Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਨੀਤ ਧੀਰ ਬਹੁਮਤ ਨਾਲ ਜਲੰਧਰ ਦੇ ਮੇਅਰ ਚੁਣੇ ਗਏ

ਬਲਬੀਰ ਸਿੰਘ ਢਿੱਲੋਂ ਬਣੇ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਡਿਪਟੀ ਮੇਅਰ

Vineet Dhir, Mayor of Municipal Corporation Jalandhar,  Municipal Corporation Jalandhar, Balbir Singh Dhillon, AAP, Aam Aadmi Party, Aam Aadmi Party Punjab, AAP Punjab, Arun Sekhri

Web Admin

Web Admin

5 Dariya News

ਜਲੰਧਰ , 11 Jan 2025

Last updated on: Jan 11, 2025, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਨੀਤ ਧੀਰ ਅੱਜ ਰੈੱਡ ਕਰਾਸ ਭਵਨ, ਜਲੰਧਰ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਹਾਜ਼ਰੀ ਵਿੱਚ ਬਹੁਮਤ ਨਾਲ ਨਗਰ ਨਿਗਮ, ਜਲੰਧਰ ਦਾ ਮੇਅਰ ਚੁਣੇ ਗਏ। ਸ਼੍ਰੀ ਧੀਰ ਦਾ ਨਾਮ ਦੋ ਕੌਂਸਲਰਾਂ ਵੱਲੋਂ ਤਜਵੀਜ਼ ਕੀਤਾ ਗਿਆ, ਜਿਸ ਨੂੰ ਬਾਕੀ ਕੌਂਸਲਰਾਂ ਵੱਲੋਂ ਭਾਰੀ ਤਾੜੀਆਂ ਦੀ ਗੂੰਜ ਨਾਲ ਸਹਿਮਤੀ ਦਿੱਤੀ ਗਈ।

ਇਸੇ ਤਰ੍ਹਾਂ ਕੌਂਸਲਰਾਂ ਵੱਲੋਂ ਨਾਮ ਤਜਵੀਜ਼ ਕਰਨ ਅਤੇ ਬਹੁਮਤ ਨਾਲ ਸਹਿਮਤੀ ਤੋਂ ਬਾਅਦ ਬਲਬੀਰ ਸਿੰਘ ਢਿੱਲੋਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਕੌਂਸਲਰ ਮਲਕੀਤ ਸਿੰਘ ਨਗਰ ਨਿਗਮ ਦੇ ਡਿਪਟੀ ਮੇਅਰ ਚੁਣੇ ਗਏ। ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਮਿੰਦਰ ਸਿੰਘ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰ ਦੀ ਭੂਮਿਕਾ ਨਿਭਾਈ ਗਈ।

ਇਸ ਤੋਂ ਪਹਿਲਾਂ ਕਮਿਸ਼ਨਰ ਜਲੰਧਰ ਮੰਡਲ ਅਰੁਣ ਸੇਖੜੀ ਵੱਲੋਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਵੱਲੋਂ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਪਰਗਟ ਸਿੰਘ, ਬਾਵਾ ਹੈਨਰੀ ਅਤੇ ਸੁਖਵਿੰਦਰ ਕੋਟਲੀ ਵੀ ਮੌਜੂਦ ਸਨ।

 

Tags: Vineet Dhir , Mayor of Municipal Corporation Jalandhar , Municipal Corporation Jalandhar , Balbir Singh Dhillon , AAP , Aam Aadmi Party , Aam Aadmi Party Punjab , AAP Punjab , Arun Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD