Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ 25ਵਾਂ ਮਲਕੀਤ ਸਿੰਘ ਸਿੱਧੂ ਯਾਦਗਾਰੀ ਹਾਕੀ ਟੂਰਨਾਮੈਂਟ ਸ਼ੁਰੂ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 10 Jan 2025

Last updated on: Jan 10, 2025, 00:00 IST

ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵਲੋ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ  ਤਿੰਨ ਰੋਜ਼ਾ 25ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਹਨਾਂ ਸਵਰਗੀ ਮਲਕੀਤ ਸਿੰਘ ਸਿੱਧੂ ਦੀ ਫੋਟੋ ਤੇ ਫੁੱਲ ਅਰਪਿਤ ਕਰਕੇ ਸਰਧਾਜਲੀ ਭੇੰਟ ਕੀਤੀ।

ਉਹਨਾਂ ਹਾਕੀ ਗਰਾਊਡ ਵਿਚ ਟੀਮਾਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਮੈਚ ਅਰੰਭ ਕਰਨ ਲਈ ਅਸੀਰਵਾਦ ਦਿੱਤਾ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਵੀ ਹਾਜਰ ਸਨ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ  ਸੁਸਾਇਟੀ  ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਣਾ ਦਿੱਤੀ। ਉਹਨਾਂ ਨੌਜਵਾਨਾਂ ਪੀੜ੍ਹੀ ਨੂੰ  ਨਸ਼ਿਆਂ  ਤੋ ਦੂਰ ਰਹਿਣ ਦੀ ਪ੍ਰੇਰਨਾ ਕਰਦਿਆਂ ਕਿਹਾ ਖੇਡਾਂ ਲਈ ਵਧੇਰੇ ਉਪਰਾਲੇ ਕਰਨੇ ਜਰੂਰੀ ਹਨ।

ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣ ਕਿਉਂਕਿ ਖੇਡਾਂ ਨਾਲ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਸ੍ਰੀਮਤੀ ਚਾਰੂਮਿਤਾ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਨੇ ਵੀ ਇਸ ਟੂਰਨਾਮੈਟ ਵਿਚ ਸਾਮਲ ਹੋ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਪ੍ਰਬੰਧਕਾਂ ਦੀ ਸਲਾਘਾ ਕੀਤੀ।ਉਹਨਾਂ ਕਿਹਾ ਕਿ ਸ ਮਲਕੀਤ ਸਿੰਘ ਸਿੱਧੂ ਅਗਾਂਹਵਧੂ ਸੋਚ ਮਾਲਕ ਸਨ ਉਹਨਾਂ ਬਾਘਾਪੁਰਾਣੇ ਹਲਕੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ।

ਉਹਨਾਂ ਕਿਹਾ ਕਿ ਹੁਣ ਉਹਨਾਂ ਸਪੁੱਤਰ ਸ ਬੇਅੰਤ ਸਿੱਘ ਸਿੱਧੂ ਬਤੌਰ ਅੇਸ ਡੀ ਅੇਮ ਬਾਘਾਪੁਰਾਣਾ ਨਿਯੁਕਤ ਹੋ ਕੇ ਸ ਮਲਕੀਤ ਸਿੰਘ ਸਿੱਧੂ ਦੀ ਸੋਚ ਤੇ ਪਹਿਰਾ ਦੇ ਰਹੇ ਹਨ।ਚੇਅਰਮੈਨ ਜਸਪਾਲ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਦਸਿਆ ਕਿ ਹਾਕੀ ਟੂਰਨਾਮੈਂਟ ਵਿੱਚ ਪੰਜਾਬ ਵਿਚੋ  ਲੜਕਿਆਂ ਦੀਆਂ 8  ਅਤੇ ਲੜਕੀਆਂ ਦੀਆਂ 4 ਟੀਮਾਂ ਭਾਗ ਲੈ ਰਹੀਆਂ ਹਨ। ਖਿਡਾਰੀਆਂ ਵਿੱਚ ਟੂਰਨਾਮੈਂਟ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਅੱਜ ਲੜਕਿਆਂ ਦੇ ਪਹਿਲੇ ਮੈਚ ਵਿਚ ਸੰਗਰੂਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ ਤਿੰਨ ਜੀਰੋ, ਦੂਜੇ ਮੈਚ ਵਿਚ ਫਰੀਦਕੋਟ ਦੀ ਟੀਮ ਨੇ ਪਹੂਲੀ (ਬਠਿੰਡਾ) ਦੀ ਟੀਮ ਨੂੰ   ਤਿੰਨ ਇੱਕ ਫਰਕ ਨਾਲ ਹਰਾਇਆ। ਇਸ ਮੌਕੇ ਸੁਸਾਇਟੀ ਨਾਲ ਜੁੜੇ ਜੇ ਪੀ ਸਿੰਘ ਖੰਨਾ, ਅੇਚ ਅੇਸ ਬੇਦੀ, ਹਰਪਾਲ ਸਿੰਘ ਗਿੱਲ, ਖੁਸ਼ਵਿੰਦਰਪਾਲ ਸਿੰਘ ਗਿੱਲ ਅਤੇ ਇਕਬਾਲ ਸਿੰਘ ਦੌਲਤਪੁਰਾ ਅੇਡਵੋਕੇਟ, ਜਸਵੰਤ ਸਿੰਘ ਦਾਨੀ ਸਾਬਕਾ ਤਹਿਸੀਲਦਾਰ, ਗਿਆਨ ਸਿੰਘ ਸਾਬਕਾ ਡੀ ਪੀ ਆਰ ਓ ਤੇ ਰਮਨੀਕ ਸੂਦ ਸੋਨੂੰ ਨੂੰ  ਸ੍ਰੀ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਨੇ ਸੀਲਡਾਂ ਦੇ ਸਨਮਾਨਤ ਕੀਤਾ।

ਇਸ ਸਮੇਂ ਚੀਫ ਐਡਵਾਈਜਰ ਗੁਰਚਰਨ ਸਿੰਘ ਗਿੱਲ, ਚੇਅਰਮੈਨ ਜਸਪਾਲ ਸਿੰਘ ਸਿੱਧੂ, ਪ੍ਰਧਾਨ ਪਰਮਜੀਤ ਸਿੰਘ ਸੰਧੂ, ਵਾਈਸ ਚੇਅਰਮੈਨ ਬੇਅੰਤ ਸਿੰਘ ਸਿੱਧੂ, ਜਨਰਲ ਸੈਕਟਰੀ ਓਮ ਪ੍ਰਕਾਸ਼ ਸ਼ਰਮਾ,ਪਿ੍ੰਸੀਪਲ ਕੁਲਵੰਤ ਸਿੰਘ ਕਲਸੀ, ਗੁਰਸ਼ਰਨ ਸਿੰਘ ਗਿੱਲ ਆਦਿ ਹਾਜ਼ਰ ਸਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD