮੰਤਵ ਮਹਿਜ਼ ਅੰਕੜਿਆਂ ਦੀ ਪ੍ਰਗਤੀ ਨਾ ਹੋ ਕੇ ਜ਼ਮੀਨੀ ਪੱਧਰ ’ਤੇ ਇਨ੍ਹਾਂ ਲੋੜਵੰਦ ਲੋਕਾਂ ਦੀ ਭਲਾਈ ਦੀ ਸਮੀਖਿਆ ਕਰਨਾ ਹੁੰਦਾ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ‘ਟੀਮ ਵਰਕ’ ਕਰਨ ਦੀ ਲੋੜ ਹੈ। ਡਾ. ਧਰਮਵੀਰ ਨੇ ਪੰਜਾਬ ’ਚ ਫ਼ੈਲ ਰਹੀ ਕੈਂਸਰ ਦੀ ਬਿਮਾਰੀ ਲਈ ਜਾਗਰੂਕਤਾ ਮੁਹਿੰਮ ’ਤੇ ਜ਼ੋਰ ਦਿੰਦਿਆਂ ਕਿ ਸਾਨੂੰ ਸਿਖਿਆ ਸੰਸਥਾਨਾਂ, ਸਿਹਤ ਸੰਸਥਾਂਵਾਂ ਅਤੇ ਜਨਤਕ ਥਾਂਵਾਂ ’ਤੇ ਇਸ ਸਬੰਧੀ 9 ਪ੍ਰਮੁੱਖ ਨੁਕਤਿਆਂ ਨੂੰ ਉਭਾਰ ਕੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਜਾਗਰੂਕ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਅੱਜ ਕੈਂਸਰ ਦਾ ਮੁਕਾਬਲਾ ਕਰਕੇ ਜ਼ਿੰਦਗੀ ਦੀ ਜੰਗ ਜਿੱਤਣ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਮੌਜੂਦ ਹਨ। ਉਨ੍ਹਾਂ ਨੇ ਪਿੰਡਾਂ ਦੇ ਕਲੱਸਟਰ ਬਣਾ ਕੇ ਉਨ੍ਹਾਂ ਨੂੰ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਵਾਸਤੇ ਸਸਤੇ ਰੇਟਾਂ ’ਤੇ ਥਾਂ ਮੁਹੱਈਆ ਕਰਵਾਉਣ ਲਈ ਕਮਿਊਨਿਟੀ ਸੈਂਟਰ ਅਧਾਰਿਤ ਛੋਟੇ ਮੈਰਿਜ ਪੈਲੇਸ ਬਣਾਉਣ ’ਤੇ ਵੀ ਜ਼ੋਰ ਦਿੱਤਾ, ਜਿਸ ਲਈ ਉਨ੍ਹਾਂ ਐਮ ਪੀ ਲੈਡ ਫੰਡ ’ਚੋਂ ਗ੍ਰਾਂਟ ਦੇਣ ਦੀ ਇੱਛਾ ਵੀ ਜਤਾਈ। 

ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਖਿਜ਼ਰਾਬਾਦ ਤੋਂ ਚਟੌਲੀ ਸੜ੍ਹਕ ਦਾ ਹਵਾਲਾ ਦਿੰਦਿਆਂ, ਜ਼ਿਲ੍ਹੇ ’ਚ ਅਜਿਹੀਆਂ ਹੋਰ ਵੱਧ ਤੋਂ ਵੱਧ ਸੜ੍ਹਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜ੍ਹਕ ਯੋਜਨਾ ਜਾਂ ਹੋਰ ਕੇਂਦਰੀ ਸੜ੍ਹਕ ਯੋਜਨਾਵਾਂ ਤਹਿਤ ਲਿਆ ਕੇ ਕੇਂਦਰੀ ਫੰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਖਿਆ। ਉਨ੍ਹਾਂ ਵੱਲੋਂ ਮਸੌਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਬਾਰੇ ਪੁੱਛੇ ਜਾਣ ’ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਲਈ ਜਲ ਸਪਲਾਈ ਯੋਜਨਾ ਤਿਆਰ ਕਰ ਦਿੱਤੀ ਗਈ ਹੈ ਅਤੇ ਇੱਕ-ਦੋ ਦਿਨ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। 

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਖਰੜ ਅਤੇ ਕੁਰਾਲੀ ਲਈ ਜਲ ਸੋਧਕ ਪਲਾਂਟ ਅਮਰੂਤ ਯੋਜਨਾ ਤਹਿਤ ਤਿਆਰ ਕੀਤੇ ਜਾ ਰਹੇ ਹਨ, ਜਿਸ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦਾ ਅੱਧੋ-ਅੱਧ ਮਾਲੀ ਯੋਗਦਾਨ ਹੋਵੇਗਾ। ਇਸ ਨਾਲ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਨਹਿਰੀ ਪਾਣੀ ਦੇਣ ਦਾ ਰਾਹ ਪੱਧਰਾ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਦੋਵਾਂ ਸੰਸਦ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ’ਚ ਕੇਂਦਰੀ ਗਰਾਂਟਾਂ ਅਤੇ ਐਮ ਪੀ ਸਥਾਨਕ ਏਰੀਆ ਵਿਕਾਸਸ ਗ੍ਰਾਂਟਾਂ ਦਾ ਇੱਕ-ਇੱਕ ਰੁਪਈਆ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਕੁੱਝ ਪਿੰਡਾਂ ਦੇ ਕਲੱਸਟਰ ਬਣਾ ਕੇ ਛੋਟੇ ਮੈਟਿਜ ਪੈਲੇਸ ਬਣਾਉਣ ਦੀ ਯੋਜਨਾ ਨੂੰ ਦੋਵਾਂ ਸੰਸਦ ਮੈਂਬਰਾਂ ਨੇ ਭਰਪੂਰ ਸਲਾਹਿਆ ਅਤੇ ਆਪਣੇ ਵੱਲੋਨ ਯੋਗਦਾਨ ਦੇਣ ਦਾ ਭਰੋਸਾ ਦਿੱਤਾ। 

ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਏ ਡੀ ਸੀ ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ ਦਿਹਾਤੀ ਵਿਕਾਸ ਸੋਨਮ ਚੌਧਰੀ, ਨਗਰ ਨਿਗਮ ਕਮਿਸ਼ਨਰ ਟੀ ਬੈਨਿਥ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਦੀਪਾਂਕਰ ਗਰਗ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰੀਸ਼ਦ ਦੇ ਉੱਪ ਮੁੱਖ ਕਾਰਜਕਾਰੀ ਅਫ਼ਸਰ ਰਣਜੀਤ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਜੀ ਐਮ ਜ਼ਿਲ੍ਹਾ ਉਦਯੋਗ ਕੇਂਦਰ ਅਰਸ਼ਜੀਤ ਸਿੰਘ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ, ਡੀ ਈ ਓ ਡਾ. ਗਿੰਨੀ ਦੁੱਗਲ ਤੇ ਪ੍ਰੇਮ ਮਿੱਤਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮਿ੍ਰਤ ਬਾਲਾ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਐਸ ਐਸ ਭੁਲੱਰ ਤੇ ਸ਼ਿਵਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Dharamvir Gandhi , Punjab Pradesh Congress Committee , Congress , Punjab Congress , Malvinder Singh Kang , AAP , Aam Aadmi Party , Aam Aadmi Party Punjab , AAP Punjab , Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD