Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨਜਿੰਦਰ ਲਾਲਪੁਰਾ ਵੱਲੋਂ ਨਸ਼ਿਆਂ ਵਿਰੁੱਧ ਪੰਚਾਇਤਾਂ ਦੀ ਹਮਾਇਤ ਦਾ ਐਲਾਨ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 12 Jan 2025

Last updated on: Jan 12, 2025, 00:00 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਵੱਲੋਂ ਆਏ ਹੋਏ ਮਤਿਆਂ ਦੀ ਪ੍ਰੋੜਤਾ ਕਰਦੇ ਐਲਾਨ ਕੀਤਾ ਕਿ ਮੇਰੇ ਹਲਕੇ ਦੀਆਂ ਪੰਚਾਇਤਾਂ ਨਸ਼ਾ ਵੇਚਣ ਵਾਲੇ, ਲੁੱਟਾਂ ਖੋਹਾਂ ਕਰਨ ਵਾਲੇ ਜਾਂ ਕੋਈ ਵੀ ਅਪਰਾਧਿਕ ਕਾਰਵਾਈ ਕਰਨ ਵਾਲੇ ਵਿਅਕਤੀ ਦੀ ਹਮਾਇਤ ਵਿੱਚ ਪੁਲਿਸ ਕੋਲ ਨਹੀਂ ਜਾਣਗੀਆਂ। ਉਹਨਾਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੈਂ ਇੱਕ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਜ਼ਰੀਏ ਆਪਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਆਪਾਂ ਪੰਜਾਬ ਵਿੱਚੋਂ ਨਸ਼ਾ ਮੁਕਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਆਪਣੇ ਪਿੰਡਾਂ ਦੇ ਵਿੱਚੋਂ ਨਸ਼ਾ ਮੁਕਾਉਣਾ ਪਵੇਗਾ, ਸੋ ਇਸ ਲਈ ਜਰੂਰੀ ਹੈ ਕਿ ਤੁਸੀਂ ਅਜਿਹੇ ਲੋਕਾਂ ਦੀ ਹਮਾਇਤ ਵਿੱਚ ਪੁਲਿਸ ਕੋਲ ਨਾ ਜਾਓ, ਬਲਕਿ ਪੁਲਿਸ ਨੂੰ ਅਜਿਹੇ ਵਿਅਕਤੀਆਂ ਨਾਲ ਲੜਨ ਲਈ ਹੌਸਲਾ ਦਿਓ। 

ਉਹਨਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਮੇਰੇ ਹਲਕੇ ਦੀਆਂ ਲਗਭਗ 50 ਫੀਸਦੀ ਪੰਚਾਇਤਾਂ ਨੇ ਅਗਲੇ ਦਿਨ ਹੀ ਇਸ ਐਲਾਨ ਦੀ ਹਮਾਇਤ ਵਿੱਚ ਮਤੇ ਪਾ ਦਿੱਤੇ ਹਨ ਅਤੇ ਬਾਕੀਆਂ ਨੇ ਵੀ ਫੋਨ ਉੱਤੇ ਇਸ ਨੇਕ ਕੰਮ ਲਈ ਨਾਲ ਤੁਰਨ ਦੀ ਹਾਮੀ ਭਰ ਦਿੱਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਜੋ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ, ਅਸੀਂ ਉਸ ਦੇ ਡਟਵੀਂ ਹਮਾਇਤ ਕਰਦੇ ਹਾਂ ਅਤੇ ਮੇਰੀਆਂ ਪੰਚਾਇਤਾਂ ਨੇ ਮਤੇ ਪਾ ਕੇ ਇਸ ਨੂੰ ਪ੍ਰਵਾਨਗੀ ਦਿੱਤੀ ਹੈ। 

ਉਹਨਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਪੁਲਿਸ ਨੇ ਹਲਕਾ ਖਡੂਰ ਸਾਹਿਬ ਦੇ ਇਲਾਕੇ ਵਿੱਚੋਂ ਹੀ 25  ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ ਅਤੇ 300 ਬੰਦਿਆਂ ਉੱਤੇ ਇਸ ਅਪਰਾਧ ਸਬੰਧੀ ਪਰਚੇ ਦਰਜ ਕੀਤੇ ਹਨ। ਉਹਨਾਂ ਜਿਲ੍ਹਾ ਪੁਲਿਸ ਮੁਖੀ ਸ੍ਰੀ ਅਭਿਮੰਨਿਊ ਰਾਣਾ ਦੀ ਪਿੱਠ ਥਾਪੜਦੇ ਕਿਹਾ ਕਿ ਉਹਨਾਂ ਨੇ ਜਿਸ ਤਰ੍ਹਾਂ ਦਿਨ ਰਾਤ ਇੱਕ ਕਰਕੇ ਅਪਰਾਧ ਅਤੇ ਨਸ਼ੇ ਦੇ ਖਾਤਮੇ ਲਈ ਬੀੜਾ ਚੁੱਕਿਆ ਹੈ, ਉਸ ਦੀ ਸਿਫਤ ਕਰਨੀ ਬਣਦੀ ਹੈ। 

ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਨਸ਼ਾ ਛੁਡਾਉਣ ਲਈ ਲੋੜ ਪਈ ਤਾਂ ਅਸੀਂ ਉਹਨਾਂ ਰੋਗੀਆਂ ਦਾ ਇਲਾਜ ਕਰਵਾਵਾਂਗੇ ਅਤੇ ਪਿੰਡਾਂ ਦੇ ਵਿੱਚ ਵੱਡੇ ਪੱਧਰ ਉੱਤੇ ਖੇਡ ਸਟੇਡੀਅਮ ਬਣਾਵਾਂਗੇ ਤਾਂ ਜੋ ਸਾਡੇ ਨੌਜਵਾਨ ਵਿਹਲਾ ਸਮਾਂ ਖੇਡ ਮੈਦਾਨਾਂ ਦੇ ਵਿੱਚ ਬਿਤਾਉਣ। ਉਹਨਾਂ ਇਸ ਮੌਕੇ ਹਲਕਾ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੇ ਪਵਿੱਤਰ ਦਿਨ ਦੀਆਂ ਵਧਾਈਆਂ ਵੀ ਦਿੱਤੀਆਂ। 

ਇਸ ਮੌਕੇ ਉਹਨਾਂ ਨਾਲ ਡੀਐਸਪੀ ਗੋਇੰਦਵਾਲ ਸ੍ਰੀ ਅਤੁਲ ਸੋਨੀ ,ਥਾਣਾ ਮੁਖੀ ਪ੍ਰਭਜੀਤ ਸਿੰਘ ਅਤੇ ਹੋਰ ਥਾਣਿਆਂ ਦੇ ਅਧਿਕਾਰੀ ਵੀ ਨਾਲ ਸਨ, ਜਿਨ੍ਹਾਂ ਨੇ ਪੁਲਿਸ ਵੱਲੋਂ ਇਹ ਭਰੋਸਾ ਦਿੱਤਾ ਕਿ ਅਸੀਂ ਨਸ਼ੇ ਦੇ ਖਾਤਮੇ ਤੱਕ ਲੜਾਂਗੇ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD