Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਲਈ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ

ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 10 Jan 2025

Last updated on: Jan 10, 2025, 00:00 IST

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮ-ਕਾਜ ਅਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਲੋਕ ਭਲਾਈ ਸਕੀਮਾਂ ਅਧੀਨ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਨੇ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮਾਂ  ਅਤੇ ਡਾ. ਅੰਬੇਡਕਰ ਭਵਨਾਂ ਦੀਆਂ ਇਮਾਰਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਬਣੇ ਡਾ. ਅੰਬੇਦਕਰ ਭਵਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇ ਜਾਣ ਤਾਂ ਜੋ ਲੋਕ ਇਹਨਾਂ ਭਵਨਾਂ ਦਾ ਭਰਭੂਰ ਲਾਹਾ ਲੈ ਸਕਣ। 

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ.ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। 

ਇਹਨਾਂ ਸਕੀਮਾਂ ਦਾ ਲੋਕਾਂ ਤੱਕ ਸਿੱਧਾ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਸੂਬੇ ਦਾ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹੇ। ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ  ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD