Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਮ ਆਦਮੀ ਪਾਰਟੀ ਦੇ ਵਾਰਡਾਂ ਤੇ ਜਿੱਤ ਦਾ ਨਵਾਂ ਰਿਕਾਰਡ

ਪਟਿਆਲਾ 'ਚ ਮੇਅਰ ਕਿੰਦਨ ਗੋਗੀਆ ਚੁਣੇ ਗਏ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Dr. Balbir Singh, Barinder Kumar Goel

Web Admin

Web Admin

5 Dariya News

ਪਟਿਆਲਾ , 10 Jan 2025

Last updated on: Jan 10, 2025, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ 46 ਸ਼ਹਿਰਾਂ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਆਮ ਆਦਮੀ ਪਾਰਟੀ ਨੇ ਵਿਕਾਸ ਦੇ ਏਜੰਡੇ 'ਤੇ ਲੜੀਆਂ ਅਤੇ ਸੂਬਾ ਵਾਸੀਆਂ ਨੇ ਵੀ ਪੂਰਾ ਸਮਰਥਨ ਦਿੰਦਿਆਂ ਸੂਬੇ ਦੇ 55 ਫ਼ੀਸਦੀ ਵਾਰਡਾਂ 'ਤੇ ਆਮ ਆਦਮੀ ਪਾਰਟੀ ਨੂੰ ਜਿਤਾਅ ਕੇ ਨਵਾਂ ਰਿਕਾਰਡ ਬਣਾਇਆ ਹੈ। ਸ੍ਰੀ ਅਮਨ ਅਰੋੜਾ ਆਪਣੇ ਸਾਥੀ ਕੈਬਨਿਟ ਮੰਤਰੀਆਂ ਡਾ. ਬਲਬੀਰ ਤੇ ਬਰਿੰਦਰ ਗੋਇਲ ਤੇ ਐਮ.ਐਲ.ਏ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਨਾਲ ਪਟਿਆਲਾ ਦੇ ਨਵੇਂ ਚੁਣੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਪਣੇ ਅਹੁਦਿਆਂ 'ਤੇ ਬਿਠਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। 

ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਦੀ ਨਗਰ ਨਿਗਮ ਦੇ ਚੁਣੇ ਗਏ 53 ਕੌਂਸਲਰਾਂ ਵਿਚੋਂ 43 ਕੌਂਸਲਰ ਆਮ ਆਦਮੀ ਪਾਰਟੀ ਦੇ ਹਨ ਅਤੇ ਇਨ੍ਹਾਂ ਵਿਚੋਂ ਪਾਰਟੀ ਦੇ ਪੁਰਾਣੇ ਵਲੰਟੀਅਰ ਦੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਟੀਮ ਦੇ ਅਹਿਮ ਮੈਂਬਰ ਸ੍ਰੀ ਕੁੰਦਨ ਗੋਗੀਆ ਨੂੰ ਸਰਵਸੰਮਤੀ ਨਾਲ ਮੇਅਰ ਅਤੇ ਸ੍ਰੀ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਸਿੰਘ ਜੱਗਾ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ ਹੈ।  

ਉਨ੍ਹਾਂ ਕਿਹਾ ਕਿ ਸ੍ਰੀ ਕੁੰਦਨ ਗੋਗੀਆ ਇੱਕ ਗੈਰ ਰਾਜਨੀਤਿਕ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਪਾਰਟੀ ਵਿੱਚ ਵਲੰਟੀਅਰ ਦੇ ਤੌਰ 'ਤੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ ਤੇ ਪਾਰਟੀ ਵੱਲੋਂ ਆਪਣੇ ਵਲੰਟੀਅਰ ਨੂੰ ਬਣਦਾ ਮਾਣ ਦਿੰਦਿਆਂ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ ਤੇ ਇਸ ਦੇ ਸਾਰਥਕ ਨਤੀਜੇ ਜਲਦੀ ਹੀ ਦਿਖਣੇ ਸ਼ੁਰੂ ਹੋ ਜਾਣਗੇ।

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਦੀ ਚੁਣੀ ਗਈ ਨਵੀਂ ਟੀਮ ਅਗਲੇ ਦੋ ਸਾਲਾਂ ਵਿੱਚ ਸ਼ਹਿਰ ਦੀ ਨੁਹਾਰ ਬਦਲੇਗੀ ਤੇ ਚੋਣਾਂ ਦੌਰਾਨ ਪਾਰਟੀ ਵੱਲੋਂ ਜੋ ਪੰਜ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਅੱਜ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਪਾਰਦਰਸ਼ੀ ਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਸੂਬਾ ਸਰਕਾਰ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਕੁੰਦਨ ਗੋਗੀਆ, ਡਾ. ਬਲਬੀਰ ਸਿੰਘ, ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਇੱਕ ਟੀਮ ਦੀ ਤਰ੍ਹਾਂ ਕੰਮ ਕਰਦੇ ਹੋਏ ਪਟਿਆਲਾ ਸ਼ਹਿਰ ਨੂੰ ਵਿਕਾਸ ਦੀਆਂ ਨਵੀਂਆਂ ਉਚਾਈਆਂ 'ਤੇ ਲੈਕੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨ ਪੰਜਾਬ ਦੇ ਅੱਠ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਹੋਈ ਅਤੇ ਸਾਰੇ ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ ਦੇ ਐਮ.ਸੀ. ਅਹੁਦਿਆਂ 'ਤੇ ਕਾਬਜ ਹੋਏ ਹਨ ਅਤੇ ਇਨ੍ਹਾਂ ਸਾਰੇ ਸ਼ਹਿਰਾਂ ਦੀ ਨੁਹਾਰ ਵੀ ਆਉਂਦੇ ਦੋ ਸਾਲਾਂ ਵਿੱਚ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੇ ਪੰਜਾਬ ਸਰਕਾਰ ਦੇ ਵਿਕਾਸ ਕੰਮਾਂ 'ਤੇ ਮੋਹਰ ਲਗਾਈ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੀ ਸਮੁੱਚੀ ਟੀਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰ ਦਾ ਬੇਮਿਸਾਲ ਵਿਕਾਸ ਕਰਵਾਏਗੀ ਅਤੇ ਜੋ ਸਾਲਾਂ ਤੋਂ ਵਿਕਾਸ ਦੇ ਪ੍ਰੋਜੈਕਟ ਲਟਕੇ ਆ ਰਹੇ ਹਨ, ਉਹ ਜਲਦੀ ਹੀ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਨਵੇਂ ਬਣੇ ਮੇਅਰ ਕੁੰਦਨ ਗੋਗੀਆ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਟਿਆਲਾ ਵਾਸੀਆਂ ਨੂੰ ਨਾਲ ਲੈਕੇ ਸ਼ਹਿਰ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ। 

ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਪਟਿਆਲਾ ਵਾਸੀਆਂ ਨੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਹੈ, ਉਸੇ ਤਰ੍ਹਾਂ ਅੱਗੇ ਵੀ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਲਈ ਸਹਿਯੋਗ ਦੇਣ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dr. Balbir Singh , Barinder Kumar Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD