Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜੇਸ਼ ਤ੍ਰਿਪਾਠੀ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਡੀ ਸੀ ਮੁਕਤਸਰ ਨੇ ਮੇਲੇ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 12 Jan 2025

Last updated on: Jan 12, 2025, 00:00 IST

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਬਣਾਏ ਗਏ ਆਰਜੀ ਬੱਸ ਸਟੈਂਡਾਂ ਅਤੇ ਮੇਲੇ ਲਈ ਬਣਾਈਆਂ ਗਈਆਂ ਵੱਖ-ਵੱਖ ਪਾਰਕਿੰਗਾਂ ਦਾ ਜਾਇਜਾ ਲਿਆ। ਇਸ ਤੋਂ ਇਲਾਵਾ ਮਲੋਟ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ ਅਤੇ ਮੇਲੇ ਵਾਲੀ ਥਾਂ ਦਾ ਜਾਇਜਾ ਲੈਂਦਿਆਂ ਉਨ੍ਹਾਂ ਮੇਲਾ ਪ੍ਰਬੰਧਕ ਨੂੰ ਹਦਾਇਤ ਕੀਤੀ ਕਿ ਮੇਲੇ ਵਿੱਚ ਪੀਣ ਵਾਲਾ ਪਾਣੀ, ਅੱਗ ਬਝਾਉ ਯੰਤਰ ਆਦਿ ਦਾ ਇੰਤਜਾਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਮੇਲਾ ਗਰਾਉਂਡ ਵਿੱਚ ਆਰਜੀ ਰਸਤੇ ਬਣਾਏ ਜਾਣ ਤਾਂ ਜੋ ਮੇਲਾ ਦੇਖਣ ਆਏ ਲੋਕਾਂ ਨੂੰ ਅਣਸੁਖਾਵੀਂ ਘਟਨਾਵਾਂ ਤੋਂ ਬਚਾਉਣ ਲਈ ਉਨਾਂ ਰਸਤਿਆਂ ਰਾਹੀਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੋਂ ਇਲਾਵਾ ਸ਼ਹਿਰ ਵਿੱਚ ਨੀਵੀਂ ਥਾਵਾਂ ਤੇ ਖੜੇ ਸੀਵਰਜੇ ਦੇ ਪਾਣੀ ਨੂੰ ਜਲਦ ਤੋਂ ਜਲਦ ਕੱਢਵਾਇਆ ਜਾਵੇ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਸ਼ਹਿਰ ਅੰਦਰ ਆਉਣ ਸਮੇਂ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਅਤੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD