Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਰਮਚਾਰੀ ਭਲਾਈ ਲਈ ਸਹਿਯੋਗ ਦਾ ਭਰੋਸਾ ਦਿੱਤਾ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar, Lohri, Lohri Celebration

Web Admin

Web Admin

5 Dariya News

ਅੰਮ੍ਰਿਤਸਰ , 10 Jan 2025

Last updated on: Jan 10, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਨੇ ਲੋਹੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਉਦੋਂ ਦੂਣ-ਸਵਾਈਆਂ ਕਰ ਦਿੱਤੀਆਂ ਜਦੋਂ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਉਨ੍ਹਾਂ ਕੋਲੋ ਲੋਹੜੀ ਦੇ ਰੂਪ ਵਿਚ ਕਮਨਿਊਟੀ ਹਾਲ ਮੰਗਣ ਤੇ ਤਰੁੰਤ ਹੀ ਦੇਣ ਦਾ ਐਲਾਨ ਕਰ ਦਿੱਤਾ। 

ਯੂਨੀਵਰਸਿਟੀ ਦੇ ਵਿਹੜੇ ਵਿਚ ਮਨਾਈ ਗਈ ਲੋਹੜੀ ਵਿਚ ਉਹ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕਰਨ ਲਈ ਪੁੱਜੇ ਸਨ। ਉਨ੍ਹਾਂ ਦੇ ਨਾਲ ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਕਰਨਜੀਤ ਸਿੰਘ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਸ਼ਾਲਿਨੀ ਬਹਿਲ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀ ਹਜ਼ਾਰ ਸਨ।

ਯੂਨੀਵਰਸਿਟੀ ਦੀਆਂ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਅਤੇ ਆਫੀਸਰ ਐਸੋਸੀਏਸ਼ਨ ਦੋਵਾਂ ਐਸੋਸੀਏਸ਼ਨਾਂ ਵੱਲੋਂ ਸਾਂਝੇ ਤੌਰ ਤੇ ਯੂਨੀਵਰਸਿਟੀ ਦੇ ਮੁਲਜ਼ਮਾਂ ਨਾਲ ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ ਅਤੇ ਨਵੇਂ ਉਪ-ਕੁਲਪਤੀ ਦੀ ਨਿਯੁਕਤੀ ਤੇ ਖੁਸ਼ੀਆਂ ਸਾਂਝੀਆਂ ਕਰਨ ਲਈ ਇਸ ਤਿਉਹਾਰ ਨੂੰ ਮਨਾਉਣ ਦਾ ਪ੍ਰਬੰਧ ਕੀਤਾ ਗਿਆ ਸੀ। 

ਇਸ ਮੌਕੇ ਭਵਿੱਖ ਵਿਚ ਯੂਨੀਵਰਸਿਟੀ ਵਿਚ ਹਰ ਤਿਉਹਾਰ ਇੰਝ ਹੀ ਸਾਂਝੇ ਤੌਰ ਤੇ ਮਨਾਉਣ ਦਾ ਵੀ ਸੰਕਲਪ ਲਿਆ ਗਿਆ ਜਿਸ ਤੇ ਵੀ ਉਪ ਕੁਲਪਤੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਅਤੇ ਖੁਦ ਹਰ ਤਿਉਹਾਰ ਵਿਚ ਸ਼ਾਮਲ ਹੋਣ ਦਾ ਭਰੋਸਾ ਦਵਾਇਆ ਗਿਆ। ਵਾਈਸ ਚਾਂਸਲਰ ਨੇ ਇਸ ਮੌਕੇ ਭੁੱਗਾ ਬਾਲ ਕੇ ਲੋਹੜੀ ਦਾ ਆਗਾਜ਼ ਕੀਤਾ। 

ਇਸ ਮੌਕੇ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਰਜਿਸਟਰਾਰ ਅਤੇ ਪ੍ਰੋ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਅਤੇ ਕਰਨਲ  ਅਮਰਬੀਰ ਸਿੰਘ ਚਾਹਲ, ਸੁਰੱਖਿਆ ਅਫਸਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਸ਼੍ਰੀ ਰਜਨੀਸ਼ ਭਾਰਦਵਾਜ, ਪ੍ਰਧਾਨ ਤੇ ਸ਼੍ਰੀ ਰਜਿੰਦਰ ਸਿੰਘ, ਸਕੱਤਰ ਅਤੇ ਸ਼੍ਰੀ ਅਮਨ ਅਰੋੜਾ, ਪ੍ਰਧਾਨ ਤੇ ਸਕੱਤਰ ਸ. ਮਨਪ੍ਰੀਤ ਸਿੰਘ ਤੋਂ ਇਲਾਵਾ ਇਸ ਫੈਸਟੀਵਲ ਵਿਚ ਗੈਰ-ਅਧਿਆਪਕ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। 

ਇਸ ਮੌਕੇ ਸਟਾਫ ਮੈਂਬਰਾਂ ਨੇ ਰਲ ਮਿਲ ਕੇ ਖੁਸ਼ੀ ਮਨਾਉਂਦਿਆਂ ਲੋਹੜੀ ਦੀ ਅੱਗ ਦੇ ਦੁਆਲੇ ਨੱਚ ਗਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸਭ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। 

ਗੈਰ-ਅਧਿਆਪਕ ਕਰਮਚਾਰੀਆਂ ਦੇ ਯੋਗਦਾਨ ਦੀ ਸਿਫ਼ਤ ਕਰਦੇ ਹੋਏ ਉਨ੍ਹਾਂ ਨੇ ਕਿਹਾ, “ਤੁਹਾਡੀ ਮਿਹਨਤ ਅਤੇ ਸਮਰਪਣ ਯੂਨੀਵਰਸਿਟੀ ਦੀ ਸਫਲਤਾ ਦਾ ਅਧਾਰ ਹੈ। ਗੈਰ-ਅਧਿਆਪਕ ਕਰਮਚਾਰੀਆਂ ਐਸੋਸੀਏਸ਼ਨ ਵੱਲੋਂ ਕਰਮਚਾਰੀਆਂ ਲਈ ਕਮਿਊਨਿਟੀ ਹਾਲ ਬਣਾਉਣ ਦੀ ਮੰਗ 'ਤੇ ਵਾਈਸ ਚਾਂਸਲਰ ਨੇ ਪੂਰਾ ਭਰੋਸਾ ਦਿੱਤਾ। 

ਉਨ੍ਹਾਂ ਕਿਹਾ, “ਕਰਮਚਾਰੀਆਂ ਦੀ ਭਲਾਈ ਸਾਡੇ ਲਈ ਅਹਿਮ ਹੈ। ਅਸੀਂ ਤੁਹਾਡੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਲਈ ਜ਼ਰੂਰੀ ਕਦਮ ਚੁੱਕਾਂਗੇ ਅਤੇ ਕਮਿਊਨਿਟੀ ਹਾਲ ਦਾ ਨਿਰਮਾਣ ਜਲਦ ਹੀ ਯਕੀਨੀ ਬਣਾਵਾਂਗੇ।” ਦੋਵਾਂ ਐਸੋਸੀਏਸ਼ਨਾਂ ਵੱਲੋਂ ਵਾਈਸ ਚਾਂਸਲਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਰਜਿਸਟਰਾਰ ਪ੍ਰੋ. ਕਾਹਲੋੋਂ ਅਤੇ ਪ੍ਰੋ. ਬਹਿਲ ਨੂੰ ਵਿਸ਼ੇਸ਼  ਤੌਰ 'ਤੇ ਸਨਮਾਨਿਆ ਗਿਆ।  

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar , Lohri , Lohri Celebration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD