Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 10 Jan 2025

Last updated on: Jan 10, 2025, 00:00 IST

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਦਿਖਾਈ ਗਈ ਹੈ।

ਇਸ ਤੋਂ ਇਲਾਵਾ, ਇਸ ਵਿੱਚ ਇੱਕ ਸ਼ਾਨਦਾਰ ਸੋਲਰ ਰੁੱਖ ਹੈ, ਜੋ ਨਵਿਆਉਣਯੋਗ ਊਰਜਾ ਲਈ ਕਾਰਪੋਰੇਸ਼ਨ ਦੇ ਸਮਰਪਣ ਦਾ ਪ੍ਰਤੀਕ ਹੈ। ਦੂਸਰੇ ਪਾਸੇ, ਪੀ.ਐਸ.ਟੀ.ਸੀ.ਐਲ ਦਾ ਕੈਲੰਡਰ ਸੂਬੇ ਦੇ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਪਣਾਈਆਂ ਗਈਆਂ ਨਵੀਨਤਾਕਾਰੀ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ।

ਇਨ੍ਹਾਂ ਕੈਲੰਡਰਾਂ ਨੂੰ ਜਾਰੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੋਵਾਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਪਹਿਲਕਦਮੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਅਟੁੱਟ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ 2025 ਕੈਲੰਡਰਾਂ ਵਿੱਚ ਦਿਖਾਇਆ ਗਿਆ ਹਰ ਦਿਨ ਦੋਵਾਂ ਕਾਰਪੋਰੇਸ਼ਨਾਂ ਦੇ ਅਣਥੱਕ ਯਤਨਾਂ ਅਤੇ ਸਮਰਪਣ ਦੇ ਪ੍ਰਮਾਣ ਵਜੋਂ ਕੰਮ ਕਰੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਸਿਰਫ਼ ਕੈਲੰਡਰ ਦੀ ਇੱਕ ਤਰੀਕ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਇੰਨ੍ਹਾਂ ਕਾਰਪੋਰੇਸ਼ਨਾਂ ਦੀ ਵਚਨਬੱਧਤਾ ਹੈ। ਉਨ੍ਹਾਂ ਸੂਬੇ ਦੇ ਬਿਜਲੀ ਖੇਤਰ ਨੂੰ ਅੱਗੇ ਵਧਾਉਣ ਵਿੱਚ ਇੰਨ੍ਹਾਂ ਕਾਰਪੋਰੇਸ਼ਨਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨ੍ਹਾਂ ਵੱਲੋਂ ਲਗਾਤਾਰ ਆਪਣੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਸਦਕਾ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਲ ਦਾ ਹਰ ਦਿਨ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਦਾ ਹਿੱਸਾ ਬਣੇ।

ਇਸ ਮੌਕੇ ਪ੍ਰਮੁੱਖ ਸਕੱਤਰ (ਬਿਜਲੀ) ਅਜੋਏ ਕੁਮਾਰ ਸਿਨਹਾ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨ ਪੀ.ਐਸ.ਪੀ.ਸੀ.ਐਲ ਜਸਬੀਰ ਸਿੰਘ ਸੁਰਸਿੰਘ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD