Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 13 Jan 2025

Last updated on: Jan 13, 2025, 00:00 IST

ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 31 ਜਨਵਰੀ 2025 ਤੱਕ ਰੋਡ ਸੇਫਟੀ ਮਹੀਨਾ ਮਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਪੁਲਿਸ ਅਤੇ ਆਰ.ਟੀ.ਏ ਵਿਭਾਗ ਨੂੰ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਦੀ ਹਦਾਇਤ ਕੀਤੀ । 

ਬੱਸਾਂ ਵਿੱਚ ਔਰਤਾਂ ਦੀ ਸੁਰੱਖਿਆਂ ਲਈ ਸੇਫਟੀ ਬਟਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਕੀਤੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਰੈਗੂਲਰ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲ ਦੇ ਵਾਹਨ ਚਲਾਉਣ ਵਾਲੇ ਡਰਾਈਵਰਾਂ ਦੀ ਸਮੇਂ ਸਮੇਂ ਸਿਹਤ ਜਾਂਚ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਣ ਲਈ ਬੈਲਟ ਲਗਾਉਣ ਨਾਲ ਕਾਫੀ ਹੱਦ ਤੱਕ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ।  

ਬਲੈਕ ਸਪੋਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਭ ਤੋਂ ਵੱਧ  ਸੜਕ ਯਾਤਾਯਾਤ ਵਿੱਚ ਖਤਰਨਾਕ ਥਾਵਾਂ ਵਿੱਚ ਟੀ ਪੁਆਇੰਟ ਟਹਿਣਾ ਅਤੇ ਹਾਈਵੇ ਕੋਟਕਪੂਰਾ ਸ਼ਹਿਰ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਹੋਰ ਬਲੈਕ ਸਪੋਟਾਂ ਦੀ ਨਿਸ਼ਾਨ ਦੇਹੀ ਕਰਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਐਕਸੀਡੈਂਟ ਰਾਤ ਸਮੇਂ ਹੁੰਦੇ ਹਨ । ਇਸ ਕਾਰਨ ਰਾਤ ਸਮੇਂ ਅਤਿਅੰਤ ਸੁਚੇਤ ਹੋ ਕੇ ਡਰਾਈਵ ਕਰਨ ਦੀ ਲੋੜ ਹੈ। ਇਨ੍ਹਾਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਵੀ ਤਾਇਨਾਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਾਡੀ ਥੋੜੀ ਜਿਹੀ ਲਾਪਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। 

ਇਸ ਲਈ ਸਾਨੂੰ ਟਰੈਫਿਕ ਨਿਯਮਾਂ ਨੂੰ ਅਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਇਸ ਮੌਕੇ ਸ. ਜਸਵਿੰਦਰ ਸਿੰਘ ਏ.ਆਰ.ਟੀ.ਓ, ਪਵਨ ਕੁਮਾਰ ਡੀ.ਈ.ਓ ਐਲੀਮੈਂਟਰੀ, ਸ੍ਰੀ ਅਮ੍ਰਿਤ ਲਾਲ ਈ.ਓ, ਡਾ. ਰਾਜਦੀਪ  ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ , ਸ. ਸਰਬਜੀਤ ਸਿੰਘ ਬੀ.ਡੀ.ਪੀ.ਓ ਫ਼ਰੀਦਕੋਟ,ਸ੍ਰੀ ਅਭਿਨਵ ਗੋਇਲ ਬੀ.ਡੀ.ਪੀ.ਓ ਕੋਟਕਪੂਰਾ, ਸ. ਨਵਦੀਪ ਸਿੰਗਲਾ ਐਸ.ਡੀ.ਓ,ਸ.ਸਮਸ਼ੇਰ ਸਿੰਘ ਡੀ.ਐਸ.ਪੀ, ਸ੍ਰੀ ਪ੍ਰਦੀਪ ਦਿਉੜਾ ਡਿਪਟੀ ਡੀ.ਈ.ਓ, ਸ. ਵਕੀਲ ਸਿੰਘ ਜ਼ਿਲ੍ਹਾ ਟਰੈਫਿਕ ਇੰਚਾਰਜ,ਐਨ.ਜੀ.ਓ ਤੋਂ ਸ੍ਰੀ ਪ੍ਰਵੀਨ ਕਾਲਾ, ਸ੍ਰੀ ਉਦੇਰਣਦੇਵ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD