Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਹਰਦੀਪ ਸਿੰਘ ਮੁੰਡੀਆਂ ਨੇ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗੜ੍ਹ ਤੇ ਘੱਗਾ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਦੀ ਕਰਵਾਈ ਚੋਣ

ਵਿਧਾਇਕ ਗੁਰਲਾਲ ਘਨੌਰ, ਹਰਮੀਤ ਪਠਾਣਮਾਜਰਾ ਤੇ ਕੁਲਵੰਤ ਬਾਜ਼ੀਗਰ ਵੀ ਰਹੇ ਮੌਜੂਦ

Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurlal Singh,Harmeet Singh Pathanmajra

Web Admin

Web Admin

5 Dariya News

ਪਟਿਆਲਾ , 09 Jan 2025

Last updated on: Jan 09, 2025, 00:00 IST

ਪੰਜਾਬ ਦੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗੜ੍ਹ ਤੇ ਘੱਗਾ ਦੀਆਂ ਨਗਰ ਪੰਚਾਇਤਾਂ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਸਮਾਗਮਾਂ ਦੀ ਪ੍ਰਧਾਨਗੀ ਕੀਤੀ ਅਤੇ ਬਾਅਦ ਵਿੱਚ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਵਾਈ। ਉਨ੍ਹਾਂ ਦੇ ਨਾਲ ਸਨੌਰ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਘਨੌਰ ਦੇ ਐਮ.ਐਲ.ਏ. ਗੁਰਲਾਲ ਘਨੌਰ ਅਤੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਮੌਜੂਦ ਰਹੇ। ਤਿੰਨੋ ਵਿਧਾਇਕਾਂ ਨੇ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

ਨਗਰ ਪੰਚਾਇਤ ਘਨੌਰ ਦੀਆਂ 11 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੀ ਦੇ ਕੌਂਸਲਰਾਂ ਦੀ ਚੋਣ ਬਹੁਸੰਮਤੀ ਨਾਲ ਹੋਈ ਸੀ, ਜਿਨ੍ਹਾਂ ਵੱਲੋਂ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਸਹੁੰ ਚੁੱਕ ਸਮਾਗਮ ਰੱਖਿਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਮੌਜੂਦਗੀ ਵਿੱਚ ਪ੍ਰਧਾਨਗੀ ਪਦ ਲਈ ਸੀਨੀਅਰ ਯੂਥ ਆਗੂ ਪਰਮਿੰਦਰ ਸਿੰਘ ਪੰਮਾ ਦੀ ਧਰਮਪਤਨੀ ਕੌਂਸਲਰ ਮਨਦੀਪ ਕੌਰ ਹੰਜਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਘਨੌਰ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਅੰਕਿਤ ਸੂਦ ਤੇ ਮੀਤ ਪ੍ਰਧਾਨ ਵਜੋਂ ਰਵੀ ਘਨੌਰ ਨੂੰ ਚੁਣਿਆ ਗਿਆ।

ਜਦੋਂਕਿ ਨਗਰ ਕੌਂਸਲ ਸਨੌਰ ਦੇ ਚੁਣੇ ਕੌਂਸਲਰਾਂ ਨੂੰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਸਹੁੰ ਚੁਕਾਈ ਗਈ। ਇਸ ਦੌਰਾਨ ਸਰਬਸੰਮਤੀ ਨਾਲ ਪਰਦੀਪ ਜੋਸ਼ਨ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਰਿੰਦਰ ਤੱਖਰ ਨੂੰ ਅਤੇ ਮੀਤ ਪ੍ਰਧਾਨ ਵਜੋਂ ਕੰਵਲਜੀਤ ਕੌਰ ਨੂੰ ਚੁਣਿਆ ਗਿਆ। ਇਸੇ ਤਰ੍ਹਾਂ ਨਗਰ ਪੰਚਾਇਤ ਦੇਵੀਗੜ੍ਹ ਵਿਖੇ ਵੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਨਵੇਂ 13 ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾ ਕੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ। ਇਸ ਵਿੱਚ ਸ਼ਵਿੰਦਰ ਕੌਰ ਧੰਜੂ ਨੂੰ ਪ੍ਰਧਾਨ, ਲਖਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਇਸੇ ਦੌਰਾਨ ਨਗਰ ਪੰਚਾਇਤ ਘੱਗਾ ਦੇ ਚੁਣੇ 13 ਕੌਂਸਲਰਾਂ ਨੂੰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਹੇਠ ਸਹੁੰ ਚੁਕਾਈ ਗਈ ਅਤੇ ਸਰਬਸੰਮਤੀ ਨਾਲ ਮਿੱਠੂ ਸਿੰਘ ਨੂੰ ਪ੍ਰਧਾਨ, ਸ਼ਕਤੀ ਗੋਇਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਸਵੰਤ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸਹੁੰ ਚੁੱਕ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਕੌਂਸਲਰਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਬਿਹਤਰ ਨਾਗਰਿਕ ਸੇਵਾਵਾਂ ਦੇਣਾਂ ਪ੍ਰਮੁੱਖ ਪਹਿਲ ਹੈ। 

ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਉੱਤੇ ਡੱਟ ਕੇ ਪਹਿਰਾ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸਰਕਾਰ ਵਾਅਦੇ ਨਹੀਂ ਗਾਰੰਟੀ ਦਿੰਦੀ ਹੈ ਜੋ ਹਰ ਹੀਲੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆਂ ਕਰਵਾਉਣਾ ਹੈ।

ਨਗਰ ਕੌਂਸਲ ਸਨੌਰ ਸਮੇਤ ਬਾਕੀ ਸਾਰੀਆਂ ਨਗਰ ਪੰਚਾਇਤਾਂ ਦੇ ਨਵੇਂ ਚੁਣੇ ਗਏ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਨੇ ਵਿਧਾਇਕਾਂ ਸਮੇਤ ਆਪਣੇ ਸ਼ਹਿਰ ਨਿਵਾਸੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਮਿਲੀ ਜਿੰਮੇਵਾਰੀ ਨੂੰ ਬਿਨਾ ਕਿਸੇ ਭੇਦ ਭਾਵ ਦੇ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ, ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਤੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਸਮੇਤ ਕਾਰਜ ਸਾਧਕ ਅਫ਼ਸਰ ਚੇਤਨ ਸ਼ਰਮਾ, ਲਖਬੀਰ ਸਿੰਘ ਤੇ ਰਾਕੇਸ਼ ਅਰੋੜਾ ਤੇ ਹੋਰ ਅਹੁਦੇਦਾਰ ਮੌਜੂਦ ਸਨ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurlal Singh , Harmeet Singh Pathanmajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD