Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਕੁਲਵੰਤ ਸਿੰਘ ਪੰਡੋਰੀ ਨੇ 160 ਦਿਵਿਆਂਗਜਨ ਨੂੰ 35 ਲੱਖ ਦੇ ਸਹਾਇਕ ਉਪਕਰਨ ਵੰਡੇ

ਐਸਬੀਆਈਆਈ ਦੇ ਸੀਐੱਸਆਰ ਪ੍ਰੋਗਰਾਮ ਤਹਿਤ ਪਿੰਡ ਚੰਨਣਵਾਲ ਵਿੱਚ ਲੱਗਿਆ ਕੈਂਪ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਹਿਲ ਕਲਾਂ/ਬਰਨਾਲਾ , 10 Jan 2025

Last updated on: Jan 10, 2025, 00:00 IST

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਚੰਨਣਵਾਲ ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਸੀਐੱਸਆਰ ਪ੍ਰੋਗਰਾਮ ਤਹਿਤ ਅਤੇ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨ/ ਮਸਨੂਈ ਅੰਗ ਵੰਡਣ ਲਈ ਕੈਂਪ ਲਗਾਇਆ ਗਿਆ, ਜਿੱਥੇ ਵਿਧਾਇਕ ਮਹਿਲ ਕਲਾਂ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਕਰੀਬ 35 ਲੱਖ ਦਾ ਸਾਮਾਨ 160 ਦਿਵਿਆਂਗ ਵਿਅਕਤੀਆਂ ਨੂੰ ਵੰਡਿਆ।

ਇਸ ਵਿੱਚ 27 ਮੋਟਰਾਈਜ਼ਡ ਟ੍ਰਾਈਸਾਈਕਲ (ਪ੍ਰਤੀ ਯੂਨਿਟ 58 ਹਜ਼ਾਰ ਦੀ ਕੀਮਤ ਵਾਲੇ), 2 ਜੁਆਏਸਟਿੱਕ ਵ੍ਹੀਲ ਚੇਅਰ (ਪ੍ਰਤੀ ਯੂਨਿਟ 72 ਹਜ਼ਾਰ ਦੀ ਕੀਮਤ ਵਾਲੇ), 88 ਸੁਣਨ ਵਾਲਿਆਂ ਮਸ਼ੀਨਾਂ ਸਮੇਤ 368 ਸਹਾਇਕ ਉਪਕਰਨ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿੱਤੇ। ਇਸ ਮੌਕੇ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਐੱਸ ਬੀ ਆਈ ਦੇ ਸਹਿਯੋਗ ਨਾਲ ਇਹ ਵਧੀਆ ਉਪਰਾਲਾ ਕੀਤਾ ਗਿਆ ਹੈ ਜੋ ਕਿ ਪੁੰਨ ਦਾ ਕਾਰਜ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਵਲੋਂ ਜਿੱਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਓਥੇ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ। 

ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਚੰਨਣਵਾਲ ਵਿੱਚ ਵੀ ਕਰੀਬ ਇਕ ਕਰੋੜ ਰੁਪਏ ਦੇ ਕੰਮ ਜਲਦੀ ਸ਼ੁਰੂ ਕਰਾਏ ਜਾ ਰਹੇ ਹਨ। ਇਸ ਮੌਕੇ ਪਵਨ ਕੁਮਾਰ ਚੀਫ਼ ਮੈਨੇਜਰ ਆਰ ਬੀ ਦਫ਼ਤਰ (ਐੱਸ ਬੀ ਆਈ) ਬਰਨਾਲਾ ਨੇ ਕਿਹਾ ਕਿ ਸਟੇਟ ਬੈਂਕ ਆਫ ਇੰਡੀਆ ਵਲੋਂ ਸੀਐੱਸਆਰ ਫੰਡ ਵਿਚੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਤਪਾ ਅਤੇ ਬਰਨਾਲਾ ਵਿੱਚ ਕੈਂਪ ਲਾਇਆ ਗਿਆ ਹੈ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਉਂਦੇ ਸਮੇਂ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਸਹਿਤ ਐੱਸ ਡੀ ਐੱਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਵੀ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਲੀਡ ਜ਼ਿਲ੍ਹਾ ਮੈਨੇਜਰ ਐੱਸ ਬੀ ਆਈ ਗੁਰਪਰਮਿੰਦਰ ਸਿੰਘ ਨੇ ਕਿਹਾ ਕਿ ਐੱਸ ਬੀ ਆਈ ਵਲੋਂ ਅਜਿਹੇ ਸਮਾਜ ਭਲਾਈ ਦੇ ਕਾਰਜਾਂ ਲਈ ਸਮੇਂ ਸਮੇਂ 'ਤੇ ਫੰਡ ਦਿੱਤੇ ਜਾਂਦੇ ਹਨ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਅਤੇ ਅਲਿਮਕੋ ਤੋਂ ਮੈਡਮ ਕਨਿਕਾ ਨੇ ਸਭ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ ਬੀ ਆਈ ਦੇ ਐਚ ਆਰ ਮੈਨੇਜਰ ਵਿਪਨ ਕੁਮਾਰ ਖੁੱਲਰ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਸੀ ਡੀ ਪੀ ਓ ਹਰਮੀਤ ਕੌਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪੀ ਏ ਹਰਮਨ ਸਿੰਘ ਅਤੇ ਲਖਬੀਰ ਸਿੰਘ (ਸੇਵਾਮੁਕਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ), ਪੁਲਿਸ ਅਧਿਕਾਰੀ, ਆਂਗਣਵਾੜੀ ਸੁਪਰਵਾਈਜ਼ਰ ਅਤੇ ਵਰਕਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦਾ ਸਟਾਫ਼, ਰੈੱਡ ਕਰਾਸ ਦਾ ਸਟਾਫ਼ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD