Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਲੋਕਾਂ ਦੇ ਮੁੱਦੇ ਹੁਣ ਤੇਜੀ ਨਾਲ ਹੱਲ ਹੋਣਗੇ: ਅਮਨ ਅਰੋੜਾ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh Banawali, Dr. Vijay Singla, Sahnewal Municipal Council, Sardulgarh Nagar Panchayat, Bhikhi Nagar Panchayat, Rampura Phul Municipal Council

Web Admin

Web Admin

5 Dariya News

ਚੰਡੀਗੜ੍ਹ , 10 Jan 2025

Last updated on: Jan 10, 2025, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਨਗਰ ਕੌਂਸਲ ਅਤੇ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਸਾਰੀਆਂ ਕੌਂਸਲਾਂ ਵਿੱਚ ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਸਾਹਨੇਵਾਲ ਤੋਂ ਪੂਜਾ ਰਾਣੀ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਕਾਲ਼ਾ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਸਵਰਨ ਕੁਮਾਰ ਸੋਨੀ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।

ਉਥੇ ਹੀ ਨਗਰ ਪੰਚਾਇਤ ਘੜੂੰਆਂ ਵਿਖੇ ਅੱਜ 'ਆਪ' ਆਗੂ ਮਨਮੀਤ ਕੌਰ ਨੂੰ ਪ੍ਰਧਾਨ, ਹਰਪ੍ਰੀਤ ਭੰਡਾਰੀ ਨੂੰ ਸੀਨੀਅਰ ਉਪ-ਪ੍ਰਧਾਨ ਅਤੇ ਸੁਖਜੀਤ ਕੌਰ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੂਰੀ ਟੀਮ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਵੇਗੀ।

ਨਗਰ ਪੰਚਾਇਤ ਸਰਦੂਲਗੜ੍ਹ ਤੋਂ ਵੀਨਾ ਰਾਣੀ ਨੂੰ ਪ੍ਰਧਾਨ, ਸੁਖਜੀਤ ਸਿੰਘ ਨੂੰ ਸੀਨੀਅਰ ਉਪ-ਪ੍ਰਧਾਨ ਅਤੇ ਸੁਖਵਿੰਦਰ ਸਿੰਘ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਵਿਧਾਇਕ ਗੁਰਪ੍ਰੀਤ ਸਿੰਘ ਬਾਨਾਵਾਲੀ ਵੀ ਇਸ ਮੌਕੇ ਹਾਜਰ ਸਨ। ਉਨ੍ਹਾਂ ਨੇ ਨਵੇਂ ਚੁਣੇ ਸਾਰੇ ਅਹੁਦੇਦਾਰਾਂ ਨੂੰ ਸੁਭਕਾਮਨਾਵਾਂ ਦਿਤੀਆਂ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਪ ਆਗੂ ਇਲਾਕੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡਣਗੇ।

ਨਗਰ ਪੰਚਾਇਤ ਭੀਖੀ ਵਿੱਚ ਸੁਖਪ੍ਰੀਤ ਕੌਰ ਨੂੰ ਪ੍ਰਧਾਨ, ਪੱਪੀ ਸਿੰਘ ਨੂੰ ਸੀਨੀਅਰ ਵਾਈਸ ਪ੍ਰਧਾਨ, ਅਤੇ ਪਰਵਿੰਦਰ ਸ਼ਰਮਾ ਗੋਰਾ ਨੂੰ ਵਾਈਸ-ਪ੍ਰਧਾਨ ਚੁਣਿਆ ਗਿਆ। ਵਿਧਾਇਕ ਡਾ.ਵਿਜੇ ਸਿੰਗਲਾ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਮਿਉਂਸਿਪਲ ਕੌਂਸਲ ਰਾਮਪੁਰਾ ਫੂਲ ਤੋਂ ਅੱਜ 'ਆਪ' ਆਗੂ ਕਿਰਨਦੀਪ ਕੌਰ ਬਰਾੜ ਨੂੰ ਪ੍ਰਧਾਨ, ਰਵਿੰਦਰ ਸਿੰਘ ਨਿੱਕਾ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਖ਼ਾਸ ਤੌਰ 'ਤੇ ਪਹੁੰਚੇ ਅਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਉਹਨਾਂ ਨੇ ਨਵ-ਨਿਯੁਕਤ ਆਗੂਆਂ ਨੂੰ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਚੁਣੇ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਨ੍ਹਾਂ ਜਿਤਾਂ ਦਾ ਸਿਹਰਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ,ਜਿਨ੍ਹਾਂ ਦੁ ਪਾਰਦਰਸ਼ੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਇਹ ਸੰਭਵ ਹੋ ਸਕਿਆ। ਅਰੋੜਾ ਨੇ ਪਾਰਟੀ ਦੇ ਵਰਕਰਾਂ ਦੀ ਅਟੁੱਟ ਕਮਿੱਟਮੈਂਟ ਅਤੇ ਮੇਹਨਤ ਨੂੰ ਵੀ ਸਾਰਾਹਿਆ। ਉਨ੍ਹਾਂ ਭਰੋਸਾ ਦਿੱਤਾ ਕਿ ਨਵੀਂ ਚੁਣੀ ਗਈ ਟੀਮ ਲੋਕਾਂ ਦੇ ਸਥਾਨਕ ਮੁੱਦਿਆਂ ਨੂੰ ਤੇਜੀ ਨਾਲ ਹੱਲ ਕਰੇਗੀ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh Banawali , Dr. Vijay Singla , Sahnewal Municipal Council , Sardulgarh Nagar Panchayat , Bhikhi Nagar Panchayat , Rampura Phul Municipal Council

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD