Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਨੀਅਰ ਆਈ.ਏ.ਐਸ ਅਧਿਕਾਰੀ ਅਰੁਣ ਸੇਖੜੀ ਨੇ ਡਵੀਜ਼ਨਲ ਕਮਿਸ਼ਨਰ ਜਲੰਧਰ ਵਜੋਂ ਸੰਭਾਲਿਆ ਅਹੁਦਾ

ਜ਼ਿਲ੍ਹਾ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ਼ ਆਨਰ

Arun Sekhri, Divisional Commissioner Jalandhar,Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 10 Jan 2025

Last updated on: Jan 10, 2025, 00:00 IST

2004 ਬੈਚ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ਼੍ਰੀ ਅਰੁਣ ਸੇਖੜੀ ਨੇ ਅੱਜ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਕਮਿਸ਼ਨਰ ਦਫ਼ਤਰ ਜਲੰਧਰ ਵਿਖੇ ਉਨ੍ਹਾਂ ਦੀ ਆਮਦ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਡਵੀਜ਼ਨਲ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੇ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ, ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸ਼ਨੀਵਾਰ ਨੂੰ ਨਗਰ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਉਪਰੰਤ ਡਵੀਜ਼ਨਲ ਕਮਿਸ਼ਨਰ ਨੇ 11 ਜਨਵਰੀ ਨੂੰ ਕੌਂਸਲਰਾਂ ਦੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਸਬੰਧੀ ਸਥਾਨਕ ਰੈੱਡ ਕਰਾਸ ਭਵਨ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਇੰਤਜ਼ਾਮ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸੁਰੱਖਿਆ ਪੱਖੋਂ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Arun Sekhri , Divisional Commissioner Jalandhar , Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD