Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਚ 3300 ਤੋਂ ਵੱਧ ਉਮੀਦਵਾਰ ਬੈਠੇ

ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

Maharaja Ranjit Singh Armed Forces Preparatory Institute, MRSAFPI, Major General Ajay H Chauhan,S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 12 Jan 2025

Last updated on: Jan 12, 2025, 00:00 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ।

ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। 

ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੰਪਲੈਕਸ, ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

 

Tags: Maharaja Ranjit Singh Armed Forces Preparatory Institute , MRSAFPI , Major General Ajay H Chauhan , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD