Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬਜੀਤ ਸਿੰਘ ਝਿੰਜਰ ਨੇ ਡੇਰਾ ਮੁਆਫ਼ੀ ਦੇ ਮੁੱਦੇ 'ਤੇ ਸਾਬਕਾ ਅਕਾਲੀ ਆਗੂਆਂ ਦੇ ਝੂਠਾਂ ਦਾ ਪਰਦਾਫਾਸ਼ ਕੀਤਾ

ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal, Youth Akali Dal, Youth Akali Dal President

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Jan 2025

Last updated on: Jan 11, 2025, 00:00 IST

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, "ਇਹ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਸਾਹਮਣੇ ਖੜਕੇ ਸਰਾਸਰ ਝੂਠ ਬੋਲਿਆ ਅਤੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਉਹਨਾਂ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਮੁਆਫੀ ਦਾ ਸਵਾਗਤ ਕੀਤਾ ਸੀ।

ਸਰਬਜੀਤ ਸਿੰਘ ਝਿੰਜਰ ਨੇ ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਵੀਡੀਓ ਦਿਖਾਈ, ਜਿੱਥੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਕਦੇ ਵੀ ਮੁਆਫ਼ੀ ਦਾ ਸਵਾਗਤ ਨਹੀਂ ਕੀਤਾ, ਜੱਥੇਦਾਰ ਸਾਹਿਬ ਵੱਲੋਂ ਪ੍ਰੈੱਸ ਵਿੱਚ ਅਜਿਹੇ ਬਿਆਨ ਦਿੱਤੇ ਜਾਣ ਦੀ ਗੱਲ ਮੰਨਣ ਲਈ ਕਹਿਣ ਦੇ ਬਾਵਜੂਦ ਵੀ ਉਸਨੇ ਸਾਫ਼ ਇਨਕਾਰ ਕਰ ਦਿੱਤਾ ਸੀ। 

ਬਾਅਦ 'ਚ ਝਿੰਜਰ ਨੇ ਪ੍ਰੇਮ ਸਿੰਘ ਚੰਦੂਮਾਜਰਾ ਦਾ 2015 ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਿਖਾਇਆ, ਜਿਸ 'ਚ ਉਹ ਰਾਮ ਰਹੀਮ ਨੂੰ 'ਜੀ' ਕਹਿ ਕੇ ਸੰਬੋਧਿਤ ਕਰਦੇ ਹੋਏ ਦਿੱਖ ਰਿਹਾ ਹੈ ਅਤੇ ਕਿ ਰਿਹਾ ਹੈ ਕਿ ਅਸੀਂ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। 

ਇਨ੍ਹਾਂ ਹੀ ਨਹੀਂ ਵੀਡਿਉ ਵਿੱਚ ਚੰਦੂਮਾਜਰਾ ਨੇ ਉਨ੍ਹਾਂ ਲੋਕਾਂ ਨੂੰ ਵੀ ਤਾੜਨਾ ਕੀਤੀ ਜਿਨ੍ਹਾਂ ਨੇ ਸਵਾਲ ਕੀਤਾ ਸੀ ਕਿ ਡੇਰਾ ਮੁਖੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ਲਈ ਖ਼ੁਦ ਕਿਉਂ ਨਹੀਂ ਗਿਆ। ਵੀਡੀਓ ਦਿਖਾਉਂਦੇ ਹੋਏ ਝਿੰਜਰ ਨੇ ਕਿਹਾ, "ਇਹ ਵੀਡੀਓ ਸਪੱਸ਼ਟ ਤੌਰ 'ਤੇ ਨੰਗਾ ਕਰਦਾ ਹੈ ਕਿ ਕਿਵੇਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਨਾਲ ਝੂਠ ਬੋਲਣ ਵਿੱਚ ਕੋਈ ਸ਼ਰਮ ਨਹੀਂ ਹੈ। 

ਉਸਨੇ ਸਪੱਸ਼ਟ ਤੌਰ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲਿਆ ਹੈ ਅਤੇ ਫਿਰ ਵੀ ਉਹ ਹੁਣ ਤੱਕ ਬੇਸ਼ਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਵਿੱਚ ਲੱਗਿਆ ਹੋਇਆ ਹੈ।" ਯੂਥ ਅਕਾਲੀ ਦਲ ਪ੍ਰਧਾਨ ਨੇ ਬੀਬੀ ਜਗੀਰ ਕੌਰ ਦੀ ਇੱਕ ਵੀਡੀਓ ਵੀ ਦਿਖਾਈ, ਜੋ 2015 ਵਿੱਚ ਮੀਡੀਆ ਨੂੰ ਦਿੱਤੇ ਇੱਕ ਬਿਆਨ ਵਿੱਚ ਕਹਿ ਰਹੇ ਹਨ ਕਿ ਅਸੀਂ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ਅਤੇ ਸੰਤੁਸ਼ਟੀ ਪ੍ਰਗਟ ਕਰਦੇ ਹਾਂ। 

ਜਦੋਂ ਕਿ ਜਗੀਰ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ 5 ਜਥੇਦਾਰਾਂ ਵੱਲੋਂ ਸਵਾਲ ਕੀਤੇ ਜਾਣ ਦੌਰਾਨ ਦਾਅਵਾ ਕੀਤਾ ਸੀ ਕਿ ਉਸ ਨੇ 'ਕਦੇ ਵੀ ਫੈਸਲੇ ਦੀ ਹਮਾਇਤ ਨਹੀਂ ਕੀਤੀ, ਸਗੋਂ ਇਸ ਦੀ ਨਿਖੇਧੀ ਕੀਤੀ ਸੀ', ਜੋ ਕਿ ਹੁਣ ਸਪੱਸ਼ਟ ਤੌਰ 'ਤੇ ਝੂਠ ਸਾਬਿਤ ਹੋ ਗਿਆ ਹੈ। 

ਝਿੰਜਰ ਨੇ ਅੱਗੇ ਕਿਹਾ, "ਇਹ ਨੇਤਾ ਬੇਸ਼ਰਮੀ ਨਾਲ ਸੱਤਾ ਦੇ ਭੁੱਖੇ ਹਨ, ਅਤੇ ਇਹ ਸਪੱਸ਼ਟ ਹੈ ਕਿ ਆਪਣੀ ਚਮੜੀ ਬਚਾਉਣ ਲਈ, ਉਹ ਹਰ ਤਰ੍ਹਾਂ ਦੇ ਝੂਠ ਮਾਰ ਸਕਦੇ ਹਨ, ਇੱਥੋਂ ਤੱਕ ਕਿ ਸਾਡੀ ਸਰਵਉੱਚ ਧਾਰਮਿਕ ਸੰਸਥਾ ਦੇ ਸਾਹਮਣੇ ਵੀ, ਬਿਨਾਂ ਕਿਸੇ ਪਛਤਾਵੇ ਜਾਂ ਡਰ ਤੋਂ।"ਯੂਥ ਪ੍ਰਧਾਨ ਨੇ ਅੱਗੇ ਕਿਹਾ ਕਿ "ਅਸੀਂ ਇਹ ਵੀਡੀਓ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਕੋਲ ਲੈ ਕੇ ਜਾਵਾਂਗੇ ਅਤੇ ਮੰਗ ਕਰਾਂਗੇ ਕਿ ਇਹਨਾਂ ਆਗੂਆਂ ਨੂੰ ਸਿੱਖ ਪੰਥ ਵਿੱਚੋਂ ਛੇਕਿਆ ਜਾਵੇ। 

ਅਜਿਹੇ ਲੋਕ ਜੋ ਇੰਨੀ ਆਸਾਨੀ ਨਾਲ ਸਰਬਉੱਚ ਅਦਾਲਤ ਦੇ ਸਾਹਮਣੇ ਖੜੇ ਹੋ ਕੇ ਝੂਠ ਬੋਲ ਸਕਦੇ ਹਨ, ਉਨ੍ਹਾਂ ਨੂੰ ਸਿੱਖ ਪੰਥ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਸਰਬਜੀਤ ਸਿੰਘ ਝਿੰਜਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਰਬਜੀਤ ਸਿੰਘ ਲਾਡੀ ਵੀ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal , Youth Akali Dal , Youth Akali Dal President

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD