Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 09 Jan 2025

Last updated on: Jan 09, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਅਨਿਕਸ਼ਾ ਦੇਵੀ ਵਾਸੀ ਦਸ਼ਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਨੂੰ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ, ਹੇਬੋਵਾਲ ਕਲਾਂ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐਨ.ਓ.ਸੀ. ਪ੍ਰਾਪਤ ਕਰਨ ਬਦਲੇ 4251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਮਹਿਲਾ ਕਲਰਕ ਨੇ ਐਨ.ਓ.ਸੀ. ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਮੌਖਿਕ ਅਤੇ ਦਸਤਾਵੇਜ਼ੀ ਸਬੂਤਾਂ ਦੀ ਜਾਂਚ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ।

ਇਸ ਤੋਂ ਬਾਅਦ, ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD