Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਲੋਹੜੀ ਦਾ ਤਿਓਹਾਰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦਾ ਹੈ : ਡਾ. ਸੋਨਾ ਥਿੰਦ

ਡੀ.ਸੀ. ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਨਾਈ ਲੋਹੜੀ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 13 Jan 2025

Last updated on: Jan 13, 2025, 00:00 IST

ਲੋਹੜੀ ਦਾ ਤਿਓਹਾਰ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਪੁਰਾਤਨ ਤੇ ਮਹੱਤਵਪੂਰਨ ਤਿਓਹਾਰ ਹੈ, ਇਹ ਤਿਓਹਾਰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦਾ ਹੈ। ਸਾਨੂੰ ਲੋਹੜੀ ਦੇ ਤਿਓਹਾਰ ਨੂੰ ਆਪਸ ਵਿੱਚ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਣ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਲੋਹੜੀ ਦੇ ਤਿਓਹਾਰ ਦੀਆਂ ਸ਼ੁਭ ਇੱਛਾਵਾਂ ਭੇਂਟ ਕਰਦਿਆਂ ਪ੍ਰਮਾਤਮਾ ਤੋਂ ਅਰਦਾਸ ਕੀਤੀ ਕਿ ਜ਼ਿਲ੍ਹੇ ਦੇ ਲੋਕ ਹੋਰ ਵੀ ਤਰੱਕੀਆਂ ਤੇ ਖੁਸ਼ਹਾਲੀਆਂ ਮਾਣਦੇ ਰਹਿਣ ਤੇ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਬਰਕਰਾਰ ਰਹੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 14 ਜਨਵਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜ: ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ: ਗੁਰਪ੍ਰੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। 

ਇਸ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਵਿਸ਼ਾਲ ਵਰਮਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD