Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ : ਡਾ. ਲਹਿੰਬਰ ਰਾਮ ਸਿਵਲ ਸਰਜਨ

ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਜਨੇਪਾ ਹਸਪਤਾਲ ਵਿੱਚ ਹੀ ਕਰਵਾਇਆ ਜਾਵੇ : ਡਾ. ਲਹਿੰਬਰ ਰਾਮ ਸਿਵਲ ਸਰਜਨ

Health, Fazilka, Civil Surgeon, Civil Surgeon Fazilka, Dr. Lehmber Ram, Dr. Lehmber Ram Civil Surgeon

Web Admin

Web Admin

5 Dariya News

ਫਾਜਿਲਕਾ , 10 Jan 2025

Last updated on: Jan 10, 2025, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਸਿਹਤ ਸੰਸਥਾਵਾਂ ਵਿੱਚ ਵੱਖ ਵੱਖ ਸਿਹਤ ਸੇਵਾਵਾਂ ਦੇ ਰਿਹਾ ਹੈ। 

ਉਹਨਾਂ ਕਿਹਾ ਕਿ ਔਰਤ ਦੇ ਗਰਭਵਤੀ ਹੋਣ ਤੋ ਲੈ ਕੇ ਜਨੇਪੇ ਤੱਕ ਸਾਰੀਆਂ ਸੇਵਾਵਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਘਰ ਵਿੱਚ ਜਨੇਪੇ ਨੂੰ ਲੈ ਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਮੌਜੂਦਗੀ ਵਿੱਚ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਅਤੇ ਆਸ਼ਾ ਦੀ ਜਰੂਰੀ ਮੀਟਿੰਗ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਰੱਖੀ ਗਈ। 

ਇਸ ਸਮੇਂ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਕੋਈ ਵੀ ਅਯੋਗ ਵਿਅਕਤੀ ਘਰ ਵਿੱਚ ਜਨੇਪਾ ਕਰਦਾ ਹੈ ਤਾਂ ਉਸ ਦੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ। ਉਹਨਾਂ ਦੱਸਿਆ ਕ ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਉਪਲਬਧ ਹਨ ਅਤੇ 24 ਘੰਟੇ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਜਨੇਪਾ ਨਾਰਮਲ ਹੋਵੇ ਜਾਂ ਵੱਡੇ ਅਪਰੇਸ਼ਨ ਨਾਲ ਹੋਵੇ ਬਿੱਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਗਰਭਵਤੀ ਔਰਤ ਨੂੰ ਘਰ ਤੋਂ ਲੈ ਕੇ ਆਉਣ ਅਤੇ ਡਲਿਵਰੀ ਤੋਂ ਬਾਅਦ ਘਰ ਛੱਡ ਕੇ ਆਉਣ ਦੀ ਸਹੂਲਤ ਵੀ ਮੁਫਤ ਦਿੱਤੀ ਜਾਂਦੀ ਹੈ ਅਤੇ ਮਰੀਜ ਨੂੰ ਹਸਪਤਾਲਾਂ ਵਿੱਚ ਖਾਣਾ ਵੀ ਮੁਫਤ ਉਪਲੱਬਧ ਕਰਵਾਇਆ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਮਾਂ ਅਤੇ ਬੱਚੇ ਲਈ ਜਾਨਲੇਵਾ ਹੋ ਸਕਦਾ ਹੈ। ਘਰ ਵਿੱਚ ਕੋਈ ਵੀ ਡਲਿਵਰੀ ਬੇਸ਼ੱਕ ਉਹ ਟ੍ਰੇਂਡ ਵਿਅਕਤੀ  ਦੁਆਰਾ ਕੀਤੀ ਗਈ ਹੋਵੇ, ਉਹ ਅਸਰੱਖਿਅਤ ਅਤੇ ਗੈਰ ਕਾਨੂੰਨੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਨੇਪੇ ਸਿਰਫ ਹਸਪਤਾਲਾਂ ਵਿੱਚ ਹੀ ਕੀਤੇ ਜਾਣੇ ਹਨ ਅਤੇ ਜੇਕਰ ਕੋਈ ਘਰ ਵਿੱਚ ਜਨੇਪਾ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉ਼ਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਨੇਪਾ ਸਿਰਫ ਹਸਪਤਾਲਾਂ ਵਿੱਚ ਹੀ ਕਰਵਾਉਣ ਤਾਂ ਜੋ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਅਤੇ ਤੰਦਰੁਸਤ ਰੱਖਿਆ ਜਾ ਸਕੇ। ਉਨ੍ਹਾਂ ਘਰਾਂ ਵਿੱਚ ਜਨੇਪਾ ਕਰਨ ਵਾਲੇ ਵਿਅਕਤੀਆਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ  ਮਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾਵੇ ਅਤੇ ਸਾਰੇ ਜਨੇਪੇ ਹਸਪਤਾਲਾਂ ਵਿੱਚ ਹੀ ਭੇਜੇ ਜਾਣ। 

ਇਸ ਮੌਕੇ ਡਾ. ਐਰਿਕ, ਡਾ ਪੰਕਜ, ਰਾਜੇਸ਼ ਕੁਮਾਰ ਡੀਪੀਐਮ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ, ਮੈਡਮ ਚਾਇਨਾ, ਮੈਡਮ ਪੂਜਾ  ਹਾਜ਼ਰ ਸਨ

 

Tags: Health , Fazilka , Civil Surgeon , Civil Surgeon Fazilka , Dr. Lehmber Ram , Dr. Lehmber Ram Civil Surgeon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD