Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ’ਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਸੰਭਾਲੇ ਅਹੁਦੇ

Mohinder Bhagat, Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲੰਧਰ , 11 Jan 2025

Last updated on: Jan 11, 2025, 00:00 IST

ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਸਮੇਤ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਨਗਰ ਨਿਗਮ ਜਲੰਧਰ ਵਿਖੇ ਆਪਣੇ ਅਹੁਦੇ ਸੰਭਾਲ ਲਏ ਹਨ। 

ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ, ਹਲਕਾ ਵਿਧਾਇਕ ਰਮਨ ਅਰੋੜਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਰਾਜਵੀਰ ਸਿੰਘ ਅਤੇ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ।ਕੈਬਨਿਟ ਮੰਤਰੀਆਂ ਨੇ ਵਿਨੀਤ ਧੀਰ ਨੂੰ ਮੂੰਹ ਮਿੱਠਾ ਕਰਵਾ ਕੇ ਮੇਅਰ ਦੀ ਕੁਰਸੀ ’ਤੇ ਬਿਠਾਇਆ ਅਤੇ ਮੁਬਾਰਕਬਾਦ ਦਿੱਤੀ। ਅਹੁਦਾ ਸੰਭਾਲਣ ਉਪਰੰਤ ਮੇਅਰ ਵਿਨੀਤ ਧੀਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। 

ਸ਼ਹਿਰ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨ ਦੀ ਵਚਨਬੱਧਤਾ ਦਹੁਰਾਉਂਦਿਆ ਉਨ੍ਹਾਂ ਕਿਹਾ ਕਿ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੇਜ਼ੀ ਨਾਲ ਤੋਰਿਆ ਜਾਵੇਗਾ।ਉਪਰੰਤ ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਜਲੰਧਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਅਤੇ ਡਿਪਟੀ ਮੇਅਰ ਮਲਕੀਤ ਸਿੰਘ ਨੇ ਵੀ ਆਪੋ-ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ।

 

Tags: Mohinder Bhagat , Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD