Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੀਤੀ ਮੀਟਿੰਗ

ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ, ਪਰੇਡ, ਸਭਿਆਚਾਰਕ ਤੇ ਦੇਸ਼ ਭਗਤੀ ਦੀਆਂ ਆਈਟਮਾਂ ਸਮਾਗਮ ਦੀ ਸ਼ਾਨ ਵਧਾਉਣਗੀਆਂ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 13 Jan 2025

Last updated on: Jan 13, 2025, 00:00 IST

ਗਣਤੰਤਰ ਦਿਵਸ ਮੌਕੇ 26 ਜਨਵਰੀ, 2025 ਨੂੰ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅਸ਼ੋਕ ਚੱਕਰ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਨੂੰ ਸਥਾਨਕ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

 ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। 

ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਤੁਸ਼ਿਤਾ ਗੁਲਾਟੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD