Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਹੜੀ ਵਰਗੇ ਤਿਉਹਾਰਾਂ ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ - ਵਿਜੈ ਸਿੰਗਲਾ

ਸਿਹਤ ਵਿਭਾਗ ਵੱਲੋਂ ਨਵਜੰਮੀਆਂ ਬੱਚੀਆਂ ਨੂੰ ਗਰਮ ਕੰਬਲ ਅਤੇ ਲੋਹੜੀ ਵੰਡ ਕੇ ਕੀਤਾ ਸਨਮਾਨਿਤ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 13 Jan 2025

Last updated on: Jan 13, 2025, 00:00 IST

ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ ਮੁੰਡੇ ਅਤੇ ਕੁੜੀਆਂ ਦੀ ਬਰਾਬਰਤਾ ਦਾ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਹੜੀ ਜਿਹੇ ਤਿਉਹਾਰਾਂ ਵਿਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ ਹੈ ਜਿਸ ਨਾਲ ਉਨ੍ਹਾਂ ਦਾ ਮਨੋਬਲ ਵਧਦਾ ਹੈ। 

ਉਨ੍ਹਾਂ ਕਿਹਾ ਕਿ ਧੀਆਂ ਅੱਜ ਕਿਸੇ ਗੱਲੋਂ ਵੀ ਪਿੱਛੇ ਨਹੀਂ ਹਨ। ਕੁੜੀਆਂ ਵਿਗਿਆਨ ਦੇ ਖੇਤਰ ਵਿੱਚ, ਹਵਾਈ ਉਡਾਣ, ਡਾਕਟਰੀ ਇੰਜੀਨੀਅਰਨਿੰਗ ਤੋਂ ਇਲਾਵਾ ਪੁਲਿਸ ਅਤੇ ਸੈਨਾ ਵਿੱਚ ਵੀ ਆਪਣੀ ਵਧੀਆ ਭੂਮਿਕਾ ਨਿਭਾਅ ਰਹੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਪੀ.ਸੀ., ਪੀ.ਐਨ.ਡੀ.ਟੀ.ਐਕਟ ਅਧੀਨ ਬੱਚੀਆਂ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਬੇਟੀ ਬਚਾਓ ਬੇਟੀ ਪੜਾਓ ਦੇ ਨਾਹਰੇ ’ਤੇ ਅਮਲ ਕਰਨ ਲਈ ਜਾਗਰੂਕਤਾ ਦੇ ਉਦੇਸ਼ ਨਾਲ ਲੋਹੜੀ ਧੀਆਂ ਦੀ ਵਰਗੇ ਸਮਾਗਮ ਹਰ ਸਾਲ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਨੂੰ ਧੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਜਰੂਰਤ ਹੈ ਅਤੇ ਧੀਆਂ ਤੇ ਪੁੱਤਾਂ ਦੀ ਸਮਾਨਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਲਾਜ਼ਮੀ ਹੈ ਅਤੇ ਇਸ ਦੇ ਲਈ ਸਾਨੂੰ ਵਿਸ਼ੇਸ਼ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਮੁੱਖ ਮਹਿਮਾਨ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਨਵ ਜ਼ਨਮੀਆ ਧੀਆਂ ਨੂੰ ਗਰਮ ਕੰਬਲ ਅਤੇ ਲੋਹੜ੍ਹੀ ਵੰਡ ਕੇ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਕਮਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ, ਡਾ. ਅੰਜੂ ਕੰਸਲ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਡਾ. ਪਰਵਿਸ ਜਿੰਦਲ ਬੱਚਿਆਂ ਦੇ ਮਾਹਰ, ਡਾ. ਰਸ਼ਮੀ ਔਰਤ ਰੋਗਾਂ ਦੇ ਮਾਹਰ, ਡਾ. ਕਮਲਦੀਪ ਐਮ.ਐਸ, ਡਾ. ਮੇਘਨਾ ਗੁਪਤਾ, ਡਾ.ਪ੍ਰਵੀਨ ਕੁਮਾਰ ਐਮ.ਐਸ, ਅਵਤਾਰ ਸਿੰਘ ਡੀ.ਪੀ.ਐਮ., ਮੈਡਮ ਰੇਨੂ ਪੀ.ਐਨ.ਡੀ.ਟੀ., ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਗੁਰਵਿੰਦਰ ਕੌਰ ਨਰਸਿੰਗ ਸਿਸਟਰ, ਦੀਪਸ਼ਿਖਾ ਜ਼ਿਲ੍ਹਾ ਸਟੈਟਿਕ ਅਸਿਸਟੈਂਟ, ਰਵਿੰਦਰ ਕੁਮਾਰ, ਕਿਰਨਪਾਲ ਸਟਾਫ ਨਰਸ, ਸੁਖਪਾਲ ਕੌਰ, ਰੇਖਾ ਰਾਣੀ  ਏ.ਐਨ.ਐਮ. ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਰੇਣੂ ਬਾਲਾ ਪੀ.ਐਨ.ਡੀ.ਟੀ. ਕੁਆਰਡੀਨੇਟਰ, ਗੁਰਮੀਤ ਕੌਰ, ਸੰਦੀਪ ਕੌਰ, ਪ੍ਰਤਾਪ ਸਿੰਘ, ਸੰਦੀਪ ਸਿੰਘ, ਜਸਪ੍ਰੀਤ ਕੌਰ ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD