Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫਰੀਦਕੋਟ ਪੁਲਿਸ ਦਾ ਐਕਸ਼ਨ, ਗੈਗਸਟਰ ਸਿੰਮਾ ਬਹਿਬਲ ਬੰਬੀਹਾ ਗੈਗ ਦੇ 5 ਗੁਰਗੇ ਕਾਬੂ

ਦੋਸ਼ੀਆਂ ਪਾਸੋ 04 ਅਸਲੇ,62 ਰੌਦ, 02 ਲੱਖ 07 ਹਜਾਰ ਰੁਪਏ ਅਤੇ 03 ਗੱਡੀਆਂ ਬਰਾਮਦ

Crime News Punjab, Punjab Police, Police, Crime News, Faridkot Police, Faridkot

5 Dariya News

5 Dariya News

5 Dariya News

ਫਰੀਦਕੋਟ , 09 Jan 2025

Last updated on: Jan 09, 2025, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ.ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਨੇ ਬੰਬੀਹਾ ਗੈਗ ਨਾਲ ਸਬੰਧਿਤ-ਏ-ਕੈਟਾਗਿਰੀ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸਦੇ 08 ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਐੱਸ.ਐੱਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਦਿੱਤੀ ਗਈ।

ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ ਇੱਕ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਗੋਦਾਰਾ ਪੁੱਤਰ ਸ਼ਿਕੰਦਰ ਸਿੰਘ ਵਾਸੀ ਬਰਗਾੜੀ ਨੂੰ ਮਿਤੀ 05.01.2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਉਪਰੰਤ ਹਿਊਮਨ ਇੰਟੈਲੀਜੈਸ ਅਤੇ ਟੈਕਨੀਕਲ ਇੰਨਪੁੱਟ ਦੇ ਅਧਾਰ ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਉਸਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ। 

ਜਿਸ ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨਜਦੀਕ ਨਾਕਾ ਲਗਾਇਆ ਹੋਇਆ ਸੀ ਤਾਂ ਇੱਕ ਫੋਰਚਿਊਨਰ ਗੱਡੀ ਨਾਕਾ ਪੁਆਇੰਟ ਵੱਲ ਆਉਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਿੱਚ ਸਵਾਰਾਂ ਨੇ ਪੁਲਿਸ ਟੀਮ ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਸਰਕਾਰੀ ਗੱਡੀ ਉੱਪਰ ਵੀ 03 ਫਾਇਰ ਕਰਦੇ ਹੋਏ ਸ਼ੱਕੀ ਵਿਅਕਤੀਆਂ ਨੇ ਮੌਕੇ ਤੋ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੇ ਤੁਰੰਤ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆ ਆਤਮ ਰੱਖਿਆ ਵਿੱਚ ਫਾਇਰਿੰਗ ਕੀਤੀ। 

ਜਿਸ ਦੌਰਾਨ ਗੱਡੀ ਵਿੱਚ ਸਵਾਰਦੋਨੋਵਿਅਕਤੀ ਜਖਮੀ ਹੋ ਗਏ।ਜਿਹਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋ ਹੋਈ ਹੈ।ਪੁਲਿਸ ਟੀਮਾਂ ਨੇ ਇਹਨਾਂ ਤੋ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਪਿਸਟਲ 32 ਬੋਰ ਅਤੇ 06 ਰੌਦ ਬਰਾਮਦ ਕੀਤੇ ਹਨ ਅਤੇ ਫੋਰਚਿਊਨਰ ਗੱਡੀ ਨੂੰ ਵੀ ਜਬਤ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ 8ਜਨਵਰੀ 2025 ਨੂੰ ਇਹਨਾਂ ਦੇ 02 ਹੋਰ ਸਾਥੀਆਂ ਲਵਦੀਪ ਸਿੰਘ ਉਰਫ ਲਵਲਾ ਪੁੱਤਰ ਜਗਤਾਰ ਸਿੰਘ ਵਾਸੀ ਬਹਿਬਲ ਕਲਾ ਅਤੇ ਗੁਰਪ੍ਰੀਤ ਸਿੰਘ ਉਰਫ ਵੈਲੀ ਪੁੱਤਰ ਗੁਰਦੀਪ ਸਿੰਘ ਵਾਸੀ ਬਹਿਬਲ ਕਲਾ ਨੂੰ 32 ਬੋਰ ਪਿਸਟਲ ਅਤੇ 03 ਕਾਰਤੂਸਾ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਦੇ 03 ਸਾਥੀਆਂ ਜਸਕਰਨ ਸਿੰਘ ਉਰਫ ਵਿੱਕੀ ਪੁੱਤਰ ਸੁਰਜੀਤ ਸਿੰਘ ਵਾਸੀ ਬਹਿਬਲ ਕਲਾ,ਅਕਾਸ਼ਦੀਪ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਨਾਨਕਸਰ, ਜਿਲਾ ਫਰੀਦਕੋਟ ਨੂੰ ਪਹਿਲਾ ਹੀ ਮਿਤੀ 28.09.2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਵਨਦੀਪ ਸਿੰਘ ਉਰਫ ਪਵਨਾ ਪੁੱਤਰ ਬੱਗਾ ਸਿੰਘ ਵਾਸੀ ਬਰਗਾੜੀ ਨੂੰ ਮਿਤੀ 12.11.2024 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 

ਉਸ ਸਮੇਂ ਇਹਨਾਂ ਪਾਸੋ10 ਜਿੰਦਾ ਕਾਰਤੂਸ 30 ਬੋਰ, 25 ਜਿੰਦਾ ਕਾਰਤੂਸ 32 ਬੋਰ, ਇੱਕ ਤਲਵਾਰ, ਇੱਕ ਰਾਈਫਲ 12 ਬੋਰ ਪੰਪ ਐਕਸ਼ਨ, ਕੁੱਲ 18 ਰੌਦ ਜਿੰਦਾ 12 ਬੋਰ, 02 ਲੱਖ 07 ਹਜਾਰ ਰੁਪਏ ਬਰਾਮਦਗੀ ਕੀਤੀ ਗਈ ਸੀ। ਇਸ ਉਪਰੰਤ ਮਿਤੀ 30.09.2024 ਨੂੰ ਉਕਤ ਮੁਕੱਦਮੇ ਵਿੱਚ 02 ਗੱਡੀਆਂ ਵੀ ਬਰਾਮਦ ਕੀਤੀਆਂ ਗਈਆ ਸਨ।

ਐਸ.ਐਸ.ਪੀ ਫਰੀਦਕੋਟ ਵੱਲੋਂ  ਦੱਸਿਆ ਗਿਆ ਕਿ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਅਤੇ ਉਸਦੇ ਇਹ ਸਾਥੀ ਆਪਣੇ ਨਾਲ ਅਸਲਾ ਲੈ ਕੇ ਚਲਦੇ ਸਨ, ਜਿਹੜਾ ਕਿ ਇਹਨਾਂ ਦੇ ਨਾਮ ਪਰ ਰਜਿਸਟਰ ਵੀ ਨਹੀ ਸੀ। ਇਸ ਤੋ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਆਮ ਪਬਲਿਕ ਦੇ ਲਾਇੰਸੰਸੀ ਹਥਿਆਰਾ ਦੀ ਵਰਤੋ ਨਜਾਇਜ ਗਤੀਵਿਧੀਆਂ ਵਿੱਚ ਕਰਦੇ ਸਨ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD